ਇੰਟਰਨੈਸ਼ਨਲ ਡੈਸਕ- ਪਾਕਿਸਤਾਨ ਦੇ ਸਾਬਕਾ ਵਿੱਤ ਮੰਤਰੀ ਸਰਤਾਜ ਅਜ਼ੀਜ਼ ਦਾ ਮੰਗਲਵਾਰ ਨੂੰ ਇਸਲਾਮਾਬਾਦ ਵਿੱਚ ਦਿਹਾਂਤ ਹੋ ਗਿਆ। ਸਰਕਾਰ ਅਤੇ PML-N ਦੇ ਅਧਿਕਾਰੀਆਂ ਨੇ ਸੋਸ਼ਲ ਮੀਡੀਆ 'ਤੇ ਇਹ ਜਾਣਕਾਰੀ ਦਿੱਤੀ। PML-N ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਪੋਸਟ ਕਰਦੇ ਹੋਏ ਕਿਹਾ, 'ਭਾਰੇ ਦਿਲ ਨਾਲ ਅਸੀਂ ਸਰਤਾਜ ਅਜ਼ੀਜ਼ ਦੇ ਦਿਹਾਂਤ ਦਾ ਐਲਾਨ ਕਰਦੇ ਹਾਂ। ਉਹ ਵਫ਼ਾਦਾਰ ਅਤੇ ਵਿਸ਼ਾਲ ਸ਼ਖ਼ਸੀਅਤ ਸਨ। ਦੇਸ਼ ਅਤੇ ਪਾਰਟੀ ਲਈ ਉਨ੍ਹਾਂ ਦੇ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾਵੇਗਾ।
ਸਾਬਕਾ ਪ੍ਰਧਾਨ ਮੰਤਰੀ ਸ਼ਾਹਿਦ ਸ਼ਕਾਨ ਅੱਬਾਸੀ ਨੇ ਕਿਹਾ ਕਿ ਸਰਤਾਜ ਅਜ਼ੀਜ਼ ਦੀ ਮੰਗਲਵਾਰ ਸ਼ਾਮ ਇਸਲਾਮਾਬਾਦ 'ਚ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਅਜ਼ੀਜ਼ ਦਾ ਬਹੁਤ ਯੋਗਦਾਨ ਹੈ। ਉਨ੍ਹਾਂ ਦੇ ਦਿਹਾਂਤ 'ਤੇ ਸੋਗ ਪ੍ਰਗਟ ਕਰਦੇ ਹੋਏ ਸਾਬਕਾ ਪ੍ਰਧਾਨ ਮੰਤਰੀ ਨੇ ਕਿਹਾ, ਉਨ੍ਹਾਂ ਨੇ ਆਪਣੀ ਜ਼ਿੰਦਗੀ ਹਿੰਮਤ, ਇਮਾਨਦਾਰੀ ਅਤੇ ਮਾਣ ਨਾਲ ਬਤੀਤ ਕੀਤੀ।
ਸਰਕਾਰੀ ਰੇਡੀਓ ਪਾਕਿਸਤਾਨ ਦੇ ਅਨੁਸਾਰ ਅਜ਼ੀਜ਼ ਵਿੱਤ ਮੰਤਰਾਲੇ ਵਿੱਚ ਉੱਚ ਅਹੁਦਿਆਂ 'ਤੇ ਰਹਿ ਚੁੱਕੇ ਹਨ। ਉਨ੍ਹਾਂ ਨੇ ਆਰਥਿਕ ਨੀਤੀਆਂ ਘੜਨ ਅਤੇ ਪਾਕਿਸਤਾਨ ਨੂੰ ਅੱਗੇ ਲਿਜਾਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਪੀਐੱਮਐੱਲ-ਐੱਨ ਦੇ ਜਨਰਲ ਸਕੱਤਰ ਅਹਿਸਾਨ ਇਕਬਾਲ ਨੇ ਕਿਹਾ ਕਿ ਅਜ਼ੀਜ਼ ਦੇਸ਼ ਲਈ ਮਹੱਤਵਪੂਰਨ ਸੰਪਤੀ ਸਨ। ਦੇਸ਼ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਪੜ੍ਹੋ ਇਹ ਅਹਿਮ ਖ਼ਬਰ-ਟਰੰਪ ਖ਼ਿਲਾਫ਼ ਧੋਖਾਧੜੀ ਮਾਮਲੇ 'ਚ ਜਲਦ ਆਵੇਗਾ ਫ਼ੈਸਲਾ, ਲੱਗ ਸਕਦੈ 25 ਕਰੋੜ ਦਾ ਜੁਰਮਾਨਾ
ਪਾਕਿਸਤਾਨ ਦੇ ਰਾਸ਼ਟਰਪਤੀ ਆਰਿਫ ਅਲਵੀ ਨੇ ਵੀ ਉਨ੍ਹਾਂ ਦੇ ਦਿਹਾਂਤ 'ਤੇ ਸੋਗ ਪ੍ਰਗਟ ਕੀਤਾ। ਕਾਰਜਕਾਰੀ ਪ੍ਰਧਾਨ ਮੰਤਰੀ ਅਨਵਾਰੁਲ ਹੱਕ ਕੱਕੜ ਨੇ ਸਾਬਕਾ ਵਿੱਤ ਮੰਤਰੀ ਦੇ ਕੰਮ ਦੀ ਪ੍ਰਸ਼ੰਸਾ ਕੀਤੀ ਹੈ ਅਤੇ ਉਨ੍ਹਾਂ ਨੂੰ ਦੇਸ਼ ਦੀ ਸੰਪਤੀ ਦੱਸਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਅਲਬਾਨੀਜ਼ ਨੇ ਇਰਾਕ ਯੁੱਧ ਨਾਲ ਸਬੰਧਤ ਲਾਪਤਾ ਦਸਤਾਵੇਜ਼ਾਂ ਦੀ ਜਾਂਚ ਕੀਤੀ ਸ਼ੁਰੂ
NEXT STORY