ਪੈਰਿਸ (ਏਜੰਸੀ)- ਉਪਨਗਰ ਵਿਚ ਇਕ ਮਹਿਲਾ ਪੁਲਸ ਮੁਲਾਜ਼ਮ ਨਾਲ ਬੁਰੀ ਤਰ੍ਹਾਂ ਕੁੱਟਮਾਰ ਕਰਨ ਦੀ ਵੀਡੀਓ ਸਾਹਮਣੇ ਆਈ ਹੈ, ਜਿਸ ਵਿਚ ਕੁਝ ਲੋਕ ਇਕ ਮਹਿਲਾ ਪੁਲਸ ਮੁਲਾਜ਼ਮ ਨਾਲ ਬੁਰੀ ਤਰ੍ਹਾਂ ਕੁੱਟਮਾਰ ਕਰ ਰਹੇ ਹਨ, ਜਦੋਂ ਕਿ ਮਹਿਲਾ ਪੁਲਸ ਮੁਲਾਜ਼ਮ ਨਾਲ ਗਏ ਦੂਸਰੇ ਪੁਲਸ ਮੁਲਾਜ਼ਮ ਨੇ ਇਸ ਸਾਰੀ ਘਟਨਾ ਦੀ ਵੀਡੀਓ ਬਣਾ ਲਈ ਅਤੇ ਸੋਸ਼ਲ ਮੀਡੀਆ ’ਤੇ ਅਪਲੋਡ ਕਰ ਦਿੱਤੀ। ਇਹ ਘਟਨਾ ਸੋਮਵਾਰ ਨੂੰ ਵਾਪਰੀ, ਜਦੋਂ ਚਾਂਪਨੀ-ਸਰ-ਮਾਰਨ ’ਚ ਸ਼ਹਿਰ ਦੇ ਦੱਖਣੀ-ਪੂਰਬ ਹਿੱਸੇ ਤੋਂ ਐਮਰਜੈਂਸੀ ਕਾਲ ਆਈ।
ਮੌਕੇ ’ਤੇ ਪਹੁੰਚੀ ਮਹਿਲਾ ਪੁਲਸ ਮੁਲਾਜ਼ਮ ਨਾਲ ਗੈਂਗ ਮੈਂਬਰਾਂ ਨੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ, ਜਿਥੇ ਦੂਜੇ ਪੁਲਸ ਮੁਲਾਜ਼ਮ ਵਲੋਂ ਇਸ ਘਟਨਾ ਦੀ ਵੀਡੀਓ ਰਿਕਾਰਡ ਕਰ ਲਈ, ਜਿਸ ਵਿਚ ਮਹਿਲਾ ਪੁਲਸ ਮੁਲਾਜ਼ਮ ਨੂੰ ਗੈਂਗ ਮੈਂਬਰ ਲੱਤਾਂ, ਘਸੁੰਨ ਮਾਰਦੇ ਹੋਏ ਨਜ਼ਰ ਆ ਰਹੇ ਹਨ। ਇਸ ਦੌਰਾਨ ਗੈਂਗ ਮੈਂਬਰਾਂ ਨੇ ਪੁਲਸ ਕਾਰ ਦੀ ਭੰਨਤੋੜ ਕੀਤੀ ਅਤੇ ਉਥੋਂ ਫਰਾਰ ਹੋ ਗਏ, ਜੋ ਕਿ ਉਸੇ ਇਲਾਕੇ ’ਚ ਰਹਿੰਦੇ ਸਨ।
ਇਹ ਵੀਡੀਓ ਸੋਸ਼ਲ ਮੀਡੀਆ ’ਤੇ ਅਪਲੋਡ ਕਰ ਦਿੱਤੀ ਗਈ ਸੀ। ਇਸ ਦੌਰਾਨ ਮਹਿਲਾ ਪੁਲਸ ਮੁਲਾਜ਼ਮ ਕੋਲੋਂ ਉਸ ਦੀ ਪਿਸਤੌਲ ਵੀ ਖੋਹ ਲਈ ਗਈ ਪਰ ਕੋਈ ਗੋਲੀ ਨਹੀਂ ਚਲਾਈ ਗਈ। ਵੀਡੀਓ ਦੇਖਣ ਤੋਂ ਬਾਅਦ ਫਰਾਂਸ ਦੇ ਰਾਸ਼ਟਰਪਤੀ ਐਮਿਊਨਲ ਮੈਕਰੋਨ ਨੇ ਵਾਅਦਾ ਕੀਤਾ ਕਿ ਅਪਰਾਧੀਆਂ ਨੂੰ ਉਨ੍ਹਾਂ ਦੇ ਕੀਤੇ ਦੀ ਸਜ਼ਾ ਜ਼ਰੂਰ ਮਿਲੇਗੀ। ਉਨ੍ਹਾਂ ਕਿਹਾ ਕਿ ਪੁਲਸ ਮੁਲਾਜ਼ਮ 31 ਦਸੰਬਰ ਨੂੰ ਆਪਣੀ ਡਿਊਟੀ ਨਿਭਾਅ ਰਹੇ ਸਨ ਅਤੇ ਅਪਰਾਧੀਆਂ ’ਤੇ ਨੱਥ ਪਾਉਣ ਲਈ ਕਾਰਵਾਈ ਕਰ ਰਹੇ ਸਨ। ਘਟਨਾ ਤੋਂ ਬਾਅਦ ਮਹਿਲਾ ਪੁਲਸ ਮੁਲਾਜ਼ਮ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿਥੇ ਡਾਕਟਰਾਂ ਨੇ ਦੱਸਿਆ ਕਿ ਮਹਿਲਾ ਪੁਲਸ ਮੁਲਾਜ਼ਮ ਦੀ ਹਾਲਤ ਕਾਫੀ ਗੰਭੀਰ ਹੈ ਅਤੇ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ।
ਆਸਟ੍ਰੇਲੀਆ 'ਚ ਨਵਾਂ ਸਾਲ ਮਨਾਉਣ ਗਏ ਵਿਅਕਤੀ 'ਤੇ ਹੋਇਆ ਹਮਲਾ, ਮੌਤ
NEXT STORY