ਇਸਲਾਮਾਬਾਦ (ਯੂ. ਐੱਨ. ਆਈ.): ਪਾਕਿਸਤਾਨ ਦੇ ਦੱਖਣ-ਪੱਛਮੀ ਸੂਬੇ ਬਲੋਚਿਸਤਾਨ ਦੀ ਰਾਜਧਾਨੀ ਕਵੇਟਾ 'ਚ ਸ਼ਨੀਵਾਰ ਨੂੰ ਪੁਲਸ ਨਾਲ ਮੁਕਾਬਲੇ 'ਚ ਚਾਰ ਅੱਤਵਾਦੀ ਮਾਰੇ ਗਏ। ਪੁਲਸ ਦੇ ਅੱਤਵਾਦ ਵਿਰੋਧੀ ਵਿਭਾਗ (ਸੀ.ਟੀ.ਡੀ) ਦੇ ਬੁਲਾਰੇ ਨੇ ਇਹ ਜਾਣਕਾਰੀ ਦਿੱਤੀ। ਬੁਲਾਰੇ ਨੇ ਦੱਸਿਆ ਕਿ ਸ਼ਨੀਵਾਰ ਰਾਤ ਨੂੰ ਦੋ ਮੋਟਰਸਾਈਕਲਾਂ 'ਤੇ ਸਵਾਰ ਚਾਰ ਅੱਤਵਾਦੀਆਂ ਨੇ ਸ਼ਹਿਰ ਦੇ ਸਿੱਬੀ ਰੋਡ ਨੇੜੇ ਪੁਲਸ ਦੇ ਗਸ਼ਤੀ ਵਾਹਨ 'ਤੇ ਹਮਲਾ ਕਰ ਦਿੱਤਾ।
ਪੜ੍ਹੋ ਇਹ ਅਹਿਮ ਖ਼ਬਰ-ਪਾਕਿਸਤਾਨ 'ਚ ਕਣਕ ਘੁਟਾਲਾ, ਅਰਬਾਂ ਰੁਪਏ ਦਾ ਨੁਕਸਾਨ, PM ਸ਼ਹਿਬਾਜ਼ ਦਾ ਬਿਆਨ ਆਇਆ ਸਾਹਮਣੇ
ਪੁਲਸ ਦੀ ਜਵਾਬੀ ਕਾਰਵਾਈ 'ਚ ਇਕ ਅੱਤਵਾਦੀ ਮੌਕੇ 'ਤੇ ਹੀ ਮਾਰਿਆ ਗਿਆ। ਬਾਕੀ ਤਿੰਨ ਅੱਤਵਾਦੀ ਇੱਕ ਇਮਾਰਤ ਵਿੱਚ ਦਾਖਲ ਹੋ ਗਏ। ਸੀ.ਟੀ.ਡੀ ਨੇ ਕਿਹਾ ਕਿ ਪੁਲਸ ਨੇ ਇਲਾਕੇ ਦੀ ਘੇਰਾਬੰਦੀ ਕਰ ਲਈ ਅਤੇ ਇਮਾਰਤ ਵਿੱਚ ਦਾਖਲ ਹੋਣ ਤੋਂ ਪਹਿਲਾਂ ਵਾਧੂ ਪੁਲਸ ਕਰਮਚਾਰੀਆਂ ਨੂੰ ਬੁਲਾਇਆ। ਪੁਲਸ ਵਾਲੇ ਬਾਅਦ ਵਿਚ ਇਮਾਰਤ ਵਿਚ ਦਾਖਲ ਹੋਏ ਅਤੇ ਬਾਕੀ ਅੱਤਵਾਦੀਆਂ ਨੂੰ ਮਾਰ ਦਿੱਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪਾਕਿਸਤਾਨ 'ਚ ਕਣਕ ਘੁਟਾਲਾ, ਅਰਬਾਂ ਰੁਪਏ ਦਾ ਨੁਕਸਾਨ, PM ਸ਼ਹਿਬਾਜ਼ ਦਾ ਬਿਆਨ ਆਇਆ ਸਾਹਮਣੇ
NEXT STORY