ਬਰਲਿਨ- ਜਰਮਨੀ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਨਾਲ ਪੀੜਤਾਂ ਦੇ ਨਵੇਂ 454 ਮਾਮਲੇ ਸਾਹਮਣੇ ਆਉਣ ਦੇ ਬਾਅਦ ਦੇਸ਼ ਵਿਚ ਕੁੱਲ ਪੀੜਤਾਂ ਦੀ ਗਿਣਤੀ 2,02,799 ਤੱਕ ਪੁੱਜ ਗਈ ਹੈ।
ਇਸ ਤੋਂ ਇਕ ਦਿਨ ਪਹਿਲਾਂ 522 ਨਵੇਂ ਮਾਮਲੇ ਸਾਹਮਣੇ ਆਏ ਸਨ। ਰਾਬਰਟ ਕੋਚ ਸੰਸਥਾਨ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਸੰਸਥਾਨ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਨਾਲ 5 ਲੋਕਾਂ ਦੀ ਜਾਨ ਜਾਣ ਨਾਲ ਮ੍ਰਿਤਕਾਂ ਦੀ ਕੁੱਲ ਗਿਣਤੀ 9,095 ਹੋ ਗਈ ਹੈ।
ਦੇਸ਼ ਵਿਚ ਕੋਰੋਨਾ ਦਾ ਪ੍ਰਸਾਰ ਸ਼ੁਰੂ ਹੋਣ ਤੋਂ ਲੈ ਕੇ ਹੁਣ ਤਕ ਲਗਭਗ 1,90,000 ਲੋਕ ਇਸ ਵਾਇਰਸ ਦੇ ਸੰਕਰਮਣ ਤੋਂ ਛੁਟਕਾਰਾ ਪਾ ਚੁੱਕੇ ਹਨ।
ਬੀਬੀਆਂ ਦੀ ਤਲਾਸ਼ੀ ਮਾਮਲੇ 'ਚ ਆਸਟ੍ਰੇਲੀਆਈ ਪੁਲਸ ਜਾਂਚ ਦੇ ਘੇਰੇ 'ਚ
NEXT STORY