ਰੋਮ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਇੱਥੇ ਜੀ-7 ਸਿਖਰ ਸੰਮੇਲਨ ਦੇ ਇੱਕ ਇੰਟਰਐਕਟਿਵ ਸੈਸ਼ਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਦੇ ਲੋਕਾਂ ਨੇ ਚੋਣਾਂ ਵਿੱਚ ਇਤਿਹਾਸਕ ਜਿੱਤ ਦੇ ਰੂਪ ਵਿੱਚ ਉਨ੍ਹਾਂ ਨੂੰ ‘ਆਸ਼ੀਰਵਾਦ’ ਦਿੱਤਾ ਹੈ ਇਹ ਲੋਕਤੰਤਰ ਦੀ ਜਿੱਤ ਹੈ। ਆਪਣੇ ਭਾਸ਼ਣ ਵਿੱਚ, ਪ੍ਰਧਾਨ ਮੰਤਰੀ ਨੇ ਭਾਰਤ ਵਿੱਚ ਦੁਨੀਆ ਦੀ ਸਭ ਤੋਂ ਵੱਡੀ ਲੋਕਤੰਤਰੀ ਪ੍ਰਕਿਰਿਆ ਦੇ ਵੱਡੇ ਪੈਮਾਨੇ ਨੂੰ ਰੇਖਾਂਕਿਤ ਕਰਨ ਲਈ ਕੁਝ ਅੰਕੜੇ ਵੀ ਸਾਂਝੇ ਕੀਤੇ। ਇਹ ਪ੍ਰਕਿਰਿਆ 19 ਅਪ੍ਰੈਲ ਤੋਂ 1 ਜੂਨ ਦਰਮਿਆਨ 7 ਪੜਾਵਾਂ ਵਿਚ ਪੂਰੀ ਹੋਈ ਅਤੇ ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਈ।
ਇਹ ਵੀ ਪੜ੍ਹੋ : ਹੁਣ ਭਾਰਤ 'ਚ ਵੀ ਉੱਠੇ MDH ਅਤੇ ਐਵਰੈਸਟ 'ਤੇ ਸਵਾਲ, ਰਾਜਸਥਾਨ 'ਚ ਮਿਲੇ ਸ਼ੱਕੀ ਸੈਂਪਲ
ਉਨ੍ਹਾਂ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ, ਐਨਰਜੀ, ਅਫਰੀਕਾ ਅਤੇ ਮੈਡੀਟੇਰੀਅਨ 'ਤੇ ਇੱਕ ਸੰਵਾਦ ਸੈਸ਼ਨ ਨੂੰ ਸੰਬੋਧਨ ਕੀਤਾ। ਇਸ ਸੈਸ਼ਨ ਨੂੰ ਪੋਪ ਫਰਾਂਸਿਸ ਸਮੇਤ ਹੋਰ ਦੇਸ਼ਾਂ ਦੇ ਨੇਤਾਵਾਂ ਨੇ ਵੀ ਸੰਬੋਧਨ ਕੀਤਾ। ਮੋਦੀ ਨੇ ਕਿਹਾ, "ਇਸ ਇਤਿਹਾਸਕ ਜਿੱਤ ਦੇ ਰੂਪ ਵਿੱਚ ਭਾਰਤ ਦੇ ਲੋਕਾਂ ਨੇ ਜੋ ਅਸੀਸ ਦਿੱਤੀ ਹੈ, ਉਹ ਲੋਕਤੰਤਰ ਦੀ ਜਿੱਤ ਹੈ।" ਉਨ੍ਹਾਂ ਕਿਹਾ ਕਿ ਇਹ ਸਮੁੱਚੀ ਲੋਕਤੰਤਰੀ ਦੁਨੀਆਂ ਦੀ ‘ਜਿੱਤ’ ਹੈ।
ਮੋਦੀ ਨੇ ਕਿਹਾ, "ਦੋਸਤੋ, ਅਹੁਦਾ ਸੰਭਾਲਣ ਦੇ ਕੁਝ ਦਿਨ ਬਾਅਦ ਹੀ ਤੁਹਾਡੇ ਵਿਚਕਾਰ ਮੌਜੂਦ ਹੋ ਕੇ ਬਹੁਤ ਖੁਸ਼ੀ ਹੋ ਰਹੀ ਹੈ।" ਇਟਲੀ ਦੇ ਅਪੁਲੀਆ ਦੇ ਬੋਰਗੋ ਏਗਨਾਜ਼ੀਆ ਵਿੱਚ ਜੀ-7 ਸਿਖਰ ਸੰਮੇਲਨ ਦਾ ਆਯੋਜਨ ਕੀਤਾ ਜਾ ਰਿਹਾ ਹੈ। ਮੋਦੀ ਨੇ ਕਿਹਾ ਕਿ ਭਾਰਤ ਵਿੱਚ ਆਮ ਚੋਣਾਂ ਵਿੱਚ 2600 ਤੋਂ ਵੱਧ ਸਿਆਸੀ ਪਾਰਟੀਆਂ ਨੇ ਹਿੱਸਾ ਲਿਆ ਅਤੇ 10 ਲੱਖ ਤੋਂ ਵੱਧ ਪੋਲਿੰਗ ਸਟੇਸ਼ਨ ਬਣਾਏ ਗਏ।
