ਕਾਠਮਾਂਡੂ : ਭਾਰਤ ਦੇ ਵਿਦੇਸ਼ ਸਕੱਤਰ ਵਿਕਰਮ ਮਿਸਰੀ ਅਗਲੇ ਮਹੀਨੇ ਨੇਪਾਲ ਦੀ ਯਾਤਰਾ 'ਤੇ ਜਾ ਸਕਦੇ ਹਨ। ਅਧਿਕਾਰਤ ਸੂਤਰਾਂ ਅਨੁਸਾਰ, ਮਾਰਚ 'ਚ ਬਾਲੇਂਦਰ ਸ਼ਾਹ ਦੀ ਅਗਵਾਈ ਵਾਲੀ ਸਰਕਾਰ ਦੇ ਗਠਨ ਤੋਂ ਬਾਅਦ ਭਾਰਤ ਵੱਲੋਂ ਇਹ ਪਹਿਲੀ ਉੱਚ ਪੱਧਰੀ ਯਾਤਰਾ ਹੋਵੇਗੀ।
ਨੇਪਾਲ ਦੇ ਵਿਦੇਸ਼ ਮੰਤਰਾਲੇ ਦੇ ਸੂਤਰਾਂ ਨੇ ਦੱਸਿਆ ਕਿ ਇਹ ਦੌਰਾ ਮਈ ਦੇ ਪਹਿਲੇ ਪੰਦਰਵਾੜੇ 'ਚ ਹੋਣ ਦੀ ਉਮੀਦ ਹੈ, ਹਾਲਾਂਕਿ ਯਾਤਰਾ ਦੀ ਸਹੀ ਤਰੀਕ ਅਤੇ ਵੇਰਵੇ ਅਜੇ ਤੈਅ ਕੀਤੇ ਜਾਣੇ ਬਾਕੀ ਹਨ।
ਵਿਦੇਸ਼ ਸਕੱਤਰ ਦੀ ਇਸ ਯਾਤਰਾ ਦੌਰਾਨ ਮੁੱਖ ਤੌਰ 'ਤੇ ਦੁਵੱਲੇ ਸਬੰਧਾਂ ਤੇ ਭਾਰਤ ਦੁਆਰਾ ਵਿੱਤੀ ਸਹਾਇਤਾ ਪ੍ਰਾਪਤ (Finance Funded) ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਜਾਵੇਗੀ। ਇਸ ਮਹੀਨੇ ਦੇ ਸ਼ੁਰੂ 'ਚ, ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਮਾਰੀਸ਼ਸ 'ਚ ਹਿੰਦ ਮਹਾਸਾਗਰ ਸੰਮੇਲਨ ਦੌਰਾਨ ਆਪਣੇ ਨੇਪਾਲੀ ਹਮਰੁਤਬਾ ਸ਼ਿਸ਼ਿਰ ਖਨਾਲ ਨਾਲ ਮੁਲਾਕਾਤ ਕੀਤੀ ਸੀ। ਉਸ ਬੈਠਕ ਦੌਰਾਨ ਜੈਸ਼ੰਕਰ ਨੇ ਨੇਪਾਲ ਦੀ ਨਵੀਂ ਸਰਕਾਰ ਦੀਆਂ ਤਰਜੀਹਾਂ ਨੂੰ ਸਮਝਣ ਲਈ ਵਿਕਰਮ ਮਿਸਰੀ ਨੂੰ ਕਾਠਮਾਂਡੂ ਭੇਜਣ ਦਾ ਪ੍ਰਸਤਾਵ ਰੱਖਿਆ ਸੀ।
ਜ਼ਿਕਰਯੋਗ ਹੈ ਕਿ ਜਦੋਂ ਬਾਲੇਂਦਰ ਸ਼ਾਹ ਨੇ ਮਾਰਚ 'ਚ ਕਾਰਜਭਾਰ ਸੰਭਾਲਿਆ ਸੀ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਵਧਾਈ ਸੰਦੇਸ਼ ਭੇਜ ਕੇ ਭਾਰਤ ਆਉਣ ਦਾ ਸੱਦਾ ਦਿੱਤਾ ਸੀ। ਉਮੀਦ ਕੀਤੀ ਜਾ ਰਹੀ ਹੈ ਕਿ ਵਿਦੇਸ਼ ਸਕੱਤਰ ਮਿਸਰੀ ਦੀ ਇਹ ਯਾਤਰਾ ਨੇੜਲੇ ਭਵਿੱਖ 'ਚ ਨੇਪਾਲੀ ਪ੍ਰਧਾਨ ਮੰਤਰੀ ਸ਼ਾਹ ਦੀ ਭਾਰਤ ਯਾਤਰਾ ਲਈ ਆਧਾਰ ਤਿਆਰ ਕਰੇਗੀ। ਹਾਲਾਂਕਿ, ਇਸ ਯਾਤਰਾ ਦੇ ਸਬੰਧ 'ਚ ਅਜੇ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ।
ਸਿਨਸਿਨਾਟੀ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ (ਤਸਵੀਰਾਂ)
NEXT STORY