ਇਸਲਾਮਾਬਾਦ (ਭਾਸ਼ਾ)-ਪਾਕਿਸਤਾਨ ਦੇ ਸਾਬਕਾ ਸੰਘੀ ਮੰਤਰੀ ਫਵਾਦ ਚੌਧਰੀ ਨੂੰ ਸ਼ਨੀਵਾਰ ਨੂੰ ਇੱਥੇ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰ ਕੇ ਕਿਸੇ ਅਣਦੱਸੀ ਥਾਂ ’ਤੇ ਲਿਜਾਇਆ ਗਿਆ। ਇਹ ਜਾਣਕਾਰੀ ਮੀਡੀਆ ਰਿਪੋਰਟਾਂ ਤੋਂ ਮਿਲੀ ਹੈ।
‘ਡਾਨ’ ਅਖਬਾਰ ਨੇ ਫਵਾਦ ਚੌਧਰੀ ਦੀ ਪਤਨੀ ਹਿਬਾ ਫਵਾਦ ਚੌਧਰੀ ਦੇ ਹਵਾਲੇ ਨਾਲ ਕਿਹਾ ਕਿ ਮੌਜੂਦਾ ਸਮੇਂ ’ਚ ਇਸਤੇਹਕਾਮ-ਏ-ਪਾਕਿਸਤਾਨ ਪਾਰਟੀ ਦੇ ਮੈਂਬਰ ਚੌਧਰੀ ਨੂੰ ਸ਼ਨੀਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਤੋਂ ਪਹਿਲਾਂ ਫਵਾਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਨਾਲ ਜੁੜੇ ਹੋਏ ਸਨ। ਹਿਬਾ ਨੇ ‘ਐਕਸ’ ’ਤੇ ਪੋਸਟ ਕੀਤਾ, ਫਵਾਦ ਨੂੰ ਗ੍ਰਿਫਤਾਰ ਕਰ ਕੇ ਕਿਸੇ ਅਣਦੱਸੀ ਥਾਂ ’ਤੇ ਲਿਜਾਇਆ ਗਿਆ। ਜਿਓ ਨਿਊ਼ਜ ਨੇ ਹਿਬਾ ਦੇ ਹਵਾਲੇ ਨਾਲ ਕਿਹਾ ਕਿ ਉਸ ਦੇ ਪਤੀ ਨੂੰ ਪੁਲਸ ਅਤੇ ਸਾਦੇ ਕੱਪੜਿਆਂ ’ਚ ਆਏ ਬੰਦਿਆਂ ਬੰਦਿਆਂ ਨੇ ਹਿਰਾਸਤ ’ਚ ਲਿਆ ਅਤੇ ਸਾਨੂੰ ਇਹ ਨਹੀਂ ਦੱਸਿਆ ਉਨ੍ਹਾਂ ਨੂੰ ਕਿਉਂ ਗ੍ਰਿਫਤਾਰ ਕੀਤਾ ਗਿਆ।
ਇਹ ਵੀ ਪੜ੍ਹੋ: ਬਿਜਲੀ ਚੋਰੀ ਕਰਨ ਵਾਲਿਆਂ ਖ਼ਿਲਾਫ਼ ਪਾਵਰਕਾਮ ਨੇ ਕੱਸਿਆ ਸ਼ਿੰਕਜਾ, ਸਖ਼ਤ ਹਦਾਇਤਾਂ ਕੀਤੀਆਂ ਜਾਰੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਸਪੇਨ ਦੇ ਕੈਨਰੀ ਆਈਲੈਂਡਜ਼ ਨੇੜੇ ਬਚਾਏ ਗਏ 700 ਤੋਂ ਵੱਧ ਪ੍ਰਵਾਸੀ
NEXT STORY