ਵੈਨਕੂਵਰ (ਮਲਕੀਤ ਸਿੰਘ)- ਕੈਨੇਡਾ ਦੇ ਮੌਸਮ ਵਿਭਾਗ ਵੱਲੋਂ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਪਹਾੜੀ ਖੇਤਰ ਫ੍ਰੇਜ਼ਰ ਵੈਲੀ 'ਚ ਇਸ ਹਫ਼ਤੇ ਦੇ ਅੰਤ ਅਤੇ ਅਗਲੇ ਹਫ਼ਤੇ ਦੀ ਸ਼ੁਰੂਆਤ ਤੱਕ ਹੋਰ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਭਾਰੀ ਵਰਖਾ ਕਾਰਨ ਐਬਟਸਫੋਰਡ ਦੇ ਕਈ ਇਲਾਕਿਆਂ ਵਿੱਚ ਪਿਛਲੇ ਦਿਨੀਂ ਭਰਿਆ ਹੜ੍ਹ ਦਾ ਪਾਣੀ ਹੁਣ ਹੌਲੀ-ਹੌਲੀ ਘਟਣਾ ਸ਼ੁਰੂ ਹੋ ਗਿਆ ਹੈ।

ਮੌਸਮ ਵਿਭਾਗ ਅਨੁਸਾਰ ਲਗਾਤਾਰ ਮੀਂਹ ਪੈਣ ਨਾਲ ਪਹਾੜੀ ਢਲਾਣਾਂ ਅਸਥਿਰ ਹੋ ਸਕਦੀਆਂ ਹਨ, ਜਿਸ ਨਾਲ ਢਿੱਗਾਂ ਡਿੱਗਣ ਦਾ ਖ਼ਤਰਾ ਵਧਣ ਦੀ ਸੰਭਾਵਨਾ ਤੋ ਇਨਕਾਰ ਨਹੀਂ ਕੀਤਾ ਜਾ ਸਕਦਾ। ਪ੍ਰਸ਼ਾਸਨ ਨੇ ਨੀਵੇ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਮੌਸਮੀ ਚਿਤਾਵਨੀਆਂ ’ਤੇ ਧਿਆਨ ਦੇਣ ਦੀ ਅਪੀਲ ਕੀਤੀ ਹੈ।
ਭਾਰਤ-ਅਫ਼ਗਾਨਿਸਤਾਨ ਨਾਲ ਤਣਾਅ ਵਿਚਾਲੇ ਮੁਨੀਰ ਨੇ ਕੀਤਾ ਸਰਹੱਦੀ ਇਲਾਕਿਆਂ ਦਾ ਦੌਰਾ
NEXT STORY