ਇੰਟਰਨੈਸ਼ਨਲ ਡੈਸਕ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਇਟਲੀ ਦੀ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ ਵਿਚਾਲੇ ਸ਼ਬਦੀ ਜੰਗ ਤੇਜ਼ ਹੋ ਗਈ ਹੈ, ਜਿਸ ਨਾਲ ਦੋਵਾਂ ਦੇਸ਼ਾਂ ਦੇ ਕੂਟਨੀਤਕ ਸਬੰਧਾਂ ਵਿੱਚ ਤਣਾਅ ਪੈਦਾ ਹੋ ਗਿਆ ਹੈ। ਰਾਸ਼ਟਰਪਤੀ ਟਰੰਪ ਵੱਲੋਂ ਮੇਲੋਨੀ ਵਿਰੁੱਧ ਕੀਤੀਆਂ ਗਈਆਂ ਅਪਮਾਨਜਨਕ ਟਿੱਪਣੀਆਂ ਤੋਂ ਬਾਅਦ ਇਟਲੀ ਨੇ ਸਖ਼ਤ ਰੁਖ਼ ਅਖਤਿਆਰ ਕਰ ਲਿਆ ਹੈ।
ਇੱਕ ਨਿੱਜੀ ਨਿਊਜ਼ ਚੈਨਲ ਨੂੰ ਦਿੱਤੇ ਫੋਨ ਇੰਟਰਵਿਊ ਵਿੱਚ ਡੋਨਾਲਡ ਟਰੰਪ ਨੇ ਹੈਰਾਨੀਜਨਕ ਦਾਅਵਾ ਕਰਦਿਆਂ ਕਿਹਾ ਕਿ ਜਾਰਜੀਆ ਮੇਲੋਨੀ ਨੇ ਉਨ੍ਹਾਂ ਨਾਲ ਫੋਟੋ ਖਿਚਵਾਉਣ ਲਈ "ਭੀਖ" ਮੰਗੀ ਸੀ। ਟਰੰਪ ਨੇ ਕਿਹਾ, "ਉਹ ਮੇਰੇ ਨਾਲ ਫੋਟੋ ਖਿਚਵਾਉਣ ਲਈ ਇੰਨੀ ਬੇਤਾਬ ਸੀ ਕਿ ਮੈਨੂੰ ਉਸ 'ਤੇ ਤਰਸ ਆ ਗਿਆ"। ਟਰੰਪ ਨੇ ਅੱਗੇ ਕਿਹਾ ਕਿ ਉਹ ਉਸ ਨਾਲ ਗੱਲ ਕਰਨ ਲਈ ਕਿਸੇ ਤਰ੍ਹਾਂ ਪਾਬੰਦ ਨਹੀਂ ਸਨ, ਪਰ ਫਿਰ ਵੀ ਉਨ੍ਹਾਂ ਨੇ ਗੱਲ ਕੀਤੀ।
ਪੜ੍ਹੋ ਇਹ ਅਹਿਮ ਖ਼ਬਰ- 2 ਦੇਸ਼ਾਂ ਦੇ 5 ਸ਼ਹਿਰਾਂ 'ਚੋਂ ਲੰਘੇਗਾ ਖਮੇਨੀ ਦਾ ਜਨਾਜ਼ਾ; ਛੇਵੇਂ ਦਿਨ ਜੱਦੀ ਸ਼ਹਿਰ 'ਚ ਕੀਤਾ ਜਾਵੇਗਾ ਸਪੁਰਦ-ਏ-ਖਾਕ
