ਇਸਲਾਮਾਬਾਦ (ਵਾਰਤਾ)- ਪਾਕਿਸਤਾਨ ਦੇ ਦੱਖਣ-ਪੱਛਮੀ ਬਲੋਚਿਸਤਾਨ ਸੂਬੇ ਵਿਚ 2 ਗੁੱਟਾਂ ਵਿਚਾਲੇ ਹੋਈ ਗੋਲੀਬਾਰੀ ਵਿਚ 4 ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਇਹ ਘਟਨਾ ਸੂਬਾਈ ਰਾਜਧਾਨੀ ਕਵੇਟਾ ਵਿੱਚ ਵਾਪਰੀ, ਜਿੱਥੇ ਬੁੱਧਵਾਰ ਰਾਤ ਨੂੰ 2 ਗੁੱਟਾਂ ਦੇ ਮੈਂਬਰਾਂ ਵਿਚਾਲੇ ਜ਼ਮੀਨੀ ਵਿਵਾਦ ਨੂੰ ਲੈ ਕੇ ਬਹਿਸ ਹੋ ਗਈ, ਜਿਸ ਤੋਂ ਬਾਅਦ ਉਨ੍ਹਾਂ ਨੇ ਇੱਕ-ਦੂਜੇ 'ਤੇ ਗੋਲੀਆਂ ਚਲਾ ਦਿੱਤੀਆਂ।
ਪੁਲਸ ਨੇ ਦੱਸਿਆ ਕਿ ਦੋਵੇਂ ਗੁੱਟ ਸ਼ਹਿਰ ਦੇ ਪ੍ਰਭਾਵਸ਼ਾਲੀ ਪਰਿਵਾਰਾਂ ਨਾਲ ਸਬੰਧਤ ਸਨ, ਜੋ ਜ਼ਮੀਨੀ ਵਿਵਾਦ ਨੂੰ ਲੈ ਕੇ ਆਪਸ ਵਿਚ ਲੜ ਪਏ। ਗੋਲੀਬਾਰੀ 'ਚ ਕਈ ਲੋਕ ਜ਼ਖ਼ਮੀ ਵੀ ਹੋਏ ਹਨ ਅਤੇ ਉਨ੍ਹਾਂ ਨੂੰ ਨੇੜੇ ਦੇ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਪੁਲਸ ਨੇ ਅਗਲੇਰੀ ਜਾਂਚ ਲਈ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ।
ਇਟਲੀ 'ਚ ਸਾਲਾਨਾ ਵਿਸ਼ਵ ਸ਼ਾਂਤੀ ਯੱਗ ਆਯੋਜਿਤ
NEXT STORY