ਪੈਰਿਸ (ਵਾਰਤਾ): ਰੂਸ ਦੀ ਰਾਜਧਾਨੀ ਮਾਸਕੋ ਵਿਚ ਸ਼ੁੱਕਰਵਾਰ ਨੂੰ ਹੋਏ ਅੱਤਵਾਦੀ ਹਮਲੇ ਮਗਰੋਂ ਫਰਾਂਸ ਦੀ ਸਰਕਾਰ ਨੇ ਦੇਸ਼ ਵਿਚ ਸੰਭਾਵਿਤ ਖ਼ਤਰੇ ਨਾਲ ਨਜਿੱਠਣ ਲਈ ਕੌਮੀ ਸੁਰੱਖਿਆ ਚੇਤਾਵਨੀ ਪ੍ਰਣਾਲੀ 'ਵਿਜਿਪਰੇਟ' ਨੂੰ ਉੱਚ ਪੱਧਰ ਤਕ ਵਧਾਉਣ ਦਾ ਫ਼ੈਸਲਾ ਲਿਆ ਹੈ।
ਪ੍ਰਧਾਨ ਮੰਤਰੀ ਗੈਬ੍ਰੀਅਲ ਅਟਲ ਨੇ ਆਪਣੇ ਐਕਸ ਅਕਾਊਂਟ 'ਤੇ ਕਿਹਾ ਕਿ ਰਾਸ਼ਟਰਪਤੀ ਇਮੈਨੁਏਲ ਮੈਕਰੋਨ ਨੇ ਮਾਸਕੋ ਵਿਚ ਹਮਲੇ ਦੇ ਮੱਦੇਨਜ਼ਰ ਐਤਵਾਰ ਰਾਤ ਨੂੰ ਏਲਿਸੀ ਪੈਲਸ ਵਿਚ ਇਕ ਸੁਰੱਖਿਆ ਮੀਟਿੰਗ ਬੁਲਾਈ ਸੀ। ਉਨ੍ਹਾਂ ਕਿਹਾ, 'ISIS ਦੇ ਕਥਿਤ ਹਮਲੇ ਤੇ ਸਾਡੇ ਦੇਸ਼ ਲਈ ਸੰਭਾਵਿਤ ਖ਼ਤਰੇ ਦੇ ਮੱਦੇਨਜ਼ਰ, ਅਸੀਂ ਵਿਜਿਪਿਰੇਟ ਸਥਿਤੀ ਨੂੰ ਉੱਚ ਪੱਧਰ ਤਕ ਮਤਲਬ ਐਮਰਜੈਂਸੀ ਸਥਿਤੀ ਤਕ ਵਧਾਉਣ ਦਾ ਫ਼ੈਸਲਾ ਲਿਆ ਹੈ।'
ਇਹ ਖ਼ਬਰ ਵੀ ਪੜ੍ਹੋ - ਉੱਜੈਨ ਦੇ ਮਹਾਕਾਲ ਮੰਦਰ ਦੇ ਗਰਭ ਗ੍ਰਹਿ 'ਚ ਭਸਮ ਆਰਤੀ ਦੌਰਾਨ ਲੱਗੀ ਅੱਗ, ਪੁਜਾਰੀਆਂ ਸਣੇ ਕਈ ਸ਼ਰਧਾਲੂ ਝੁਲਸੇ
ਦੱਸ ਦਈਏ ਕਿ ਸ਼ੁੱਕਰਵਾਰ ਨੂੰ ਮਾਸਕੋ ਦੇ ਇਕ ਕਾਂਸਟਰ ਹਾਲ ਵਿਚ ਹੋਏ ਅੱਤਵਾਦੀ ਹਮਲੇ ਵਿਚ ਘੱਟੋ-ਘੱਟ 137 ਲੋਕ ਮਾਰੇ ਗਏ ਸਨ। ਰੂਸੀ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨੇ ਸ਼ਨੀਵਾਰ ਨੂੰ ਟੈਲੀਵਿਜ਼ਨ 'ਤੇ ਦੇਸ਼ ਨੂੰ ਸੰਬੋਧਨ ਕਰਦਿਆਂ 24 ਮਾਰਚ ਨੂੰ ਰਾਸ਼ਟਰੀ ਸੋਗ ਦਿਵਸ ਦੀ ਘੋਸ਼ਣਾ ਕੀਤੀ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੋਲੀ ਮੌਕੇ ਲੰਡਨ ਤੋਂ ਮੰਦਭਾਗੀ ਖ਼ਬਰ, ਟਰੱਕ ਦੀ ਲਪੇਟ 'ਚ ਆਉਣ ਨਾਲ Ph.D ਵਿਦਿਆਰਥਣ ਦੀ ਮੌਤ
NEXT STORY