ਬੀਜਿੰਗ (ਭਾਸ਼ਾ)- ਚੀਨ ਦੇ ਵੱਖ-ਵੱਖ ਹਿੱਸਿਆਂ ਵਿਚ ਭਾਰੀ ਮੀਂਹ ਮਗਰੋਂ ਹੜ੍ਹ ਦੀ ਸਥਿਤੀ ਬਣੀ ਹੋਈ ਹੈ। ਤਾਜ਼ਾ ਜਾਣਕਾਰੀ ਮੁਤਾਬਕ ਪਿਛਲੇ ਹਫ਼ਤੇ ਬੀਜਿੰਗ ਵਿੱਚ ਭਾਰੀ ਮੀਂਹ ਮਗਰੋਂ ਆਏ ਹੜ੍ਹ ਕਾਰਨ 44 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਨੌਂ ਅਜੇ ਵੀ ਲਾਪਤਾ ਹਨ। ਸਥਾਨਕ ਅਧਿਕਾਰੀਆਂ ਨੇ ਇਸ ਸਬੰਧੀ ਜਾਣਕਾਰੀ ਦਿੱਤੀ।
ਬੀਜਿੰਗ ਵਿੱਚ ਪਿਛਲੇ ਚਾਰ ਦਿਨਾਂ ਤੋਂ ਰਾਹਤ ਅਤੇ ਬਚਾਅ ਕਾਰਜ ਚੱਲ ਰਹੇ ਹਨ। ਬਾਰਿਸ਼ ਨੇ ਸੜਕਾਂ ਨੂੰ ਨੁਕਸਾਨ ਪਹੁੰਚਾਇਆ, ਬਿਜਲੀ ਸਪਲਾਈ ਵਿੱਚ ਵਿਘਨ ਪਾਇਆ ਅਤੇ ਹਜ਼ਾਰਾਂ ਲੋਕਾਂ ਨੂੰ ਆਪਣੇ ਘਰ ਖਾਲੀ ਕਰਨ ਲਈ ਮਜਬੂਰ ਕੀਤਾ। ਸਰਕਾਰੀ ਸ਼ਿਨਹੂਆ ਨਿਊਜ਼ ਏਜੰਸੀ ਅਨੁਸਾਰ ਇਹ ਮੌਤਾਂ ਬੀਜਿੰਗ ਦੇ ਉੱਤਰੀ ਪਹਾੜੀ ਖੇਤਰਾਂ ਵਿੱਚ ਮਿਯੂਨ ਅਤੇ ਯਾਂਕਿੰਗ ਜ਼ਿਲ੍ਹਿਆਂ ਵਿੱਚ ਹੋਈਆਂ, ਜਿੱਥੇ ਸ਼ਨੀਵਾਰ ਨੂੰ ਭਾਰੀ ਮੀਂਹ ਸ਼ੁਰੂ ਹੋਇਆ ਸੀ।
ਪੜ੍ਹੋ ਇਹ ਅਹਿਮ ਖ਼ਬਰ-ਭਾਰੀ ਮੀਂਹ ਕਾਰਨ ਡਿੱਗੀ ਘਰ ਦੀ ਛੱਤ, ਤਿੰਨ ਲੋਕਾਂ ਦੀ ਮੌਤ
ਇਸ ਤੋਂ ਪਹਿਲਾਂ ਸੋਮਵਾਰ ਨੂੰ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਹੁਕਮ ਦਿੱਤਾ ਕਿ ਮੀਂਹ ਅਤੇ ਜ਼ਮੀਨ ਖਿਸਕਣ ਤੋਂ ਪ੍ਰਭਾਵਿਤ ਖੇਤਰਾਂ ਵਿੱਚ ਜਾਨ-ਮਾਲ ਦੀ ਰੱਖਿਆ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇ। ਇਕੱਲੇ ਬੀਜਿੰਗ ਵਿੱਚ ਹੀ 80,000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ। ਬਾਰਿਸ਼ ਕਾਰਨ 31 ਸੜਕਾਂ ਢਹਿ ਗਈਆਂ ਹਨ ਅਤੇ 136 ਪਿੰਡਾਂ ਵਿੱਚ ਬਿਜਲੀ ਸਪਲਾਈ ਵਿੱਚ ਵਿਘਨ ਪਿਆ ਹੈ। ਚੀਨ ਦੇ ਵਿੱਤ ਮੰਤਰਾਲੇ ਅਤੇ ਐਮਰਜੈਂਸੀ ਪ੍ਰਬੰਧਨ ਮੰਤਰਾਲੇ ਨੇ ਮੰਗਲਵਾਰ ਨੂੰ ਬੀਜਿੰਗ ਸਮੇਤ ਨੌਂ ਸੂਬਾਈ ਖੇਤਰਾਂ ਨੂੰ ਰਾਹਤ ਕਾਰਜਾਂ ਲਈ 350 ਮਿਲੀਅਨ ਯੂਆਨ (ਲਗਭਗ 49 ਮਿਲੀਅਨ ਅਮਰੀਕੀ ਡਾਲਰ) ਪ੍ਰਦਾਨ ਕੀਤੇ। ਉਸੇ ਦਿਨ ਰਾਸ਼ਟਰੀ ਵਿਕਾਸ ਅਤੇ ਸੁਧਾਰ ਕਮਿਸ਼ਨ ਨੇ ਬੀਜਿੰਗ ਵਿੱਚ ਰਾਹਤ ਕਾਰਜਾਂ ਲਈ 200 ਮਿਲੀਅਨ ਯੂਆਨ (ਲਗਭਗ 28 ਮਿਲੀਅਨ ਡਾਲਰ) ਦੀ ਵਾਧੂ ਰਾਸ਼ੀ ਦਾ ਐਲਾਨ ਕੀਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
24 ਘੰਟਿਆਂ 'ਚ 125 ਭੂਚਾਲ! ਫੱਟ ਗਿਆ ਜਵਾਲਾਮੁਖੀ, ਭਾਰੀ ਤਬਾਹੀ ਦਾ ਖ਼ਤਰਾ!
NEXT STORY