ਬਰੇਸ਼ੀਆ (ਦਲਵੀਰ ਸਿੰਘ ਕੈਂਥ) ਸਮਾਜ ਵਿੱਚੋਂ ਭਰਮ ਭੁਲੇਖੇ ਅਤੇ ਅੰਧ-ਵਿਸ਼ਵਾਸ ਨੂੰ ਦੂਰ ਕਰਨ ਲਈ 14ਵੀਂ ਸਦੀ ਵਿੱਚ ਅਵਤਾਰ ਧਾਰਨ ਵਾਲੇ ਮਹਾਨ ਕ੍ਰਾਂਤੀਕਾਰੀ , ਸ਼੍ਰੋਮਣੀ ਸੰਤ ਤੇ ਅਧਿਆਤਮਵਾਦੀ ਸਤਿਗੁਰੂ ਰਵਿਦਾਸ ਮਹਾਰਾਜ ਜੀਓ ਦੇ 649ਵੇਂ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਾਲ ਸਮਾਗਮ ਕਰਵਾਇਆ ਗਿਆ। ਇਹ ਵਿਸ਼ਾਲ ਸਮਾਗਮ ਲੰਬਾਰਦੀਆਂ ਸੂਬੇ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ, ਜਿਹੜਾ ਇਟਲੀ ਵਿੱਚ ਮਿਸ਼ਨ ਦਾ ਝੰਡਾ ਬੁਲੰਦ ਕਰਨ ਵਿੱਚ ਮੋਹਰੀ ਹੈ। ਸਮਾਗਮ ਸ਼੍ਰੀ ਗੁਰੂ ਰਵਿਦਾਸ ਮਨੈਰਬੀਓ (ਬਰੇਸ਼ੀਆ) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਮੂਹ ਸੰਗਤ ਦੇ ਸਹਿਯੋਗ ਨਾਲ ਬਹੁਤ ਹੀ ਧੂਮ-ਧਾਮ ,ਸ਼ਰਧਾ ਤੇ ਸ਼ਾਨੋ ਸ਼ੌਕਤ ਨਾਲ ਮਨਾਇਆ।ਜਿਸ ਵਿੱਚ ਇਟਲੀ ਭਰ ਤੋਂ ਸੰਗਤਾਂ ਨੇ ਵੱਡੇ ਹਜੂਮ ਵਿੱਚ ਹਾਜ਼ਰੀ ਭਰਦਿਆਂ ਭਗਤੀ ਲਹਿਰ ਦੀ ਵਿਲੱਖਣ ਮਿਸਾਲ ਪੇਸ਼ ਕੀਤੀ।

ਇਸ ਆਗਮਨ ਪੁਰਬ ਸਮਾਗਮ ਵਿੱਚ ਵਿਸ਼ਾਲ ਦੀਵਾਨਾਂ ਤੋਂ ਸਤਿਗੁਰੂ ਰਵਿਦਾਸ ਮਹਾਰਾਜ ਜੀਓ ਦੇ ਮਿਸ਼ਨ ਦਾ ਹੋਕਾ ਹਿੱਕ ਦੇ ਜ਼ੋਰ ਨਾਲ ਆਪਣੀ ਬੁਲੰਦ ਤੇ ਮਧੁਰ ਆਵਾਜ਼ ਵਿੱਚ ਦੁਨੀਆ ਦੇ ਕੋਨੇ-ਕੋਨੇ ਵਿੱਚ ਦੇਣ ਵਾਲੇ ਵਿਸ਼ਵ ਦੇ ਪ੍ਰਸਿੱਧ ਮਿਸ਼ਨਰੀ ਲੋਕ ਗਾਇਕ ਕਮਲ ਤੱਲ੍ਹਣ, ਸੋਢੀ ਮੱਲ ਤੇ ਹੋਰ ਗਾਇਕਾਂ ਨੇ ਆਪਣੇ ਅਨੇਕਾਂ ਧਾਰਮਿਕ ਗੀਤਾਂ ਨਾਲ ਭਰਵੀਂ ਹਾਜ਼ਰੀ ਲੁਆਈ, ਜਿਹਨਾਂ ਨੂੰ ਹਾਜ਼ਰੀਨ ਹਜ਼ਾਰਾਂ ਸੰਗਤਾਂ ਨੇ ਇੱਕ ਮਨ ਇੱਕ ਚਿੱਤ ਹੋ ਸੁਣਿਆ। ਇਸ ਮੌਕੇ ਭਗਤੀ ਤੇ ਸ਼ਰਧਾ ਵਿੱਚ ਭਾਵੁਕ ਹੁੰਦਿਆਂ ਸਤਿਗੁਰੂ ਰਵਿਦਾਸ ਮਹਾਰਾਜ ਜੀਓ ਦੇ ਜੈਕਾਰੇ"ਬੋਲੇ ਸੋ ਨਿਰਭੈ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਜੈ"ਨਾਲ ਸਾਰਾ ਸ਼ਹਿਰ ਮਨੈਰਬੀਓ ਗੂੰਜਣ ਲਗਾ ਦਿੱਤਾ।

