ਓਆਹੂ/ਮਾਉਈ (ਹਵਾਈ) (ਆਈ.ਏ.ਐੱਨ.ਐੱਸ.): ਅਮਰੀਕਾ ਦੇ ਟਾਪੂ ਰਾਜ ਹਵਾਈ ਵਿੱਚ ਭਾਰੀ ਮੀਂਹ ਅਤੇ ਗਰਜ ਨਾਲ ਆਏ ਤੂਫ਼ਾਨ ਨੇ ਪਿਛਲੇ 20 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਓਆਹੂ ਟਾਪੂ 'ਤੇ ਆਏ ਇਸ ਭਿਆਨਕ ਹੜ੍ਹ ਕਾਰਨ ਹੁਣ ਤੱਕ 5,500 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ।

120 ਸਾਲ ਪੁਰਾਣਾ ਡੈਮ ਟੁੱਟਣ ਦੀ ਕਗਾਰ 'ਤੇ
ਸਥਿਤੀ ਉਸ ਸਮੇਂ ਹੋਰ ਵੀ ਨਾਜ਼ੁਕ ਹੋ ਗਈ ਜਦੋਂ ਅਧਿਕਾਰੀਆਂ ਨੇ ਚੇਤਾਵਨੀ ਦਿੱਤੀ ਕਿ 120 ਸਾਲ ਪੁਰਾਣਾ 'ਵਾਹੀਆਵਾ ਡੈਮ' (Wahiawa dam) ਕਿਸੇ ਵੀ ਸਮੇਂ ਟੁੱਟ ਸਕਦਾ ਹੈ।ਪ੍ਰਸ਼ਾਸਨ ਨੇ ਡੈਮ ਦੇ ਹੇਠਲੇ ਇਲਾਕਿਆਂ ਵਿੱਚ ਰਹਿਣ ਵਾਲੇ ਵਸਨੀਕਾਂ ਨੂੰ ਤੁਰੰਤ ਇਲਾਕਾ ਖਾਲੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਬਚਾਅ ਕਾਰਜਾਂ ਲਈ, ਸੜਕਾਂ ਨੂੰ ਬੰਦ ਕਰਨ ਅਤੇ ਲੋਕਾਂ ਦੀ ਸੁਰੱਖਿਆ ਲਈ ਨੈਸ਼ਨਲ ਗਾਰਡ ਦੇ 200 ਤੋਂ ਵੱਧ ਜਵਾਨਾਂ ਨੂੰ ਤਾਇਨਾਤ ਕੀਤਾ ਗਿਆ ਹੈ।

ਅਰਬਾਂ ਰੁਪਏ ਦੇ ਨੁਕਸਾਨ ਦਾ ਖ਼ਦਸ਼ਾ
ਹਵਾਈ ਦੇ ਗਵਰਨਰ ਜੋਸ਼ ਗ੍ਰੀਨ ਅਨੁਸਾਰ ਇਸ ਤੂਫ਼ਾਨ ਅਤੇ ਹੜ੍ਹ ਕਾਰਨ ਜਨਤਕ ਅਤੇ ਨਿੱਜੀ ਜਾਇਦਾਦ ਨੂੰ ਹੋਏ ਨੁਕਸਾਨ ਦੀ ਲਾਗਤ 1 ਅਰਬ ਅਮਰੀਕੀ ਡਾਲਰ (ਲਗਭਗ 8,300 ਕਰੋੜ ਰੁਪਏ) ਤੋਂ ਵੱਧ ਹੋ ਸਕਦੀ ਹੈ। ਗਵਰਨਰ ਨੇ ਦੱਸਿਆ ਕਿ ਹੁਣ ਤੱਕ 230 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਰੈਸਕਿਊ ਕੀਤਾ ਗਿਆ ਹੈ। ਹਾਲਾਂਕਿ ਹੁਣ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ, ਪਰ ਕਈ ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ।

ਖ਼ਤਰਾ ਅਜੇ ਟਲਿਆ ਨਹੀਂ
ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਮੀਂਹ ਦਾ ਸਿਲਸਿਲਾ ਜਾਰੀ ਰਹੇਗਾ। ਗਵਰਨਰ ਨੇ ਕਿਹਾ ਕਿ ਓਆਹੂ ਵਿੱਚ 4 ਤੋਂ 6 ਇੰਚ ਅਤੇ ਮਾਉਈ ਕਾਉਂਟੀ ਵਿੱਚ 10 ਤੋਂ 12 ਇੰਚ ਤੱਕ ਹੋਰ ਮੀਂਹ ਪੈ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਤੂਫ਼ਾਨ ਨੂੰ ਹਲਕੇ ਵਿੱਚ ਨਾ ਲੈਣ ਕਿਉਂਕਿ ਜ਼ਮੀਨ ਪਹਿਲਾਂ ਹੀ ਪਾਣੀ ਨਾਲ ਪੂਰੀ ਤਰ੍ਹਾਂ ਭਰੀ ਹੋਈ ਹੈ, ਜਿਸ ਕਾਰਨ ਥੋੜ੍ਹਾ ਜਿਹਾ ਹੋਰ ਮੀਂਹ ਵੀ ਹੜ੍ਹ ਅਤੇ ਜ਼ਮੀਨ ਖਿਸਕਣ ਦਾ ਕਾਰਨ ਬਣ ਸਕਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਵਪਾਰੀਆਂ ਲਈ Good News ! ਮੁੜ ਸ਼ੁਰੂ ਹੋਣ ਜਾ ਰਿਹਾ ਸ਼ਿਪਕੀ ਲਾ ਪਾਸ
NEXT STORY