ਵਾਸ਼ਿੰਗਟਨ— ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਾਰਜ ਐੱਚ. ਡਬਲਿਊ. ਬੁਸ਼ ਦਾ ਬਲੱਡ ਇਨਫੈਕਸ਼ਨ ਕਾਰਨ ਇਲਾਜ ਚੱਲ ਰਿਹਾ ਹੈ। ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਬਲੱਡ ਪ੍ਰੈਸ਼ਰ ਵੀ ਦਿਨ 'ਚ ਲਗਾਤਾਰ ਦੋ ਵਾਰ ਘਟਿਆ ਅਤੇ ਫਿਲਹਾਲ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਜ਼ਿਕਰਯੋਗ ਹੈ ਕਿ ਹਾਲ ਹੀ 'ਚ ਉਨ੍ਹਾਂ ਦੀ ਪਤਨੀ ਬਾਰਬਰਾ ਬੁਸ਼ ਦਾ ਦਿਹਾਂਤ ਹੋ ਗਿਆ ਹੈ।
ਬੁਸ਼ ਦੇ ਦਫਤਰ ਵੱਲੋਂ ਕੱਲ ਜਾਰੀ ਬਿਆਨ 'ਚ ਦੱਸਿਆ ਗਿਆ ਕਿ 93 ਸਾਲਾ ਸਾਬਕਾ ਰਾਸ਼ਟਰਪਤੀ ਬੁਸ਼ ਦੀ ਸਿਹਤ 'ਚ ਕੁੱਝ ਸੁਧਾਰ ਹੋ ਰਿਹਾ ਹੈ। ਉਨ੍ਹਾਂ ਨੂੰ ਐਤਵਾਰ ਨੂੰ ਹਿਊਸਟਨ ਮੈਥੋਡਿਸਟ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਨੇ ਸ਼ਨੀਵਾਰ ਨੂੰ ਆਪਣੀ ਪਤਨੀ ਬਾਰਬਰਾ ਬੁਸ਼ ਦਾ ਅੰਤਿਮ ਸੰਸਕਾਰ ਕੀਤਾ ਸੀ। ਬੁਸ਼ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਾਰਜ ਡਬਲਿਊ ਬੁਸ਼ (2001 -2009) ਦੇ ਪਿਤਾ ਹਨ। ਬਾਰਬਰਾ ਬੁਸ਼ ਨੂੰ ਅੰਤਿਮ ਵਿਦਾਈ ਦੇਣ ਲਈ ਬਹੁਤ ਸਾਰੇ ਵੱਡੇ ਨੇਤਾ ਅਤੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਪੁੱਜੇ ਸਨ।
ਅਪ੍ਰੀਲੀਆ 'ਚ ਸ਼ਰਧਾ ਭਾਵਨਾ ਨਾਲ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ
NEXT STORY