ਇੰਟਰਨੈਸ਼ਨਲ ਡੈਸਕ- ਯੂਰਪੀ ਦੇਸ਼ ਜਰਮਨੀ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਲੀਪਜ਼ਿਗ ਸ਼ਹਿਰ ’ਚ ਸੋਮਵਾਰ ਸ਼ਾਮ ਇਕ ਤੇਜ਼ ਰਫ਼ਤਾਰ ਕਾਰ ਦੇ ਭੀੜ ’ਤੇ ਚੜ੍ਹਨ ਕਾਰਨ 2 ਲੋਕਾਂ ਦੀ ਮੌਤ ਹੋ ਗਈ, ਜਦਕਿ 22 ਲੋਕ ਜ਼ਖ਼ਮੀ ਹੋ ਗਏ।
ਇਹ ਘਟਨਾ ਸ਼ਾਪਿੰਗ ਏਰੀਆ ‘ਗ੍ਰਿਮਾਈਸ਼ੇ ਸ਼ਟਰਾਸੇ’ ਵਿਚ ਵਾਪਰੀ। ਪੁਲਸ ਮੁਤਾਬਕ, ਕਾਰ ‘ਔਗਸਟਸਪਲਾਟਜ਼’ ਤੋਂ ਹੁੰਦੀ ਹੋਈ ਭੀੜ ’ਤੇ ਚੜ੍ਹ ਗਈ ਅਤੇ ਕਈ ਲੋਕਾਂ ਨੂੰ ਟੱਕਰ ਮਾਰਦੀ ਹੋਈ ਅੱਗੇ ਵਧਦੀ ਰਹੀ। ਹਾਦਸੇ ਵਿਚ ਇਕ 63 ਸਾਲਾ ਔਰਤ ਅਤੇ 77 ਸਾਲਾ ਵਿਅਕਤੀ ਦੀ ਮੌਤ ਹੋ ਗਈ, ਜਦਕਿ 3 ਲੋਕ ਗੰਭੀਰ ਰੂਪ ਵਿਚ ਜ਼ਖ਼ਮੀ ਹਨ।
ਇਹ ਵੀ ਪੜ੍ਹੋ- ਜੰਗ ਦੇ ਤਣਾਅ ਵਿਚਾਲੇ ਵੱਡੀ ਖ਼ਬਰ ! ਹਵਾ 'ਚ 'ਗ਼ਾਇਬ' ਹੋ ਗਿਆ ਅਮਰੀਕਾ ਦਾ ਜਹਾਜ਼
ਘਟਨਾ ਤੋਂ ਬਾਅਦ 33 ਸਾਲਾ ਜਰਮਨ ਨਾਗਰਿਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਫਿਲਹਾਲ ਹਮਲੇ ਦੇ ਪਿੱਛੇ ਦਾ ਮਕਸਦ ਸਪੱਸ਼ਟ ਨਹੀਂ ਹੈ। ਚਸ਼ਮਦੀਦਾਂ ਨੇ ਦੱਸਿਆ ਕਿ ਕਾਰ ਬਹੁਤ ਤੇਜ਼ ਰਫ਼ਤਾਰ ਨਾਲ ਆਈ ਅਤੇ ਟੱਕਰ ਤੋਂ ਬਾਅਦ ਹਫੜਾ-ਦਫੜੀ ਮੱਚ ਗਈ। ਕਈ ਲੋਕ ਦੁਕਾਨਾਂ ’ਚ ਲੁਕ ਗਏ, ਜਦਕਿ ਰਾਹਗੀਰਾਂ ਨੇ ਮੁਲਜ਼ਮ ਨੂੰ ਫੜਨ ਦੀ ਕੋਸ਼ਿਸ਼ ਕੀਤੀ।
ਜ਼ਿਕਰਯੋਗ ਹੈ ਕਿ ਜਰਮਨੀ ਵਿਚ ਹਾਲ ਦੇ ਸਾਲਾਂ ਵਿਚ ਇਸ ਤਰ੍ਹਾਂ ਦੇ ਹਮਲੇ ਵਧੇ ਹਨ। ਇਸ ਤੋਂ ਪਹਿਲਾਂ ਵੀ ਕਈ ਸ਼ਹਿਰਾਂ ਵਿਚ ਕਾਰ ਨਾਲ ਭੀੜ ਨੂੰ ਨਿਸ਼ਾਨਾ ਬਣਾਉਣ ਦੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ।
ਇਹ ਵੀ ਪੜ੍ਹੋ- ਰੂਸ ਤੇ ਯੂਕ੍ਰੇਨ ਵਿਚਾਲੇ ਹੋ ਗਈ ਜੰਗਬੰਦੀ ! Victory Day ਮੌਕੇ ਕੀਤਾ ਗਿਆ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵਿਦੇਸ਼ਾਂ ਤੋਂ ਪੈਸੇ ਪ੍ਰਾਪਤ ਦੇ ਮਾਮਲੇ 'ਚ ਭਾਰਤ ਸਭ ਤੋਂ ਅੱਗੇ ! ਇੰਡੀਆ 'ਚ ਆਏ 137 ਅਰਬ ਡਾਲਰ
NEXT STORY