ਸੰਯੁਕਤ ਰਾਸ਼ਟਰ- ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਆ ਗੁਤਾਰੇਸ ਨੇ ਅਲਰਟ ਕੀਤਾ ਹੈ ਕਿ ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਅੱਤਵਾਦੀ ਸਮੂਹ ਨੌਜਵਾਨਾਂ ਦੇ ਰੋਸ ਅਤੇ ਨਿਰਾਸ਼ਾ ਦਾ ਫਾਇਦਾ ਚੁੱਕ ਸਕਦੇ ਹਨ। ਅਜਿਹੇ ਵਿਚ ਉਨ੍ਹਾਂ ਨੂੰ ਅੱਤਵਾਦੀ ਬਣਾਉਣ ਦਾ ਖਤਰਾ ਵੱਧ ਸਕਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮਹਾਮਾਰੀ ਦੌਰਾਨ ਨੌਜਵਾਨ ਪੀੜੀ ਦਾ ਭਟਕਣਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਗੁਤਾਰੇਸ ਨੇ ਸੋਮਵਾਰ ਨੂੰ ਵੀਡੀਓ ਕਾਨਫਰੰਸ ਰਾਹੀਂ ਸੁਰੱਖਿਆ ਪ੍ਰੀਸ਼ਦ ਨੂੰ ਕਿਹਾ ਕਿ ਇਸ ਸੰਕਟ ਦੇ ਪਹਿਲਾਂ ਤੋਂ ਨੌਜਵਾਨ ਕਈ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਸਨ। ਹਰ ਪੰਜ ਵਿਚੋਂ ਇਕ ਨੌਜਵਾਨ ਨੂੰ ਪਹਿਲਾਂ ਤੋਂ ਹੀ ਸਿੱਖਿਆ, ਸਿਖਲਾਈ ਜਾਂ ਰੋਜ਼ਗਾਰ ਨਹੀਂ ਮਿਲ ਰਿਹਾ ਅਤੇ ਹਰ ਚਾਰ ਨੌਜਵਾਨਾਂ ਵਿਚੋਂ ਇਕ ਹਿੰਸਾ ਜਾਂ ਸੰਘਰਸ਼ ਨਾਲ ਪ੍ਰਭਾਵਿਤ ਹੈ। ਹਰ ਸਾਲ 1.2 ਕਰੋੜ ਨਾਬਾਲਗ ਕੁੜੀਆਂ ਮਾਂ ਬਣਦੀਆਂ ਹਨ।
ਸੰਯੁਕਤ ਰਾਸ਼ਟਰ ਮੁਖੀ ਨੇ ਕਿਹਾ ਕਿ ਸੱਤਾ ਵਿਚ ਬੈਠੇ ਲੋਕ ਇਸ ਨਿਰਾਸ਼ਾ ਨੂੰ ਸਪੱਸ਼ਟ ਰੂਪ ਨਾਲ ਹੱਲ ਕਰਨ ਵਿਚ ਅਸਫਲ ਰਹੇ ਹਨ। ਇਸ ਨੇ ਰਾਜਨੀਤਕ ਸੰਸਥਾਵਾਂ ਵਿਚ ਵਿਸ਼ਵਾਸ ਦੀ ਕਮੀ ਨੂੰ ਵਧਾਇਆ ਹੈ। ਅਜਿਹੇ ਵਿਚ ਅੱਤਵਾਦੀ ਸਮੂਹਾਂ ਲਈ ਰੋਸ ਅਤੇ ਉਦਾਸੀ ਦਾ ਫਾਇਦਾ ਚੁੱਕਣਾ ਆਸਾਨ ਹੋ ਜਾਂਦਾ ਹੈ ਅਤੇ ਨੌਜਵਾਨਾਂ ਦਾ ਅੱਤਵਾਦ ਵੱਲ ਵਧਣ ਦਾ ਖਤਰਾ ਵਧਦਾ ਹੈ। ਗੁਤਾਰੇਸ ਨੇ ਕਿਹਾ ਕਿ ਅਸੀਂ ਦੇਖ ਸਕਦੇ ਹਾਂ ਕਿ ਅਜਿਹੇ ਸਮੂਹਾਂ ਨੇ ਪਹਿਲਾਂ ਤੋਂ ਹੀ ਕੋਵਿਡ-19 ਦਾ ਫਾਇਦਾ ਚੁੱਕਣਾ ਸ਼ੁਰੂ ਕਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ 15.4 ਅਰਬ ਤੋਂ ਜ਼ਿਆਦਾ ਬੱਚੇ ਅਤੇ ਨੌਜਵਾਨ ਕੋਵਿਡ-19 ਕਾਰਨ ਪ੍ਰਭਾਵਿਤ ਹੋਏ ਹਨ ਅਤੇ ਦੇਸ਼ਾਂ ਨੂੰ ਸੰਕਟ ਨਾਲ ਨਜਿੱਠਣ ਲਈ ਨੌਜਵਾਨਾਂ ਦੇ ਹੁਨਰ ਦੀ ਵਰਤੋਂ ਕਰਨੀ ਚਾਹੀਦੀ ਹੈ।
ਨਿਊਜ਼ੀਲੈਂਡ 'ਚ ਕੋਰੋਨਾ ਵਾਇਰਸ ਦੇ 2 ਨਵੇਂ ਮਾਮਲੇ, ਘਟਾਇਆ ਸਾਵਧਾਨੀ ਦਾ ਪੱਧਰ
NEXT STORY