ਟਰੰਪ ਦੇ ਇਸ ਬਿਆਨ 'ਤੇ ਪਲਟਵਾਰ ਕਰਦਿਆਂ ਪ੍ਰਧਾਨ ਮੰਤਰੀ ਮੇਲੋਨੀ ਨੇ ਸਪੱਸ਼ਟ ਕੀਤਾ ਕਿ ਉਹ ਅਮਰੀਕਾ ਵਿਰੋਧੀ ਨਹੀਂ ਹੈ, ਪਰ ਉਹ ਕਿਸੇ ਅੱਗੇ ਝੁਕੇਗੀ ਵੀ ਨਹੀਂ।। ਮੇਲੋਨੀ ਨੇ ਕਿਹਾ ਕਿ ਉਹ ਪੱਛਮੀ ਦੇਸ਼ਾਂ ਦੀ ਏਕਤਾ ਵਿੱਚ ਵਿਸ਼ਵਾਸ ਰੱਖਦੀ ਹੈ, ਪਰ ਮਜ਼ਬੂਤ ਰਿਸ਼ਤੇ ਹਮੇਸ਼ਾ ਸਪੱਸ਼ਟਤਾ 'ਤੇ ਅਧਾਰਤ ਹੋਣੇ ਚਾਹੀਦੇ ਹਨ।ਟਰੰਪ ਦੀਆਂ ਗੱਲਾਂ ਦਾ ਵਿਰੋਧ ਕਰਦਿਆਂ ਇਟਲੀ ਦੇ ਵਿਦੇਸ਼ ਮੰਤਰੀ ਐਂਟੋਨੀਓ ਤਾਜਾਨੀ ਨੇ ਆਪਣਾ ਪ੍ਰਸਤਾਵਿਤ ਅਮਰੀਕਾ ਦੌਰਾ ਰੱਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਟਰੰਪ ਦੇ ਸ਼ਬਦ ਬਹੁਤ ਗੰਭੀਰ ਹਨ ਅਤੇ ਇਹ ਸਿਰਫ਼ ਪ੍ਰਧਾਨ ਮੰਤਰੀ ਦਾ ਹੀ ਨਹੀਂ, ਸਗੋਂ ਪੂਰੇ ਇਟਲੀ ਦਾ ਅਪਮਾਨ ਹੈ। ਤਾਜਾਨੀ ਨੇ 21 ਅਤੇ 22 ਜੂਨ ਨੂੰ ਮਿਆਮੀ ਵਿੱਚ ਹੋਣ ਵਾਲੇ ਬਿਜ਼ਨਸ ਫੋਰਮ ਵਿੱਚ ਸ਼ਾਮਲ ਹੋਣਾ ਸੀ।
ਇਸ ਦੌਰਾਨ ਟਰੰਪ ਨੇ ਯੂਰਪੀ ਦੇਸ਼ਾਂ ਦੀਆਂ ਨੀਤੀਆਂ ਦੀ ਵੀ ਰੱਜ ਕੇ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਯੂਰਪੀ ਦੇਸ਼ਾਂ ਨੇ ਊਰਜਾ ਅਤੇ ਇਮੀਗ੍ਰੇਸ਼ਨ ਦੇ ਮਾਮਲੇ ਵਿੱਚ ਸਭ ਕੁਝ ਗਲਤ ਕੀਤਾ ਹੈ। ਉਨ੍ਹਾਂ ਇਮੀਗ੍ਰੇਸ਼ਨ ਨੂੰ "ਤਬਾਹੀ" ਕਰਾਰ ਦਿੱਤਾ। ਯੂਕਰੇਨ ਦੇ ਮੁੱਦੇ 'ਤੇ ਟਰੰਪ ਨੇ ਕਿਹਾ ਕਿ ਉਹ ਸਿਰਫ਼ ਸ਼ਾਂਤੀ ਚਾਹੁੰਦੇ ਹਨ ਅਤੇ ਅਮਰੀਕਾ ਯੂਰਪੀ ਸੰਘ ਵਿੱਚ ਸ਼ਾਮਲ ਹੋਣ ਦੀ ਪ੍ਰਕਿਰਿਆ ਵਿੱਚ ਦਖ਼ਲ ਨਹੀਂ ਦੇਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਅਮਰੀਕਾ ਨੇ ਨਵਾਂ ਦੀਵਾਲੀ ਡਾਕ ਟਿਕਟ ਕੀਤਾ ਜਾਰੀ
NEXT STORY