ਇਸਲਾਮਾਬਾਦ(ਯੂ.ਐੱਨ.ਆਈ.)- ਪੂਰਬੀ ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਸ਼ਨੀਵਾਰ ਨੂੰ ਇਕ ਕਾਗਜ਼ ਬਣਾਉਣ ਵਾਲੀ ਫੈਕਟਰੀ ਵਿਚ ਹੋਏ ਬੋਇਲਰ ਧਮਾਕੇ ਕਾਰਨ ਵਾਪਰੇ ਹਾਦਸੇ ਵਿਚ ਚਾਰ ਮਜ਼ਦੂਰਾਂ ਦੀ ਮੌਤ ਹੋ ਗਈ ਤੇ ਪੰਜ ਲੋਕ ਜ਼ਖਮੀ ਹੋ ਗਏ। ਇਸ ਦੀ ਜਾਣਕਾਰੀ ਸਿਨਹੂਆ ਨਿਊਜ਼ ਏਜੰਸੀ ਵਲੋਂ ਦਿੱਤੀ ਗਈ ਹੈ।
ਸਿਨਹੂਆ ਮੁਤਾਬਕ ਇਹ ਹਾਦਸਾ ਪੰਜਾਬ ਸੂਬੇ ਦੇ ਕਸੂਰ ਜ਼ਿਲੇ ਵਿਚ ਵਾਪਰਿਆ ਤੇ ਸ਼ੁਰੂਆਤ ਵਿਚ ਹਾਦਸੇ ਦਾ ਕਾਰਨ ਕੁਝ ਤਕਨੀਕੀ ਖਾਮੀਆਂ ਦੱਸੀਆਂ ਜਾ ਰਹੀਆਂ ਹਨ। ਰਿਪੋਰਟ ਵਿਚ ਦੱਸਿਆ ਗਿਆ ਕਿ ਧਮਾਕੇ ਵੇਲੇ ਬੋਇਲਰ ਦੇ ਨੇੜੇ 9 ਲੋਕ ਮੌਜੂਦ ਸਨ, ਜਿਹਨਾਂ ਵਿਚੋਂ 4 ਦੀ ਮੌਤ ਹੋ ਗਈ। ਧਮਾਕੇ ਵਿਚ ਫੈਕਟਰੀ ਦਾ ਇਕ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਹੈ। ਧਮਾਕੇ ਦੇ ਸਹੀ ਕਾਰਨਾਂ ਦਾ ਪਤਾ ਲਗਾਉਣ ਲਈ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਖਮੀ ਲੋਕਾਂ ਨੂੰ ਨੇੜਲੇ ਹਸਪਤਾਲ ਦਾਖਲ ਕਰਵਾ ਦਿੱਤਾ ਗਿਆ ਹੈ, ਜਿਹਨਾਂ ਵਿਚੋਂ ਤਿੰਨ ਦੀ ਹਾਲਤ ਬਹੁਤ ਗੰਭੀਰ ਹੈ।
ਕੋਰੋਨਾ ਵਾਇਰਸ ਨਾਲ ਲੜਨ ਲਈ ਚੀਨ ਅਤੇ ਅਮਰੀਕਾ ਨੂੰ ਆਪਸੀ ਸਹਿਯੋਗ ਦੀ ਜ਼ਰੂਰਤ
NEXT STORY