ਮਿਲਾਨ, ਇਟਲੀ (ਸਾਬੀ ਚੀਨੀਆ) ਅਮਰੀਕਾ ਵਿੱਚ ਵਿੱਚ ਹੋਏ ਨਸਲੀ ਭੇਦਭਾਵ ਦੀ ਯਾਦ ਤਾਜ਼ਾ ਕਰਵਾਉਂਦਾ ਇਕ ਹਾਦਸਾ ਇਟਲੀ ਦੇ ਸ਼ਹਿਰ ਬਾਲੋਨੀਆ ਵਿਖੇ ਵਾਪਰਿਆ ਹੈ। ਦਿਲ ਨੂੰ ਦਹਿਲਾਉਣ ਵਾਲੇ ਮਾਮਲੇ ਵਿੱਚ ਪੁਲਿਸ ਵੱਲੋਂ ਇੱਕ ਮਰਾਕੋ ਮੂਲ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਦੌਰਾਨ ਉਸਦੀ ਮੌਤ ਹੋ ਗਈ। ਪੀੜਤ ਦੀ ਉਮਰ 42 ਸਾਲ ਸੀ ਤੇ ਉਹ ਪਿਛਲੇ 35 ਸਾਲਾਂ ਤੋਂ ਇਟਲੀ ਰਹਿ ਰਿਹਾ ਸੀ। ਇਸ ਘਟਨਾ ਤੋਂ ਬਾਅਦ ਪੂਰੇ ਇਟਲੀ ਵਿੱਚ ਗੁੱਸੇ ਦੀ ਲਹਿਰ ਦੌੜ ਗਈ ਹੈ ਅਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੀ ਕਾਰਜਪ੍ਰਣਾਲੀ 'ਤੇ ਵੱਡੇ ਸਵਾਲੀਆ ਨਿਸ਼ਾਨ ਖੜ੍ਹੇ ਹੋ ਰਹੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਬਾਲੋਨੀਆ ਦੀ ਪੁਲਿਸ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਪਹੁੰਚੀ ਸੀ। ਪੁਲਸ ਨੇ ਪੀੜਤ ਨੂੰ ਸੜਕ 'ਤੇ ਲੰਮਾ ਪਾਇਆ ਹੋਇਆ ਸੀ ਤੇ ਉਹ ਮਦਦ ਲਈ ਉੱਚੀ-ਉੱਚੀ ਰੌਲਾ ਵੀ ਪਾ ਰਿਹਾ ਸੀ। ਪੀੜਤ ਵੱਲੋਂ ਸਾਹ ਲੈਣ ਵਿੱਚ ਤਕਲੀਫ਼ ਹੋਣ ਦੀਆਂ ਦੁਹਾਈਆਂ ਦੇਣ ਦੇ ਬਾਵਜੂਦ ਸਥਿਤੀ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ, ਜਿਸ ਕਾਰਨ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਦੁਰਘਟਨਾ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਵੱਲੋਂ ਇਨਸਾਫ਼ ਲਈ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਮੋਰਚਾ ਖੋਲ੍ਹਿਆ ਗਿਆ ਹੈ। ਘਟਨਾ ਮਗਰੋਂ ਵੱਡੇ ਪੱਧਰ 'ਤੇ ਪ੍ਰਵਾਸੀ ਭਾਈਚਾਰੇ ਅਤੇ ਮਨੁੱਖੀ ਅਧਿਕਾਰ ਸੰਗਠਨਾਂ ਵਿੱਚ ਭਾਰੀ ਰੋਹ ਪਾਇਆ ਜਾ ਰਿਹਾ ਹੈ।

ਪੜ੍ਹੋ ਇਹ ਅਹਿਮ ਖ਼ਬਰ- ਕੈਨੇਡਾ ਸਰਕਾਰ ਦੇ ਇਕ ਫ਼ੈਸਲੇ ਨੇ ਤੋੜ'ਤਾ ਪੰਜਾਬੀਆਂ ਦਾ ਦਿਲ ! ਹੁਣ ਇਨ੍ਹਾਂ ਦੇਸ਼ਾਂ ਦਾ ਕਰਨ ਲੱਗੇ ਰੁਖ਼
ਪ੍ਰਦਰਸ਼ਨਕਾਰੀਆਂ ਅਤੇ ਸਮਾਜਿਕ ਕਾਰਕੁਨਾਂ ਦਾ ਦੋਸ਼ ਹੈ ਕਿ ਯੂਰਪੀ ਦੇਸ਼ਾਂ ਵਿੱਚ ਪ੍ਰਵਾਸੀਆਂ, ਖਾਸ ਕਰਕੇ ਉੱਤਰੀ ਅਫ਼ਰੀਕੀ ਮੂਲ ਦੇ ਲੋਕਾਂ ਨਾਲ ਪੁਲਿਸ ਦਾ ਵਿਵਹਾਰ ਅਕਸਰ ਪੱਖਪਾਤੀ ਅਤੇ ਬੇਰਹਿਮੀ ਵਾਲਾ ਹੁੰਦਾ ਹੈ। ਇਸ ਘਟਨਾ ਨੂੰ ਅਮਰੀਕਾ ਦੇ ਬਹੁਤ ਚਰਚਿਤ 'ਕਾਂਡ' ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ, ਜਿੱਥੇ ਪੁਲਿਸ ਵੱਲੋਂ ਅਜਿਹੀ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਸੀ ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕ ਵਿਅਕਤੀ ਦਾ ਵਿਵਹਾਰ ਬਿਲਕੁਲ ਸਹੀ ਨਹੀਂ ਸੀ। ਉਹ ਪੁਲਿਸ ਨਾਲ ਸਹਿਯੋਗ ਨਹੀਂ ਕਰ ਰਿਹਾ ਸੀ। ਜਦ ਨੌਬਤ ਗ੍ਰਿਫ਼ਤਾਰ ਕਰਨ ਤੱਕ ਆਈ ਤਾਂ ਇਹ ਸਭ ਵਾਪਰ ਗਿਆ। ਦੱਸਣਯੋਗ ਹੈ ਕਿ ਮੌਕੇ 'ਤੇ ਕੁਝ ਡਾਕਟਰੀ ਟੀਮਾਂ ਵੀ ਹਾਜ਼ਰ ਸਨ, ਜਿਨ੍ਹਾਂ ਵੱਲੋਂ ਹਾਲਾਤ ਨੂੰ ਸਮਝਦਿਆਂ ਹੋਇਆਂ ਪੁਲਿਸ ਨੂੰ ਰੋਕਣ ਲਈ ਕੋਈ ਕਾਰਵਾਈ ਨਹੀਂ ਕੀਤੀ ਗਈ। ਮੌਕੇ ਦੀ ਪੂਰੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ
NEXT STORY