ਇਹ ਵੀ ਪੜ੍ਹੋ : ਦੇਸ਼ ਕੋਲ ਕਣਕ ਦਾ ਲੋੜੀਂਦਾ ਭੰਡਾਰ, ਫਿਲਹਾਲ ਦਰਾਮਦ ਡਿਊਟੀ ’ਚ ਬਦਲਾਅ ਦੀ ਕੋਈ ਯੋਜਨਾ ਨਹੀਂ : ਸਰਕਾਰ
ਉਨ੍ਹਾਂ ਦੱਸਿਆ ਕਿ ਇਸ ਚੋਣ ਵਿੱਚ 50 ਲੱਖ ਤੋਂ ਵੱਧ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਵਰਤੋਂ ਕੀਤੀ ਗਈ ਅਤੇ 1.5 ਕਰੋੜ ਪੋਲਿੰਗ ਸਟਾਫ਼ ਦੀ ਤਾਇਨਾਤੀ ਕੀਤੀ ਗਈ ਅਤੇ ਕਰੀਬ 97 ਕਰੋੜ ਵੋਟਰ ਸਨ ਜਿਨ੍ਹਾਂ ਵਿੱਚੋਂ 64 ਕਰੋੜ ਲੋਕਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਉਨ੍ਹਾਂ ਕਿਹਾ ਕਿ ਤਕਨਾਲੋਜੀ ਦੀ ਸਰਵ ਵਿਆਪਕ ਵਰਤੋਂ ਨੇ ਚੋਣ ਪ੍ਰਕਿਰਿਆ ਨੂੰ ਨਿਰਪੱਖ ਅਤੇ ਪਾਰਦਰਸ਼ੀ ਬਣਾਇਆ ਹੈ।
ਪ੍ਰਧਾਨ ਮੰਤਰੀ ਨੇ ਕਿਹਾ, "ਇੰਨੀ ਵੱਡੀ ਚੋਣ ਦੇ ਨਤੀਜੇ ਵੀ ਕੁਝ ਘੰਟਿਆਂ ਵਿੱਚ ਘੋਸ਼ਿਤ ਕਰ ਦਿੱਤੇ ਗਏ ਸਨ।" ਇਜਲਾਸ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਇਹ ਵਿਸ਼ਵ ਵਿੱਚ ਲੋਕਤੰਤਰ ਅਤੇ ਮਨੁੱਖਤਾ ਦੇ ਇਤਿਹਾਸ ਦਾ ਸਭ ਤੋਂ ਵੱਡਾ ਜਸ਼ਨ ਹੈ। ਉਨ੍ਹਾਂ ਕਿਹਾ, "ਇਹ ਮੇਰੀ ਚੰਗੀ ਕਿਸਮਤ ਹੈ ਕਿ ਭਾਰਤ ਦੇ ਲੋਕਾਂ ਨੇ ਮੈਨੂੰ ਲਗਾਤਾਰ ਤੀਜੀ ਵਾਰ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਪਿਛਲੇ ਛੇ ਦਹਾਕਿਆਂ ਵਿੱਚ ਭਾਰਤ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਹੈ।"
ਇਹ ਵੀ ਪੜ੍ਹੋ : ਸੁਪਰੀਮ ਕੋਰਟ ਨੇ ਦਿੱਲੀ ਦੇ ਪੁਰਾਤਨ ਸ਼ਿਵ ਮੰਦਰ ਬਾਰੇ ਸੁਣਾ 'ਤਾ ਵੱਡਾ ਫ਼ੈਸਲਾ
ਇਹ ਵੀ ਪੜ੍ਹੋ : ਕੁਵੈਤ ਅੱਗ ਦੁਖਾਂਤ : ਭਾਰਤੀਆਂ ਦੀਆਂ ਮ੍ਰਿਤਕ ਦੇਹਾਂ ਲੈ ਕੇ ਕੋਚੀ ਹਵਾਈ ਅੱਡੇ 'ਤੇ ਉਤਰਿਆ ਹਵਾਈ ਸੈਨਾ ਦਾ ਜਹਾਜ਼
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੈਲੀਫੋਰਨੀਆ 'ਚ ਮਨਾਇਆ ਜਾਵੇਗਾ 'ਸਾਕਾ ਨਕੋਦਰ ਦਿਵਸ', ਵਿਧਾਨ ਸਭਾ 'ਚ ਮਤਾ ਪਾਸ
NEXT STORY