ਸਿਡਨੀ (ਯੂ.ਐਨ.ਆਈ.)- ਆਸਟ੍ਰੇਲੀਆ ਦੇ ਮੈਲਬੌਰਨ ਦੇ ਉੱਤਰ-ਪੱਛਮ ਵਿੱਚ ਇੱਕ ਮੁੱਖ ਹਾਈਵੇਅ 'ਤੇ ਪੰਜ ਵਾਹਨਾਂ ਦੀ ਟੱਕਰ ਹੋ ਗਈ। ਇਸ ਟੱਕਰ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਆਸਟ੍ਰੇਲੀਆ ਦੇ ਵਿਕਟੋਰੀਆ ਰਾਜ ਦੀ ਪੁਲਸ ਨੇ ਬੁੱਧਵਾਰ ਨੂੰ ਇੱਕ ਬਿਆਨ ਵਿੱਚ ਦੱਸਿਆ ਕਿ ਮੈਲਬੌਰਨ ਤੋਂ ਲਗਭਗ 195 ਕਿਲੋਮੀਟਰ ਉੱਤਰ-ਪੱਛਮ ਵਿੱਚ ਆਰਮਸਟ੍ਰਾਂਗ ਸ਼ਹਿਰ ਨੇੜੇ ਇੱਕ ਹਾਈਵੇਅ 'ਤੇ ਦੋ ਕਾਰਾਂ, ਦੋ ਸੈਮੀ-ਟ੍ਰੇਲਰਾਂ ਨੂੰ ਖਿੱਚਣ ਵਾਲਾ ਇੱਕ ਟਰੱਕ ਅਤੇ ਦੋ ਛੋਟੇ ਟਰੱਕਾਂ ਦੀ ਟੱਕਰ ਹੋ ਗਈ।
ਪੜ੍ਹੋ ਇਹ ਅਹਿਮ ਖ਼ਬਰ-ਹਾਈਵੇਅ 'ਤੇ ਕਈ ਵਾਹਨਾਂ ਦੀ ਟੱਕਰ, 12 ਲੋਕਾਂ ਦੀ ਮੌਤ
ਇੱਕ ਕਾਰ ਦੇ ਡਰਾਈਵਰ ਅਤੇ ਇੱਕ ਟਰੱਕ ਦੇ ਦੋ ਸਵਾਰਾਂ, ਜਿਨ੍ਹਾਂ ਵਿੱਚੋਂ ਕਿਸੇ ਦੀ ਵੀ ਅਜੇ ਤੱਕ ਰਸਮੀ ਤੌਰ 'ਤੇ ਪਛਾਣ ਨਹੀਂ ਹੋ ਸਕੀ ਹੈ, ਨੂੰ ਮੌਕੇ 'ਤੇ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲਸ ਨੇ ਕਿਹਾ ਕਿ ਦੂਜੀ ਕਾਰ ਦੇ ਡਰਾਈਵਰ ਨੂੰ ਹਸਪਤਾਲ ਲਿਜਾਇਆ ਗਿਆ। ਮੁੱਖ ਟੱਕਰ ਯੂਨਿਟ ਦੇ ਜਾਸੂਸ ਟੱਕਰ ਦੇ ਹਾਲਾਤ ਦੀ ਜਾਂਚ ਕਰ ਰਹੇ ਹਨ। ਆਸਟ੍ਰੇਲੀਅਨ ਬ੍ਰੌਡਕਾਸਟਿੰਗ ਕਾਰਪੋਰੇਸ਼ਨ ਦੀ ਰਿਪੋਰਟ ਅਨੁਸਾਰ ਹਾਈਵੇਅ ਨੂੰ ਦੋਵਾਂ ਦਿਸ਼ਾਵਾਂ ਤੋਂ ਬੰਦ ਕਰ ਦਿੱਤਾ ਗਿਆ ਹੈ ਅਤੇ ਵਾਹਨ ਚਾਲਕਾਂ ਨੂੰ ਦੂਜੇ ਰਸਤੇ ਤੋਂ ਜਾਣ ਲਈ ਕਿਹਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਪਾਕਿਸਤਾਨ ਅਤੇ ਅਜ਼ਰਬਾਈਜਾਨ ਨੇ ਰਣਨੀਤਕ ਭਾਈਵਾਲੀ ਨੂੰ ਬਣਾਉਣਗੇ ਮਜ਼ਬੂਤ
NEXT STORY