ਲਾਹੌਰ : ਪਾਕਿਸਤਾਨ ਦੀ ਇਕ ਅਦਾਲਤ ਨੇ ਸੋਸ਼ਲ ਮੀਡੀਆ 'ਤੇ ਈਸ਼ਨਿੰਦਾ ਕਰਨ ਦੇ ਦੋਸ਼ 'ਚ 4 ਨੌਜਵਾਨਾਂ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਦੇਸ਼ ਦੀ ਚੋਟੀ ਦੀ ਜਾਂਚ ਏਜੰਸੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਵਧੀਕ ਜ਼ਿਲ੍ਹਾ ਸੈਸ਼ਨ ਜੱਜ (ਰਾਵਲਪਿੰਡੀ) ਅਹਿਸਾਨ ਮਹਿਮੂਦ ਮਲਿਕ ਨੇ ਸੋਮਵਾਰ ਨੂੰ ਚਾਰਾਂ ਨੂੰ ਫੇਸਬੁੱਕ 'ਤੇ ਈਸ਼ਨਿੰਦਾ ਸਮੱਗਰੀ ਪੋਸਟ ਕਰਨ ਲਈ ਮੌਤ ਦੀ ਸਜ਼ਾ ਸੁਣਾਈ। ਫੈਡਰਲ ਇਨਵੈਸਟੀਗੇਸ਼ਨ ਏਜੰਸੀ (ਐੱਫਆਈਏ) ਨੇ ਕਿਹਾ ਕਿ ਉਨ੍ਹਾਂ ਵਿੱਚੋਂ ਹਰੇਕ ਨੂੰ ਕੁਰਾਨ ਦੇ ਵਿਰੁੱਧ ਈਸ਼ਨਿੰਦਾ ਲਈ 28 ਸਾਲ ਦੀ ਕੈਦ ਦੀ ਸਜ਼ਾ ਵੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ 7 ਸਤੰਬਰ ਨੂੰ ਆਉਣਗੇ ਭਾਰਤ, ਵ੍ਹਾਈਟ ਹਾਊਸ ਨੇ ਕੀਤੀ ਪੁਸ਼ਟੀ
ਹਾਲਾਂਕਿ, 5ਵੇਂ ਸ਼ੱਕੀ ਉਸਮਾਨ ਲਿਆਕਤ ਨੂੰ 7 ਸਾਲ ਦੀ ਸਜ਼ਾ ਸੁਣਾਈ ਗਈ ਹੈ। ਐੱਫਆਈਏ ਨੇ ਕਿਹਾ, "ਵਧੀਕ ਜ਼ਿਲ੍ਹਾ ਸੈਸ਼ਨ ਜੱਜ ਨੇ ਸੋਮਵਾਰ ਨੂੰ 20 ਸਾਲ ਦੇ ਨੌਜਵਾਨਾਂ ਮੁਹੰਮਦ ਅਮੀਨ, ਵਜ਼ੀਰ ਗੁਲ, ਫੈਜ਼ਾਨ ਰਜ਼ਾਕ ਅਤੇ ਮੁਹੰਮਦ ਰਿਜ਼ਵਾਨ ਨੂੰ ਫੇਸਬੁੱਕ 'ਤੇ ਪੈਗੰਬਰ ਵਿਰੁੱਧ ਈਸ਼ਨਿੰਦਾ ਸਮੱਗਰੀ ਪੋਸਟ ਕਰਨ 'ਤੇ ਮੌਤ ਦੀ ਸਜ਼ਾ ਸੁਣਾਈ।" ਅਦਾਲਤ ਨੇ ਕਿਹਾ, ''ਦੋਸ਼ੀਆਂ ਨੇ ਸੋਸ਼ਲ ਮੀਡੀਆ 'ਤੇ ਕੁਰਾਨ ਬਾਰੇ ਇਤਰਾਜ਼ਯੋਗ ਟਿੱਪਣੀਆਂ ਸਾਂਝੀਆਂ ਕੀਤੀਆਂ ਸਨ।''
ਇਹ ਵੀ ਪੜ੍ਹੋ : ਲੋਹਾ ਸਕ੍ਰੈਪ ਵਪਾਰੀਆਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ, ਸੈਂਕੜੇ ਕਰੋੜਾਂ ਦੇ ਰੈਵੀਨਿਊ ਦਾ ਨੁਕਸਾਨ
ਐੱਫਆਈਏ ਨੇ ਕਿਹਾ ਕਿ ਉਸ ਦੀ ਸਾਈਬਰ-ਅਪਰਾਧ ਵਿਰੋਧੀ ਸ਼ਾਖਾ ਨੇ ਉਮਰ ਨਵਾਜ਼ ਨਾਂ ਦੇ ਵਿਅਕਤੀ ਤੋਂ ਸ਼ਿਕਾਇਤ ਮਿਲਣ ਤੋਂ ਬਾਅਦ ਪਿਛਲੇ ਸਾਲ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਨਵਾਜ਼ ਨੇ ਦੋਸ਼ ਲਾਇਆ ਸੀ ਕਿ ਸ਼ੱਕੀਆਂ ਨੇ ਪੈਗੰਬਰ ਅਤੇ ਕੁਰਾਨ ਬਾਰੇ ਈਸ਼ਨਿੰਦਾ ਸਮੱਗਰੀ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਸੀ। ਜਾਂਚ ਏਜੰਸੀ ਨੇ ਕਿਹਾ ਕਿ ਜੱਜ ਨੇ ਦੋਸ਼ੀਆਂ ਨੂੰ ਉਨ੍ਹਾਂ ਦੇ ਸੋਸ਼ਲ ਮੀਡੀਆ ਖਾਤਿਆਂ ਦੇ ਫੋਰੈਂਸਿਕ ਸਬੂਤ ਪੇਸ਼ ਕੀਤੇ ਜਾਣ ਤੋਂ ਬਾਅਦ ਦੋਸ਼ੀ ਠਹਿਰਾਇਆ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ 7 ਸਤੰਬਰ ਨੂੰ ਆਉਣਗੇ ਭਾਰਤ, ਵ੍ਹਾਈਟ ਹਾਊਸ ਨੇ ਕੀਤੀ ਪੁਸ਼ਟੀ
NEXT STORY