ਇੰਟਰਨੈਸ਼ਨਲ ਡੈਸਕ- ਫਿਲੀਪੀਨਜ਼ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਹਾਂਗਕਾਂਗ ਤੋਂ ਪਾਪੂਆ ਨਿਊ ਗਿਨੀ ਜਾ ਰਹੇ 'ਏਅਰ ਨਿਊਗਿਨੀ' ਦੇ ਇੱਕ ਜਹਾਜ਼ ਦੀ ਸ਼ਨੀਵਾਰ ਤੜਕੇ ਸੱਜੇ ਇੰਜਣ 'ਚ ਅੱਗ ਲੱਗਣ ਤੋਂ ਬਾਅਦ ਦੱਖਣੀ ਫਿਲੀਪੀਨਜ਼ ਦੇ ਦਾਵਾਓ ਸ਼ਹਿਰ 'ਚ ਸੁਰੱਖਿਅਤ ਐਮਰਜੈਂਸੀ ਲੈਂਡਿੰਗ ਕਰਵਾਉਣੀ ਪਈ। ਫਿਲੀਪੀਨਜ਼ ਦੇ ਏਵੀਏਸ਼ਨ ਅਧਿਕਾਰੀਆਂ ਅਨੁਸਾਰ, ਜਹਾਜ਼ ਸਵਾਰ 137 ਯਾਤਰੀਆਂ ਅਤੇ ਚਾਲਕ ਦਲ ਦੇ 9 ਮੈਂਬਰਾਂ ਸਮੇਤ ਸਾਰੇ 146 ਲੋਕ ਪੂਰੀ ਤਰ੍ਹਾਂ ਸੁਰੱਖਿਅਤ ਹਨ ਅਤੇ ਕਿਸੇ ਨੂੰ ਵੀ ਕੋਈ ਸੱਟ ਨਹੀਂ ਲੱਗੀ।
ਫਿਲੀਪੀਨਜ਼ ਦੀ ਸਿਵਲ ਐਵੀਏਸ਼ਨ ਅਥਾਰਟੀ ਅਨੁਸਾਰ, ਬੋਇੰਗ 767-383ER ਜਹਾਜ਼ ਦੇ ਪਾਇਲਟਾਂ ਨੂੰ ਇੰਡੀਕੇਟਰ ਰਾਹੀਂ ਸੱਜੇ ਇੰਜਣ 'ਚ ਚੰਗਿਆੜੀਆਂ ਜਾਂ ਅੱਗ ਲੱਗਣ ਦਾ ਸੰਕੇਤ ਮਿਲਿਆ ਸੀ। ਪਾਇਲਟਾਂ ਨੇ ਤੁਰੰਤ ਸਕਿਓਰਿਟੀ ਪ੍ਰੋਟੋਕੋਲ ਅਪਣਾਉਂਦਿਆਂ ਅੱਧੀ ਰਾਤ ਤੋਂ ਥੋੜ੍ਹੀ ਦੇਰ ਬਾਅਦ ਦਾਵਾਓ ਇੰਟਰਨੈਸ਼ਨਲ ਏਅਰਪੋਰਟ 'ਤੇ ਐਮਰਜੈਂਸੀ ਲੈਂਡਿੰਗ ਦੀ ਇਜਾਜ਼ਤ ਮੰਗੀ। ਜਹਾਜ਼ ਦੇ ਉਤਰਨ ਤੋਂ ਬਾਅਦ ਸਾਰੇ ਯਾਤਰੀਆਂ ਅਤੇ ਕ੍ਰੂ ਮੈਂਬਰਾਂ ਨੂੰ ਐਮਰਜੈਂਸੀ ਸਲਾਈਡਾਂ ਰਾਹੀਂ ਸੁਰੱਖਿਅਤ ਬਾਹਰ ਕੱਢਿਆ ਗਿਆ।
Air Niugini just diverted a 767 into Davao after an engine fire light. PX019 was Hong Kong to Port Moresby. Early hours this morning the right engine gave a fire indication, crew shut it down and secured it, then diverted to Davao. Everyone’s off the aircraft and safe... 137 pax and 9 crew. Slides came out, which is normal when you get that kind of warning. Airline confirmed it.
— Fahad Naim (@Fahadnaimb) November 21, 2026
ਏਵੀਏਸ਼ਨ ਅਥਾਰਟੀ ਦੇ ਬੁਲਾਰੇ ਐਰਿਕ ਅਪੋਲੋਨੀਓ ਨੇ ਦੱਸਿਆ ਕਿ ਸਾਰੇ ਯਾਤਰੀਆਂ ਅਤੇ ਕ੍ਰੂ ਮੈਂਬਰਾਂ ਨੂੰ ਏਅਰਪੋਰਟ ਦੇ ਟਰਮੀਨਲ 'ਤੇ ਲਿਜਾ ਕੇ ਲੋੜੀਂਦੀ ਸਹਾਇਤਾ ਅਤੇ ਹੋਟਲਾਂ 'ਚ ਠਹਿਰਨ ਦਾ ਪ੍ਰਬੰਧ ਕੀਤਾ ਗਿਆ ਹੈ। ਫਿਲਹਾਲ ਜਹਾਜ਼ ਨੂੰ ਕਿਸੇ ਵੱਡੇ ਨੁਕਸਾਨ ਦੀ ਕੋਈ ਤੁਰੰਤ ਰਿਪੋਰਟ ਨਹੀਂ ਹੈ ਅਤੇ ਇਸ ਘਟਨਾ ਦੀ ਜਾਂਚ ਵਿੱਚ ਪਾਇਲਟਾਂ ਦੇ ਬਿਆਨ ਵੀ ਦਰਜ ਕੀਤੇ ਜਾਣਗੇ।
ਐਮਰਜੈਂਸੀ ਸੇਵਾਵਾਂ ਦੇ ਪ੍ਰਬੰਧਾਂ ਕਾਰਨ ਦਾਵਾਓ ਏਅਰਪੋਰਟ ਨੂੰ ਹੋਰ ਉਡਾਣਾਂ ਲਈ ਕੁਝ ਦੇਰ ਬੰਦ ਰੱਖਿਆ ਗਿਆ, ਜਿਸ ਕਾਰਨ ਆਉਣ ਵਾਲੀਆਂ ਦੋ ਘਰੇਲੂ ਉਡਾਣਾਂ ਨੂੰ ਰੱਦ ਕਰਨਾ ਪਿਆ। ਮੇਨ ਰਨਵੇਅ ਦੀ ਸੁਰੱਖਿਆ ਜਾਂਚ ਮੁਕੰਮਲ ਹੋਣ ਤੋਂ ਬਾਅਦ ਏਅਰਪੋਰਟ 'ਤੇ ਆਵਾਜਾਈ ਨੂੰ ਮੁੜ ਬਹਾਲ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ- ਕੈਨੇਡਾ ਕਾਰ ਪਾਰਕਿੰਗ 'ਚ ਫਾਇਰਿੰਗ ਦੌਰਾਨ ਜਾਨ ਗੁਆਉਣ ਵਾਲੇ ਪੰਜਾਬੀ ਕੁੜੀ-ਮੁੰਡੇ ਬਾਰੇ ਵੱਡਾ ਖ਼ੁਲਾਸਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅਮਰੀਕਾ ’ਚ 2026 ’ਚ ਰਿਕਾਰਡ 20ਵੀਂ ਵਾਰ ਮੌਤ ਦੀ ਸਜ਼ਾ
NEXT STORY