ਜਲੰਧਰ (ਬਿਊਰੋ) : ਪੰਜਾਬੀ ਗਾਇਕ-ਅਦਾਕਾਰ ਗਿੱਪੀ ਗਰੇਵਾਲ ਇਸ ਸਮੇਂ ਆਪਣੀ ਨਵੀਂ ਪੰਜਾਬੀ ਫ਼ਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਨੂੰ ਲੈ ਕੇ ਚਰਚਾ 'ਚ ਹਨ। ਬੀਤੇ ਕੁਝ ਦਿਨ ਫ਼ਿਲਮ ਦਾ ਟਰੇਲਰ ਰਿਲੀਜ਼ ਹੋਇਆ ਸੀ, ਜਿਸ ਨੂੰ ਲੋਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਬੀਤੇ ਦਿਨੀਂ ਫ਼ਿਲਮ ਦੀ ਸਟਾਰ ਕਾਸਟ ਨੂੰ ਆਸਟ੍ਰੇਲੀਆ 'ਚ ਵੱਡਾ ਸਨਮਾਨ ਪ੍ਰਾਪਤ ਹੋਇਆ।

ਦਰਅਸਲ, ਸਟਾਰ ਕਾਸਟ ਫ਼ਿਲਮ ਦੀ ਪ੍ਰਮੋਸ਼ਨ ਲਈ ਆਸਟ੍ਰੇਲੀਆ ਪਹੁੰਚੀ ਹੈ, ਜਿੱਥੇ ਗਿੱਪੀ ਗਰੇਵਾਲ, ਜੈਸਮੀਨ, ਗੁਰਪ੍ਰੀਤ ਘੁੱਗੀ ਨੂੰ Sydney ਦੀ Parliament ਵਿਖੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਦੀਆਂ ਕਈ ਤਸਵੀਰਾਂ ਸਾਹਮਣੇ ਆਈਆਂ ਹਨ, ਜੋ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਵਾਇਰਲ ਹੋ ਰਹੀਆਂ ਹਨ।

ਦੱਸ ਦੇਈਏ ਕਿ ਸਾਲ 2016 'ਚ ਰਿਲੀਜ਼ ਹੋਈ ਗਿੱਪੀ ਗਰੇਵਾਲ ਦੀ ਫ਼ਿਲਮ 'ਅਰਦਾਸ' ਨੂੰ ਦਰਸ਼ਕਾਂ ਨੇ ਕਾਫ਼ੀ ਪਸੰਦ ਕੀਤਾ ਸੀ। ਬਾਕਸ ਆਫਿਸ 'ਤੇ ਸਫ਼ਲਤਾ ਮਿਲਣ ਤੋਂ ਬਾਅਦ ਇਸ ਦੇ ਦੂਜੇ ਭਾਗ 'ਅਰਦਾਸ ਕਰਾਂ' ਨੂੰ ਵੀ ਮਨੋਰੰਜਨ ਲਈ ਸਾਲ 2019 'ਚ ਸਿਨੇਮਾਘਰਾਂ 'ਚ ਰਿਲੀਜ਼ ਕੀਤਾ ਗਿਆ ਸੀ।

ਹੁਣ ਦਰਸ਼ਕ ਅਰਦਾਸ ਦੇ ਤੀਜੇ ਭਾਗ ਭਾਵ 'ਅਰਦਾਸ ਸਰਬੱਤ ਦੇ ਭਲੇ ਦੀ' ਉਡੀਕ ਕਰ ਰਹੇ ਸਨ, ਜੋ ਕਿ 13 ਸਤੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ।

ਇਸ ਦੌਰਾਨ ਜੇਕਰ ਸਟਾਰ ਕਾਸਟ ਦੀ ਗੱਲ ਕਰੀਏ ਤਾਂ ਇਸ ਫ਼ਿਲਮ 'ਚ ਗਿੱਪੀ ਗਰੇਵਾਲ, ਗੁਰਪ੍ਰੀਤ ਘੁੱਗੀ, ਜੈਸਮੀਨ ਭਸੀਨ, ਨਿਰਮਲ ਰਿਸ਼ੀ, ਪ੍ਰਿੰਸ ਕੰਵਲਜੀਤ ਸਿੰਘ, ਜੱਗੀ ਸਿੰਘ, ਸਰਦਾਰ ਸੋਹੀ, ਸੀਮਾ ਕੌਸ਼ਲ, ਗੁਰਪ੍ਰੀਤ ਭੰਗੂ, ਰਾਣਾ ਜੰਗ ਬਹਾਦਰ, ਰੁਪਿੰਦਰ ਰੂਪੀ, ਰਘਵੀਰ ਬੋਲੀ, ਰਵਨੀਤ ਸੋਹਲ, ਰਵਿੰਦਰ ਮੰਡ, ਮਲਕੀਤ ਰੌਣੀ, ਬਸ਼ੀਰ, ਅਮਨ ਕੋਟਿਸ਼, ਤਾਨੀਆ ਮਹਾਜਨ ਵਰਗੇ ਮੰਝੇ ਹੋਏ ਕਲਾਕਾਰ ਹਨ।

ਇਸ ਫ਼ਿਲਮ ਨੂੰ ਲਿਖਿਆ ਗਿੱਪੀ ਗਰੇਵਾਲ ਨੇ ਹੈ ਅਤੇ ਫ਼ਿਲਮ ਦਾ ਨਿਰਦੇਸ਼ਨ ਵੀ ਗਿੱਪੀ ਗਰੇਵਾਲ ਨੇ ਹੀ ਕੀਤਾ ਹੈ।


ਕੀ ਬਿੱਗ ਬੌਸ 18' 'ਚ ਸ਼ਾਮਲ ਹੋਵੇਗੀ ਈਸ਼ਾ ਕੋਪੀਕਰ? ਅਦਾਕਾਰਾ ਨੇ ਖੁਦ ਦੱਸੀ ਸੱਚਾਈ
NEXT STORY