ਲਿਸਬਨ/ਨਵੀਂ ਦਿੱਲੀ : ਵਿਦੇਸ਼ਾਂ 'ਚ ਸਰਗਰਮ ਭਾਰਤੀ ਮੂਲ ਦੀਆਂ ਕਥਿਤ ਗੈਂਗਾਂ ਵਿਚਾਲੇ ਗੈਂਗਵਾਰ ਦਾ ਮਾਮਲਾ ਸਾਹਮਣੇ ਆਇਆ ਹੈ। ਪੁਰਤਗਾਲ ਵਿਚ ਹੋਈ ਫਾਇਰਿੰਗ ਘਟਨਾ ਤੋਂ ਬਾਅਦ ਰਾਹੁਲ ਆਰਕੇ ਮੀਣਾ ਤੇ ਸੁਨੀਲ ਮੀਣਾ ਗੈਂਗ ਨਾਲ ਜੁੜੇ ਹੋਣ ਦਾ ਦਾਅਵਾ ਕਰਨ ਵਾਲੇ ਸੋਸ਼ਲ ਮੀਡੀਆ ਪੋਸਟ ਨੇ ਸੁਰੱਖਿਆ ਏਜੰਸੀਆਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।
ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਪੋਸਟਾਂ ਅਤੇ ਵੀਡੀਓਜ਼ ਰਾਹੀਂ ਰਾਹੁਲ ਆਰਕੇ ਮੀਨਾ ਅਤੇ ਸੁਨੀਲ ਮੀਨਾ ਗੈਂਗ ਨੇ ਇਸ ਫਾਇਰਿੰਗ ਦੀ ਜ਼ਿੰਮੇਵਾਰੀ ਲਈ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਹਮਲਾਵਰਾਂ ਨੇ ਗੁਰਪ੍ਰੀਤ ਸਿੰਘ ਗਿੱਲ ਦੇ ਕਥਿਤ ਟਿਕਾਣੇ ਨੂੰ ਨਿਸ਼ਾਨਾ ਬਣਾਉਂਦੇ ਹੋਏ ਲਗਭਗ 15 ਤੋਂ 20 ਰਾਉਂਡ ਗੋਲੀਆਂ ਚਲਾਈਆਂ ਹਨ।
ਵਾਇਰਲ ਪੋਸਟ ਵਿੱਚ ਗੈਂਗ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਉਹ ਇਸ ਤੋਂ ਪਹਿਲਾਂ 6 ਮਈ ਨੂੰ ਪੁਰਤਗਾਲ ਦੇ ਸਿੰਤਰਾ ਖੇਤਰ ਵਿੱਚ ਗੁਰਦੀਪ ਸਿੰਘ 'ਤੇ ਹੋਏ ਹਮਲੇ ਲਈ ਵੀ ਜ਼ਿੰਮੇਵਾਰ ਹਨ। ਪੋਸਟ ਰਾਹੀਂ ਵਿਰੋਧੀ ਧਿਰ ਨੂੰ ਧਮਕੀ ਦਿੱਤੀ ਗਈ ਹੈ ਕਿ ਉਹ ਪੁਰਤਗਾਲ ਛੱਡ ਕੇ ਭੱਜ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਨੂੰ ਇਸ ਦੇ ਹੋਰ ਵੀ ਗੰਭੀਰ ਨਤੀਜੇ ਭੁਗਤਣੇ ਪੈਣਗੇ।
ਹਾਲਾਂਕਿ, ਇਨ੍ਹਾਂ ਦਾਅਵਿਆਂ ਦੀ ਅਜੇ ਤੱਕ ਕੋਈ ਸੁਤੰਤਰ ਪੁਸ਼ਟੀ ਨਹੀਂ ਹੋ ਸਕੀ ਹੈ। ਸਥਾਨਕ ਪੁਲਸ ਤੇ ਸੁਰੱਖਿਆ ਏਜੰਸੀਆਂ ਨੇ ਇਸ ਸਬੰਧੀ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਹੈ, ਪਰ ਸੋਸ਼ਲ ਮੀਡੀਆ 'ਤੇ ਮੌਜੂਦ ਵੀਡੀਓ ਅਤੇ ਆਡੀਓ ਸੰਦੇਸ਼ਾਂ ਦੀ ਸੱਚਾਈ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਨੇ ਇੱਕ ਵਾਰ ਫਿਰ ਵਿਦੇਸ਼ੀ ਧਰਤੀ 'ਤੇ ਵਧ ਰਹੇ ਭਾਰਤੀ ਗੈਂਗਸਟਰਾਂ ਦੇ ਨੈੱਟਵਰਕ ਪ੍ਰਤੀ ਚਿੰਤਾ ਵਧਾ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਟਲਿਆ ਵੱਡਾ ਹਾਦਸਾ, ਪਾਕਿ ਸੁਰੱਖਿਆ ਬਲਾਂ ਨੇ ਵਿਸਫੋਟਕਾਂ ਨਾਲ ਭਰੀ ਗੱਡੀ ਕੀਤੀ ਨਸ਼ਟ
NEXT STORY