ਇਸਲਾਮਾਬਾਦ : ਪਾਕਿਸਤਾਨ ਦੇ ਉੱਤਰੀ-ਪੱਛਮੀ ਖੈਬਰ ਪਖਤੂਨਖਵਾ ਸੂਬੇ 'ਚ ਇਕ ਆਈਈਡੀ ਧਮਾਕੇ 'ਚ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਸ਼ੁੱਕਰਵਾਰ ਨੂੰ ਇੱਥੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਸੂਬੇ ਦੇ ਦੱਖਣੀ ਵਜ਼ੀਰਿਸਤਾਨ ਜ਼ਿਲ੍ਹੇ 'ਚ ਹੋਏ ਇਸ ਧਮਾਕੇ 'ਚ ਦੋ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖਮੀ ਲੋਕਾਂ ਨੇ ਸਥਾਨਕ ਹਸਪਤਾਲ ਲਿਜਾਂਦੇ ਸਮੇਂ ਰਸਤੇ 'ਚ ਦਮ ਤੋੜ ਦਿੱਤਾ। ਧਮਾਕਾਖੇਜ਼ ਯੰਤਰ ਨੂੰ ਮੋਟਰਸਾਈਕਲ 'ਤੇ ਰੱਖਿਆ ਗਿਆ ਸੀ ਅਤੇ ਰਿਮੋਟ ਕੰਟਰੋਲ ਯੰਤਰ ਦੀ ਮਦਦ ਨਾਲ ਵਿਸਫੋਟ ਕੀਤਾ ਗਿਆ ਸੀ।
ਪੁਲਸ ਨੇ ਕਿਹਾ ਕਿ ਧਮਾਕੇ ਦਾ ਨਿਸ਼ਾਨਾ ਇੱਕ ਸਥਾਨਕ ਨੇਤਾ ਸੀ। ਘਟਨਾ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਧਮਾਕੇ ਤੋਂ ਬਾਅਦ ਪੁਲਸ ਅਤੇ ਸੁਰੱਖਿਆ ਬਲ ਤੁਰੰਤ ਮੌਕੇ 'ਤੇ ਪਹੁੰਚ ਗਏ। ਪੁਲਸ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਅਜੇ ਤੱਕ ਕਿਸੇ ਸਮੂਹ ਜਾਂ ਵਿਅਕਤੀ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।
ਪਾਕਿਸਤਾਨ 'ਚ ਹਿੰਦੂਆਂ ਦੀ ਆਬਾਦੀ 38 ਲੱਖ, ਦੇਸ਼ ਦਾ ਸਭ ਤੋਂ ਵੱਡਾ ਘੱਟ ਗਿਣਤੀ ਸਮੂਹ
NEXT STORY