ਇਸਲਾਮਾਬਾਦ (ਬਿਊਰੋ): ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ 'ਚ ਸ਼ਨੀਵਾਰ ਨੂੰ ਇਕ ਧਮਾਕਾ ਹੋਇਆ। ਇਸ ਧਮਾਕੇ ਵਿਚ ਘੱਟੋ-ਘੱਟ ਚਾਰ ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ। ਏਰੀਆ ਨਿਊਜ਼ ਦੀ ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਉੱਤਰ ਪੱਛਮੀ ਸੂਬੇ ਦੇ ਡੇਰਾ ਇਸਮਾਈਲ ਖਾਨ ਜ਼ਿਲ੍ਹੇ ਵਿਚ ਸੜਕ ਕਿਨਾਰੇ ਲਾਏ ਗਏ ਇਕ ਵਿਸਫੋਟਕ ਯੰਤਰ ਨਾਲ ਸੁਰੱਖਿਆ ਬਲਾਂ ਨੂੰ ਲਿਜਾ ਰਹੇ ਇੱਕ ਵਾਹਨ ਨੂੰ ਨਿਸ਼ਾਨਾ ਬਣਾਇਆ ਗਿਆ।
ਪੜ੍ਹੋ ਇਹ ਅਹਿਮ ਖਬਰ - ਅਮਰੀਕਾ : ਭਾਰਤੀ ਮੂਲ ਦੇ ਹੋਟਲ ਮਾਲਕ ਨੂੰ ਬਹਿਸ 'ਚ ਕਾਲੇ ਮੂਲ ਦੇ ਵਿਅਕਤੀ ਨੇ ਮਾਰੀ ਗੋਲੀ
ਧਮਾਕੇ ਤੋਂ ਬਾਅਦ ਸੁਰੱਖਿਆ ਬਲਾਂ ਅਤੇ ਬਚਾਅ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਜ਼ਖਮੀਆਂ ਨੂੰ ਜ਼ਿਲੇ ਦੇ ਨੇੜਲੇ ਮਿਲਟਰੀ ਹਸਪਤਾਲ ਦਾਖਲ ਕਰਵਾਇਆ।ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ। ਅਜੇ ਤੱਕ ਕਿਸੇ ਅੱਤਵਾਦੀ ਸਮੂਹ ਜਾਂ ਵਿਅਕਤੀ ਨੇ ਹਮਲੇ ਦਾ ਦਾਅਵਾ ਨਹੀਂ ਕੀਤਾ ਹੈ।ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਖੈਬਰ ਪਖਤੂਨਖਵਾ ਸੂਬੇ ਵਿਚ ਇਕ ਖਿਡੌਣੇ ਬੰਬ ਧਮਾਕੇ ਵਿਚ ਤਿੰਨ ਬੱਚੇ ਮਾਰੇ ਗਏ ਸਨ।
ਸਕਾਟਲੈਂਡ 'ਚ 3 ਲੱਖ ਦੇ ਕਰੀਬ ਲੋਕਾਂ ਨੇ ਦਿੱਤੀ EU ਸੈਟਲਮੈਂਟ ਲਈ ਅਰਜ਼ੀ
NEXT STORY