ਪੈਰਿਸ (ਬਿਊਰੋ)— ਸੰਯੁਕਤ ਰਾਸ਼ਟਰ ਸੁਰੱਖਿਆ ਪਰੀਸ਼ਦ ਵਿਚ ਮਸੂਦ ਅਜ਼ਹਰ ਨੂੰ ਗਲੋਬਲ ਅੱਤਵਾਦੀ ਐਲਾਨੇ ਜਾਣ ਦੇ ਰਸਤੇ ਵਿਚ ਭਾਵੇਂ ਚੀਨ ਨੇ ਸਾਥ ਨਹੀ ਦਿੱਤਾ ਸੀ। ਹੁਣ ਫਰਾਂਸ ਨੇ ਇਸ ਅੱਤਵਾਦੀ ਸੰਗਠਨ 'ਤੇ ਖੁਦ ਹੀ ਕਾਰਵਾਈ ਕਰਨ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਮੁਤਾਬਕ ਉਹ ਜੈਸ਼-ਏ-ਮੁਹੰਮਦ ਦੇ ਮੁਖੀ ਮਸੂਦ ਅਜ਼ਹਰ ਦੀ ਦੇਸ਼ ਵਿਚ ਮੌਜੂਦ ਸਾਰੀਆਂ ਜਾਇਦਾਦਾਂ ਨੂੰ ਜ਼ਬਤ ਕਰੇਗਾ। ਜੈਸ਼ 'ਤੇ ਫਰਾਂਸ ਦੀ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਮੰਨੀ ਜਾ ਰਹੀ ਹੈ।
ਸੰਯੁਕਤ ਰਾਸ਼ਟਰ ਪਰੀਸ਼ਦ ਦੇ ਮੈਂਬਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਚੀਨ ਆਪਣੀ ਇਸ ਨੀਤੀ 'ਤੇ ਅੜਿਆ ਰਿਹਾ ਤਾਂ ਜ਼ਿੰਮੇਵਾਰ ਮੈਂਬਰ ਪਰੀਸ਼ਦ ਵਿਚ ਹੋਰ ਕਦਮ ਚੁੱਕਣ 'ਤੇ ਮਜਬੂਰ ਹੋ ਸਕਦੇ ਹਨ। ਫ੍ਰਾਂਸੀਸੀ ਅੰਦਰੂਨੀ ਮੰਤਰਾਲੇ, ਵਿੱਤ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਇਕ ਸਾਂਝੇ ਬਿਆਨ ਵਿਚ ਕਿਹਾ ਗਿਆ ਹੈ ਕਿ ਫਰਾਂਸ ਮਸੂਦ ਨੂੰ ਯੂਰਪੀ ਯੂਨੀਅਨ ਦੀ ਸੂਚੀ ਵਿਚ ਸ਼ਾਮਲ ਕਰਨ 'ਤੇ ਚਰਚਾ ਕਰੇਗਾ। ਜਿਸ ਵਿਚ ਉਨ੍ਹਾਂ ਲੋਕਾਂ ਨੂੰ ਸ਼ਾਮਲ ਕੀਤਾ ਜਾਂਦਾ ਹੈ ਜਿਹੜੇ ਅੱਤਵਾਦੀ ਗਤੀਵਿਧੀਆਂ ਵਿਚ ਸ਼ਾਮਲ ਹੁੰਦੇ ਹਨ। ਫਰਾਂਸ ਨੇ ਮੁਦਰਾ ਅਤੇ ਵਿੱਤੀ ਕੋਡ ਦੇ ਤਹਿਤ ਰਾਸ਼ਟਰੀ ਪੱਧਰ 'ਤੇ ਮਸੂਦ ਦੀ ਜਾਇਦਾਦ ਫ੍ਰੀਜ਼ ਕਰਨ ਦੀ ਮਨਜ਼ੂਰੀ ਦਿੱਤੀ ਹੈ।
ਆਸਟ੍ਰੇਲੀਆਈ ਪੀ.ਐੱਮ. ਨੇ ਨਿਊਜ਼ੀਲੈਂਡ 'ਚ ਹੋਏ ਹਮਲੇ ਦੀ ਕੀਤੀ ਨਿੰਦਾ
NEXT STORY