ਕੋਲੰਬੋ (ਭਾਸ਼ਾ)- ਸ਼੍ਰੀਲੰਕਾ ਦੇ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਐਤਵਾਰ ਨੂੰ ਦੱਸਿਆ ਕਿ ਕੋਲੰਬੋ ਦੇ ਭੰਡਾਰਨਾਇਕੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਵੀਜ਼ਾ ਸੇਵਾਵਾਂ ਪ੍ਰਦਾਨ ਕਰਨ ਵਾਲੀਆਂ ਵਿਦੇਸ਼ੀ ਕੰਪਨੀਆਂ ਕੰਮ ਕਰਦੀਆਂ ਰਹਿਣਗੀਆਂ। ਦਰਅਸਲ ਪਿਛਲੇ ਬੁੱਧਵਾਰ ਨੂੰ ਵੀਜ਼ਾ ਸੇਵਾਵਾਂ ਖ਼ਰਾਬ ਹੋਣ ਕਾਰਨ ਸੈਲਾਨੀਆਂ ਨੇ ਹਵਾਈ ਅੱਡੇ 'ਤੇ ਵਿਰੋਧ ਪ੍ਰਦਰਸ਼ਨ ਕੀਤਾ ਸੀ। ਇਸ ਤੋਂ ਬਾਅਦ ਸ੍ਰੀਲੰਕਾ ਦੇ ਇਮੀਗ੍ਰੇਸ਼ਨ ਵਿਭਾਗ ਨੇ ਹਵਾਈ ਅੱਡੇ ਦੇ ਵੀਜ਼ਾ ਕਾਊਂਟਰਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ।
ਪੜ੍ਹੋ ਇਹ ਅਹਿਮ ਖ਼ਬਰ-ਚੀਨ 'ਚ ਭਾਰਤੀ ਰਾਜਦੂਤ ਨੇ ਵਿਦਿਆਰਥੀਆਂ ਨਾਲ ਕੀਤੀ ਮੀਟਿੰਗ, ਵੀਜ਼ਾ ਸਮੱਸਿਆਵਾਂ 'ਤੇ ਗੱਲਬਾਤ
ਸ਼੍ਰੀਲੰਕਾ ਦੇ ਇਮੀਗ੍ਰੇਸ਼ਨ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ GBS ਤਕਨਾਲੋਜੀ ਸੇਵਾਵਾਂ ਅਤੇ IVS ਗਲੋਬਲ FZCO, VFS VF ਵਰਲਡਵਾਈਡ ਹੋਲਡਿੰਗਜ਼ ਲਿਮਟਿਡ ਦੇ ਨਾਲ ਮਿਲ ਕੇ ਕੋਲੰਬੋ ਹਵਾਈ ਅੱਡੇ 'ਤੇ ਵੀਜ਼ਾ ਸੇਵਾਵਾਂ ਦਾ ਪ੍ਰਬੰਧਨ ਕਰ ਰਹੇ ਹਨ ਅਤੇ ਅੱਗੇ ਵੀ ਉਹ ਆਪਣਾ ਕੰਮ ਜਾਰੀ ਰੱਖਣਗੇ। ਪਹਿਲਾਂ ਇਲਜ਼ਾਮ ਲੱਗੇ ਸਨ ਕਿ ਏਅਰਪੋਰਟ 'ਤੇ ਵੀਜ਼ਾ ਸੇਵਾਵਾਂ ਚਲਾਉਣ ਵਾਲੀਆਂ ਕੰਪਨੀਆਂ ਭਾਰਤੀ ਹਨ, ਪਰ ਸ੍ਰੀਲੰਕਾ ਵਿੱਚ ਭਾਰਤੀ ਹਾਈ ਕਮਿਸ਼ਨਰ ਨੇ ਸਪੱਸ਼ਟ ਕੀਤਾ ਹੈ ਕਿ ਇਹ ਕੰਪਨੀਆਂ ਭਾਰਤੀ ਨਹੀਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪਾਕਿਸਤਾਨ 'ਚ ਪੁਲਸ ਨਾਲ ਮੁਕਾਬਲੇ 'ਚ ਚਾਰ ਅੱਤਵਾਦੀ ਢੇਰ
NEXT STORY