ਇਸ ਪਵਿੱਤਰ ਦਿਹਾੜੇ ਡਾਕਟਰ ਰੋਹਿਨੀ ਗਾਵਰੀ ਇੰਨਦੋਰ (ਉਤਰ ਪ੍ਰਦੇਸ਼) ਨੇ ਸ਼ਿਰਕਤ ਕੀਤੀ। ਸੰਗਤਾਂ ਵਿਚਾਰ ਸਾਂਝੇ ਕਰਦਿਆਂ ਕਿਹਾ ਸਾਨੂੰ ਸਤਿਗੁਰਾ ਦੇ ਬੇਗਮਪੁਰ ਦੇ ਸੰਕਲਪ ਨੂੰ ਪੂਰਾ ਕਰਨ ਲਈ ਸਮਾਜ ਵਿੱਚ ਆਪਸੀ ਭਾਈਚਾਰਕ ਸਾਂਝ ਕਾਇਮ ਕਰਨੀ ਬਹੁਤ ਜਰੂਰੀ ਹੈ। ਉਪਰੰਤ ਅਸ਼ੋਕ ਕੁਮਾਰ ਚੰਦੜ ਅਤੇ ਕੈਲਾਸ਼ ਬੰਗੜ ਜੀ ਨੇ ਹਾਜਰੀ ਲਗਵਾਈ ।ਮਿਸ਼ਨਰੀ ਲੇਖਕ ਮਾਣੀ ਫਗਵਾੜੇ ਵਾਲਾ, ਗੋਲਡੀ ਦਰਦੀ ਅਤੇ ਮਹਿੰਦਰ ਖਲਵਾੜੀਆ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਨੂੰ ਸਫ਼ਲਤਾਪੂਰਵਕ ਨੇਪੜੇ ਚਾੜਨ ਲਈ ਅਨਿਲ ਕੁਮਾਰ ਟੂਰਾਂ ਮੁੱਖ ਸੇਵਾਦਾਰ ਤੇ ਸਮੂਹ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਮੈਂਬਰਾਂ ਨੇ ਦੂਰ-ਦੁਰਾਡੇ ਤੋਂ ਆਈਆਂ ਸਭ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਸਮੂਹ ਸੇਵਾਦਾਰਾਂ ਤੇ ਮਿਸ਼ਨਰੀ ਗਾਇਕ ਕਮਲ ਤੱਲ੍ਹਣ ਅਤੇ ਰੋਹਿਨੀ ਗਾਵਰੀ ਆਦਿ ਵਿਸ਼ੇਸ਼ ਸਨਮਾਨ ਕੀਤਾ।

ਇਸ ਸਮਾਗਮ ਵਿੱਚ ਕੀਰਤਨੀਏ ਜੱਥਾ ਭਾਈ ਜੀਵਨ ਸਿੰਘ ਨੇ ਵੀ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ । ਹਾਜ਼ਰ ਪ੍ਰਬੰਧਕ ਕਮੇਟੀਆਂ ਸ੍ਰੀ ਗੁਰੂ ਰਵਿਦਾਸ ਧਰਮ ਪ੍ਰਚਾਰ ਸਭਾ ਕਰਮੋਨਾ, ਸ੍ਰੀ ਗੁਰੂ ਰਵਿਦਾਸ ਦਰਬਾਰ ਮਾਨਤੋਵਾ, ਸ੍ਰੀ ਗੁਰੂ ਰਵਿਦਾਸ ਟੈਂਪਲ ਵਿਚੈਂਸਾ, ਸ੍ਰੀ ਗੁਰੂ ਰਵਿਦਾਸ ਟੈਂਪਲ ਰਿਜੋਮੀਲੀਆ, ਸ੍ਰੀ ਗੁਰੂ ਰਵਿਦਾਸ ਦਰਬਾਰ ਬੇਰਗਾਮੋ, ਸ਼੍ਰੀ ਗੁਰੂ ਰਵਿਦਾਸ ਟੈਂਪਲ ਪਾਰਮਾ ਪਿਚੈਸਾ, ਸ਼੍ਰੀ ਗੁਰੂ ਰਵਿਦਾਸ ਦਰਬਾਰ ਤਰਵੀਜੋ, ਭਾਰਤ ਰਤਨ ਡਾਕਟਰ ਬੀ ਆਰ ਅੰਬੇਡਕਰ ਵੈਲਫੇਅਰ ਐਸੋਸੀਏਸ਼ਨ ਇਟਲੀ, ਭਗਵਾਨ ਵਾਲਮੀਕਿ ਸਭਾ ਬਰੇਸ਼ੀਆ ਆਦਿ ਨੇ ਪ੍ਰਕਾਸ਼ ਪੁਰਬ ਸਮਾਗਮ ਨੇਪੜੇ ਚਾੜਨ ਵਿੱਚ ਅਹਿਮ ਸੇਵਾ ਨਿਭਾਈ ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
"ਤੂਫ਼ਾਨ ਆ ਰਿਹਾ ਹੈ, ਜਿਸ ਨੂੰ ਕੋਈ ਨਹੀਂ ਰੋਕ ਸਕੇਗਾ", ਟਰੰਪ ਦੀ ਈਰਾਨ ਨੂੰ ਵੱਡੀ ਚੇਤਾਵਨੀ
NEXT STORY