ਇੰਟਰਨੈਸ਼ਨਲ ਡੈਸਕ : ਫਰਾਂਸ ਦੇ ਸਾਬਕਾ ਰਾਸ਼ਟਰਪਤੀ ਨਿਕੋਲਸ ਸਰਕੋਜ਼ੀ ਨੂੰ 2012 ’ਚ ਮੁੜ ਚੋਣ ’ਚ ਅਸਫ਼ਲ ਕੋਸ਼ਿਸ਼ ਲਈ ਗੈਰ-ਕਾਨੂੰਨੀ ਚੋਣ ਫੰਡਿੰਗ ਦਾ ਵੀਰਵਾਰ ਦੋਸ਼ੀ ਪਾਇਆ ਗਿਆ। ਉਨ੍ਹਾਂ ਨੂੰ ਇਕ ਸਾਲ ਦੀ ਨਜ਼ਰਬੰਦੀ ਦੀ ਸਜ਼ਾ ਵੀ ਸੁਣਾਈ ਗਈ ਹੈ। ਅਦਾਲਤ ਉਨ੍ਹਾਂ ਨੂੰ ਇਲੈਕਟ੍ਰੋਨਿਕ ਨਿਗਰਾਨੀ ਵਾਲਾ ਬ੍ਰੈਸਲੇਟ ਪਹਿਨ ਕੇ ਘਰ ’ਚ ਆਪਣੀ ਸਜ਼ਾ ਪੂਰੀ ਕਰਨ ਦੀ ਆਗਿਆ ਦੇਵੇਗੀ। ਸਰਕੋਜ਼ੀ 2007 ਤੋਂ 2012 ਤੱਕ ਫਰਾਂਸ ਦੇ ਰਾਸ਼ਟਰਪਤੀ ਰਹੇ ਅਤੇ ਉਨ੍ਹਾਂ ਨੇ ਕੁਝ ਵੀ ਗ਼ਲਤ ਕਰਨ ਤੋਂ ਸਖਤ ਇਨਕਾਰ ਕੀਤਾ ਹੈ। ਅਜਿਹੀ ਸੰਭਾਵਨਾ ਹੈ ਕਿ ਉਹ ਇਸ ਫ਼ੈਸਲੇ ਦੇ ਖਿਲਾਫ ਅਪੀਲ ਕਰਨਗੇ।
ਸਰਕੋਜ਼ੀ ਸੁਣਾਉਣ ਸਮੇਂ ਪੈਰਿਸ ਦੀ ਅਦਾਲਤ ’ਚ ਮੌਜੂਦ ਨਹੀਂ ਸਨ। ਉਨ੍ਹਾਂ ’ਤੇ ਮੁੜ ਚੋਣ ਲੜਨ ਲਈ ਖਰਚ ਕੀਤੀ ਜਾਣ ਵਾਲੀ ਵੱਧ ਤੋਂ ਵੱਧ ਰਕਮ 2.75 ਕਰੋੜ ਡਾਲਰ ਤੋਂ ਲੱਗਭਗ ਦੁੱਗਣੀ ਰਕਮ ਖਰਚ ਕਰਨ ਦਾ ਦੋਸ਼ ਹੈ। ਉਨ੍ਹਾਂ ਨੂੰ ਸਮਾਜਵਾਦੀ ਨੇਤਾ ਫਰਾਂਸਵਾ ਓਲਾਂਦ ਨੇ ਹਰਾਇਆ ਸੀ। ਅਦਾਲਤ ਨੇ ਕਿਹਾ ਕਿ ਸਰਕੋਜ਼ੀ ਚੰਗੀ ਤਰ੍ਹਾਂ ਜਾਣਦੇ ਸਨ ਕਿ ਪੈਸਾ ਖਰਚ ਕਰਨ ਦੀ ਹੱਦ ਪਾਰ ਹੋ ਚੁੱਕੀ ਹੈ ਪਰ ਇਸ ਤੋਂ ਬਾਅਦ ਵੀ ਉਨ੍ਹਾਂ ਨੇ ਵਾਧੂ ਖਰਚਿਆਂ ’ਤੇ ਲਗਾਮ ਨਹੀਂ ਲਗਾਈ। ਸਾਬਕਾ ਰਾਸ਼ਟਰਪਤੀ ਸਰਕੋਜ਼ੀ ਲੰਮੇ ਸਮੇਂ ਤੋਂ ਆਪਣੇ ਵਿਰੁੱਧ ਲੱਗੇ ਦੋਸ਼ਾਂ ਤੋਂ ਇਨਕਾਰ ਕਰਦੇ ਆ ਰਹੇ ਹਨ। ਉਨ੍ਹਾਂ ਨੂੰ ਮਈ ਤੇ ਜੂਨ ’ਚ ਵੀ ਖੁਦ ਦੇ ਨਿਰਦੋਸ਼ ਹੋਣ ਦੀ ਗੱਲ ਕਹੀ ਸੀ।
ਪਾਕਿਸਤਾਨ 'ਚ ਬੇਰੁਜ਼ਗਾਰੀ ਦੀ ਮਾਰ, ਚਪੜਾਸੀ ਦੇ 1 ਅਹੁਦੇ ਲਈ 15 ਲੱਖ ਲੋਕਾਂ ਨੇ ਦਿੱਤੀ ਅਰਜ਼ੀ
NEXT STORY