ਵੈਨਕੂਵਰ (ਮਲਕੀਤ ਸਿੰਘ)- ਕੈਨੇਡਾ ਦੀ ਧਰਤੀ 'ਤੇ ਪੰਜਾਬੀ ਸੱਭਿਆਚਾਰ ਅਤੇ ਪੁਰਾਤਨ ਵਿਰਸੇ ਨੂੰ ਸਥਾਪਿਤ ਰੱਖਣ ਲਈ ਯਤਨਸ਼ੀਲ ਡਾਇਮੰਡ ਕਲਚਰ ਕਲੱਬ ਐਸੋਸੀਏਸ਼ਨ ਵੱਲੋਂ ਸਮੂਹ ਪੰਜਾਬੀ ਭਾਈਚਾਰੇ ਦੇ ਸਾਂਝੇ ਉੱਦਮ ਸਦਕਾ 23 ਮਈ, 2026 ਨੂੰ ਪੰਜਾਬੀਆਂ ਦੀ ਸੰਘਣੀ ਵੱਸੋਂ ਵਾਲੇ ਸ਼ਹਿਰ ਐਬਸਫੋਰਡ ਦੇ ਰੋਟਰੀ ਸਟੇਡੀਅਮ ਵਿਚ 'ਵਿਰਸੇ ਦੇ ਸੌਕੀਨ' ਪੰਜਾਬੀ ਮੇਲਾ ਧੂਮ ਧਾਮ ਨਾਲ ਕਰਵਾਇਆ ਜਾ ਰਿਹਾ ਹੈ।
ਸੋਨੀ ਸਿੱਧੂ ਅਤੇ ਰਾਜਾ ਗਿਲ ਨੇ ਉਕਤ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਮੇਲੇ 'ਚ ਇੱਕ ਦਰਜਨ ਦੇ ਕਰੀਬ ਦੇ ਮਸ਼ਹੂਰ ਪੰਜਾਬੀ ਗਾਇਕ ਅਤੇ ਕਲਾਕਾਰ ਆਪਣੇ ਚੋਣਵੇਂ ਗੀਤਾਂ ਦੀ ਝੜੀ ਲਾ ਕੇ ਹਾਜ਼ਰ ਸਰੋਤਿਆਂ ਦਾ ਮਨੋਰੰਜਨ ਕਰਨਗੇ। ਉਹਨਾਂ ਇਹ ਵੀ ਦੱਸਿਆ ਕਿ ਇਸ ਮੇਲੇ ਵਿਚ ਸ਼ਾਮਿਲ ਹੋਣ ਲਈ ਪੰਜਾਬੀ ਭਾਈਚਾਰੇ ਦੇ ਲੋਕਾਂ ਚ ਕਾਫੀ ਉਤਸੁਕਤਾ ਵੇਖੀ ਜਾ ਰਹੀ ਹੈ। ਅਖੀਰ ਵਿਚ ਉਹਨਾਂ ਨੇ ਇਹ ਵੀ ਦੱਸਿਆ ਕਿ ਇਸ ਮੇਲੇ ਦੀ ਐਂਟਰੀ ਫਰੀ ਰੱਖੀ ਗਈ ਹੈ ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਖਾਲਸਾ ਪੰਥ ਸਾਜਨਾ ਦਿਵਸ ਨੂੰ ਸਮਰਪਿਤ ਸਜੇ ਨਗਰ ਕੀਰਤਨ (ਤਸਵੀਰਾਂ)
NEXT STORY