ਵਾਸ਼ਿੰਗਟਨ (ਇੰਟ.)- ਚੀਨ ਨੂੰ ਇਕ ਸਪੱਸ਼ਟ ਸੰਦੇਸ਼ ਦਿੰਦੇ ਹੋਏ ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡੇਨ ਨੇ ਕਵਾਡ ਦੇਸ਼ਾਂ ਦੇ ਨੇਤਾਵਾਂ ਨੂੰ ਸ਼ੁੱਕਰਵਾਰ ਕਿਹਾ ਕਿ ਇਕ ਮੁਕਤ ਅਤੇ ਖੁੱਲ੍ਹਾ ਹਿੰਦ ਪ੍ਰਸ਼ਾਂਤ ਖੇਤਰ ਉਨ੍ਹਾਂ ਦੇਸ਼ਾਂ ਲਈ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਸਥਿਰਤਾ ਦੀ ਸਥਿਤੀ ਹਾਸਲ ਕਰਨ ਲਈ ਖੇਤਰ ਵਿਚ ਆਪਣੇ ਸਹਿਯੋਗੀਆਂ ਅਤੇ ਭਾਈਵਾਲਾਂ ਨਾਲ ਮਿਲ ਕੇ ਕੰਮ ਕਰਨ ਲਈ ਵਚਨਬੱਧ ਹਨ।
ਇਹ ਵੀ ਪੜ੍ਹੋ -ਚੀਨ ਦਾ 2022 ਦੇ ਮੱਧ ਤੱਕ 70-80 ਫੀਸਦੀ ਆਬਾਦੀ ਨੂੰ ਕੋਵਿਡ-19 ਟੀਕਾ ਲਾਉਣ ਦਾ ਟੀਚਾ
ਕਵਾਡ ਨੇਤਾਵਾਂ ਦੇ ਪਹਿਲੇ ਡਿਜੀਟਲ ਸੰਮੇਲਨ ਵਿਚ ਬਾਈਡੇਨ ਨੇ ਕਿਹਾ ਕਿ ਹਿੰਦ ਪ੍ਰਸ਼ਾਂਤ ਖੇਤਰ ਵਿਚ ਸਹਿਯੋਗ ਲਈ ਕਵਾਡ ਮਹੱਤਵਪੂਰਨ ਮੰਚ ਬਣਨ ਵਾਲਾ ਹੈ। ਉਨ੍ਹਾਂ ਕਿਹਾ ਕਿ ਕਵਾਡ ਇਕ ਨਵਾਂ ਤੰਤਰ ਬਣ ਕੇ ਉਭਰਿਆ ਹੈ ਜਿਸ ਰਾਹੀਂ ਸਹਿਯੋਗ ਵਧੇਗਾ। ਇਸ ਸੰਮੇਲਨ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਹੋਰ ਦੇਸ਼ਾਂ ਦੇ ਹਮਰੁਤਬਾ ਨੇਤਾਵਾਂ ਨੇ ਹਿੱਸਾ ਲਿਆ। ਕਵਾਡ ਅਸਲ ਵਿਚ 4 ਦੇਸ਼ਾਂ ਦਾ ਇਕ ਗਰੁੱਪ ਹੈ, ਜਿਸ ਵਿਚ ਭਾਰਤ, ਜਾਪਾਨ, ਆਸਟ੍ਰੇਲੀਆ ਅਤੇ ਅਮਰੀਕਾ ਸ਼ਾਮਲ ਹੈ।
ਇਹ ਵੀ ਪੜ੍ਹੋ -ਜਾਰਡਨ ਦੇ ਸਿਹਤ ਮੰਤਰੀ ਨੇ ਹਸਪਤਾਲ 'ਚ ਮੌਤਾਂ ਹੋਣ ਤੋਂ ਬਾਅਦ ਅਹੁਦੇ ਤੋਂ ਦਿੱਤਾ ਅਸਤੀਫਾ
ਬਾਈਡੇਨ ਨੇ ਕਿਹਾ ਕਿ ਕਵਾਡ ਹਿੰਦ ਪ੍ਰਸ਼ਾਂਤ ਖੇਤਰ ਲਈ ਮਹੱਤਵਪੂਰਨ ਹੈ ਅਤੇ ਆਉਣ ਵਾਲਾ ਕੁਝ ਸਾਲਾਂ ਵਿਚ ਤੁਹਾਡੇ ਸਾਰਿਆਂ ਨਾਲ ਕੰਮ ਕਰਨ ਨੂੰ ਲੈ ਕੇ ਉਤਸ਼ਾਹਿਤ ਹਾਂ। ਉਨ੍ਹਾਂ ਕਿਹਾ ਕਿ ਸਾਡੇ ਵਰਗੇ ਦੇਸ਼ਾਂ ਲਈ ਇਕ ਖੁੱਲ੍ਹਾ ਅਤੇ ਸੁਤੰਤਰ ਹਿੰਦ-ਪ੍ਰਸ਼ਾਂਤ ਖੇਤਰ ਲਾਜ਼ਮੀ ਹੈ।
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕਮੈਂਟ ਕਰ ਕੇ ਦਿਓ ਜਵਾਬ।
ਟਿਊਨੀਸ਼ੀਆ 'ਚ ਸ਼ੁਰੂ ਹੋਇਆ ਕੋਰੋਨਾ ਟੀਕਾਕਰਨ, ਇਨ੍ਹਾਂ ਲੋਕਾਂ ਨੂੰ ਦਿੱਤੀ ਜਾਵੇਗੀ ਤਰਜ਼ੀਹ
NEXT STORY