ਵੈਨਕੂਵਰ (ਮਲਕੀਤ ਸਿੰਘ) : ਕੈਨੇਡਾ ਦੀ ਸਾਬਕਾ ਲਿਬਰਲ ਕੈਬਨਿਟ ਮੰਤਰੀ ਕ੍ਰਿਸਟੀ ਡੰਕਨ ਦਾ 59 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਪਰਿਵਾਰਕ ਸੂਤਰਾਂ ਅਨੁਸਾਰ ਉਹ ਪਿਛਲੇ ਕੁਝ ਸਮੇਂ ਤੋਂ ਕੈਂਸਰ ਤੋਂ ਪੀੜਤ ਸਨ। ਕ੍ਰਿਸਟੀ ਡੰਕਨ ਨੇ ਕੈਨੇਡਾ ਦੀ ਸੰਸਦ ਵਿੱਚ ਲੰਮੇ ਸਮੇਂ ਤੱਕ ਸਰਗਰਮ ਭੂਮਿਕਾ ਨਿਭਾਈ ਸੀ। ਉਹ ਵਿਗਿਆਨ ਅਤੇ ਖੇਡਾਂ ਦੀ ਮੰਤਰੀ ਰਹੀ।
ਇਹ ਵੀ ਪੜ੍ਹੋ : 20 ਸਾਲਾਂ ਦਾ ਇੰਤਜ਼ਾਰ ਖ਼ਤਮ! ਭਾਰਤ- EU ਵਿਚਾਲੇ ਦੁਨੀਆ ਦੀ ਸਭ ਤੋਂ ਵੱਡੀ ਡੀਲ 'ਤੇ ਲੱਗੀ ਮੋਹਰ
ਦੱਸਣਯੋਗ ਹੈ ਕਿ 31 ਅਕਤੂਬਰ 1966 ਨੂੰ ਜਨਮੀ ਡੰਕਨ ਟੋਰਾਂਟੋ ਦੇ ਐਟੋਬੀਕੋਕ ਨੌਰਥ ਹਲਕੇ ਤੋਂ ਪੰਜ ਵਾਰ ਸੰਸਦ ਮੈਂਬਰ ਚੁਣੀ ਗਈ। ਉਨ੍ਹਾਂ ਨੂੰ ਵਿਗਿਆਨਕ ਖੋਜ, ਜਨਤਕ ਸਿਹਤ ਅਤੇ ਸਮਾਜਿਕ ਸਮਾਵੇਸ਼ ਦੇ ਮਸਲਿਆਂ ‘ਤੇ ਮਜ਼ਬੂਤ ਆਵਾਜ਼ ਵਜੋਂ ਜਾਣਿਆ ਜਾਂਦਾ ਸੀ। ਉਨ੍ਹਾਂ ਦੇ ਦੇਹਾਂਤ ‘ਤੇ ਰਾਜਨੀਤਿਕ, ਸਮਾਜਿਕ ਅਤੇ ਅਕਾਦਮਿਕ ਵਰਗਾਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਲੋਕ ਸੇਵਾ ਨੂੰ ਯਾਦ ਕੀਤਾ ਜਾ ਰਿਹਾ ਹੈ।
AUS ; ਸਵੇਰੇ-ਸਵੇਰੇ ਕ੍ਰੈਸ਼ ਹੋ ਗਿਆ ਜਹਾਜ਼ ! ਡਿੱਗਦਿਆਂ ਹੀ ਹੋਏ ਟੋਟੇ-ਟੋਟੇ
NEXT STORY