ਮੈਲਬੌਰਨ (ਮਨਦੀਪ ਸਿੰਘ ਸੈਣੀ)- 'ਪੰਜਾਬੀ ਸਵੈਗ ਸੰਸਥਾ ਜੀਲੋਂਗ' ਵੱਲੋਂ 18 ਜੁਲਾਈ ਨੂੰ ਜੀਲੋਂਗ ਦੇ ਨੋਰਲੇਨ ਆਰਕ 'ਚ ‘ਮੇਲਾ ਜੀਲੋਂਗ ਦਾ 2026’ ਦੀਆਂ ਤਿਆਰੀਆਂ ਬਹੁਤ ਹੀ ਉਤਸ਼ਾਹ ਨਾਲ ਕੀਤੀਆਂ ਜਾ ਰਹੀਆਂ ਹਨ। ਮੇਲੇ ਦੇ ਮੁੱਖ ਪ੍ਰਬੰਧਕ ਪ੍ਰੀਤ ਖਿੰਡਾ ਅਤੇ ਅੰਮ੍ਰਿਤ ਖਿੰਡਾ ਨੇ ਦੱਸਿਆ ਕਿ ‘ਮੇਲਾ ਜੀਲੋਂਗ ਦਾ’ ਇਸ ਵਾਰ ਆਪਣੇ 8ਵੇਂ ਸਾਲ 'ਚ ਦਾਖਲ ਹੋ ਰਿਹਾ ਹੈ।
ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਇਹ ਇੱਕ ਨਿਰੋਲ ਪਰਿਵਾਰਕ ਮੇਲਾ ਹੋਵੇਗਾ, ਜਿੱਥੇ ਪੰਜਾਬੀ ਸੱਭਿਆਚਾਰ, ਸੰਗੀਤ ਅਤੇ ਮਨੋਰੰਜਨ ਦਾ ਖੂਬਸੂਰਤ ਸੁਮੇਲ ਦੇਖਣ ਨੂੰ ਮਿਲੇਗਾ। ਉਨ੍ਹਾਂ ਦੱਸਿਆ ਕਿ ਇਸ ਵਾਰ ਮੇਲੇ ਦੀ ਖਿੱਚ ਦਾ ਕੇਂਦਰ ਮਸ਼ਹੂਰ ਪੰਜਾਬੀ ਗਾਇਕਾ ਮਿਸ ਪੂਜਾ ਹੋਵੇਗੀ, ਜੋ ਆਪਣੇ ਸਦਾਬਹਾਰ ਅਤੇ ਸੁਪਰਹਿੱਟ ਗੀਤਾਂ ਨਾਲ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕਰੇਗੀ।

ਪ੍ਰਬੰਧਕਾਂ ਨੇ ਅੱਗੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਹ ਮੇਲਾ ਸ਼ਨੀਵਾਰ, 18 ਜੁਲਾਈ ਨੂੰ ਦੁਪਹਿਰ 1 ਵਜੇ ਸ਼ੁਰੂ ਹੋਵੇਗਾ, ਜਿਸ ਦੌਰਾਨ ਮਨੋਰੰਜਨ ਦੇ ਨਾਲ-ਨਾਲ ਹੋਰ ਵੀ ਕਈ ਰੰਗਾ-ਰੰਗ ਅਤੇ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ ਜਾਣਗੀਆਂ।
ਸਮੁੱਚੇ ਭਾਈਚਾਰੇ ਵੱਲੋਂ ਮੇਲੇ ਨੂੰ ਬੇਹੱਦ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜਿਸ ਲਈ ਪ੍ਰਬੰਧਕੀ ਟੀਮ ਵੱਲੋਂ ਸਾਰੇ ਸਹਿਯੋਗੀਆਂ ਅਤੇ ਭਾਈਚਾਰੇ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ ਹੈ। ਇਸ ਸਬੰਧੀ ਭਾਈਚਾਰੇ ਦੀਆਂ ਨਾਮਵਰ ਸ਼ਖ਼ਸੀਅਤਾਂ ਵੱਲੋਂ ਮੇਲੇ ਲਈ ਸ਼ੁਭਕਾਮਨਾਵਾਂ ਭੇਂਟ ਕੀਤੀਆਂ ਗਈਆਂ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹੁਣ ਹੋਰਮੁਜ਼ 'ਤੇ ਕਬਜ਼ਾ ਕਰਨ ਦੀ ਤਿਆਰੀ 'ਚ ਅਮਰੀਕਾ ! ਜੰਗ ਵਿਚਾਲੇ ਟਰੰਪ ਦੇ ਬਿਆਨ ਨੇ ਛੇੜੀ ਚਰਚਾ
NEXT STORY