ਇੰਟਰਨੈਸ਼ਨਲ ਡੈਸਕ- ਗੁਆਂਢੀ ਮੁਲਕ ਬੰਗਲਾਦੇਸ਼ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਕੁਸ਼ਟੀਆ ਸ਼ਹਿਰ 'ਚ ਸਕੂਲ ਤੋਂ ਘਰ ਪਰਤ ਰਹੀ 10ਵੀਂ ਜਮਾਤ ਦੀ ਵਿਦਿਆਰਥਣ 'ਤੇ ਇਕ ਨੌਜਵਾਨ ਨੇ ਚਾਕੂ ਨਾਲ ਹਮਲਾ ਕਰ ਦਿੱਤਾ, ਜਿਸ ਮਗਰੋਂ ਕੁੜੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈ ਤੇ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਣਾ ਪਿਆ ਹੈ। ਇਸ ਘਟਨਾ ਦੀ ਸੀ.ਸੀ.ਟੀ.ਵੀ. ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਸੀ.ਸੀ.ਟੀ.ਵੀ. ਫੁਟੇਜ ਨੂੰ ਆਧਾਰ ਬਣਾ ਕੇ ਜਾਂਚ ਕਰਦਿਆਂ ਪੁਲਸ ਨੇ ਹਮਲਾਵਰ ਨੌਜਵਾਨ ਮੰਗਲਵਾਰ ਰਾਤ ਕਰੀਬ 1 ਵਜੇ ਕੁਸ਼ਟੀਆ ਸਦਰ ਉਪਜ਼ਿਲ੍ਹਾ ਦੇ ਪਾਟਿਕਾਬਾਰੀ ਪਿੰਡ 'ਚੋਂ ਗ੍ਰਿਫ਼ਤਾਰ ਕਰ ਲਿਆ ਹੈ।
ਜਾਣਕਾਰੀ ਅਨੁਸਾਰ ਕੁਸ਼ਟੀਆ ਮਿਸ਼ਨ ਸੈਕੰਡਰੀ ਸਕੂਲ ਦੀ 10ਵੀਂ ਕਲਾਸ ਦੀ ਵਿਦਿਆਰਥਣ ਸੋਮਵਾਰ ਨੂੰ ਆਪਣੀ ਪ੍ਰੀਖਿਆ ਦੇ ਕੇ ਘਰ ਪਰਤ ਰਹੀ ਸੀ। ਜਦੋਂ ਉਹ ਥਾਨਾਪਾਰਾ ਸਥਿਤ ਆਪਣੇ ਘਰ ਦੇ ਬਾਹਰ ਡੋਰਬੈੱਲ ਵਜਾ ਰਹੀ ਸੀ, ਤਾਂ ਪਿੱਛੋਂ ਆਏ ਨੌਜਵਾਨ ਨੇ ਉਸ 'ਤੇ ਚਾਕੂ ਨਾਲ ਲਗਾਤਾਰ ਕਈ ਵਾਰ ਕਰ ਕੇ ਉਸ ਨੂੰ ਲਹੂ-ਲੁਹਾਨ ਕਰ ਦਿੱਤਾ। ਗਕੁੜੀ ਨੇ ਆਪਣੇ ਹੱਥਾਂ ਨਾਲ ਹਮਲੇ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਅਤੇ ਰੌਲਾ ਪਾਇਆ, ਜਿਸ ਮਗਰੋਂ ਕੁਝ ਲੋਕ ਉੱਥੇ ਆ ਗਏ ਤੇ ਲੋਕਾਂ ਨੂੰ ਦੇਖ ਕੇ ਹਮਲਾਵਰ ਚਾਕੂ ਉੱਥੇ ਹੀ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਿਆ।
ਪੀੜਤਾ ਦੇ ਪਿਤਾ ਨੇ ਉਸੇ ਰਾਤ ਪੁਲਸ ਕੋਲ ਮਾਮਲਾ ਦਰਜ ਕਰਵਾਇਆ। ਉਨ੍ਹਾਂ ਦੋਸ਼ ਲਾਇਆ ਕਿ ਮੁਲਜ਼ਮ ਨੌਜਵਾਨ ਪਿਛਲੇ ਕੁਝ ਸਮੇਂ ਤੋਂ ਉਨ੍ਹਾਂ ਦੀ ਧੀ ਨੂੰ ਸਕੂਲ ਆਉਣ-ਜਾਣ ਦੌਰਾਨ ਲਗਾਤਾਰ ਤੰਗ-ਪ੍ਰੇਸ਼ਾਨ ਕਰ ਰਿਹਾ ਸੀ। ਕੁਸ਼ਟੀਆ ਮਾਡਲ ਥਾਣਾ ਇੰਚਾਰਜ ਮੁਹੰਮਦ ਜ਼ਾਕਿਰ ਹੁਸੈਨ ਨੇ ਦੱਸਿਆ ਕਿ ਪੁਲਸ ਨੇ ਟੈਕਨਾਲੋਜੀ ਦੀ ਮਦਦ ਨਾਲ ਮੁਲਜ਼ਮ ਦੀ ਲੋਕੇਸ਼ਨ ਟਰੈਕ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਫਿਲਹਾਲ ਪੀੜਤਾ ਨੂੰ ਇਲਾਜ ਲਈ ਕੁਸ਼ਟੀਆ ਜਨਰਲ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਹਸਪਤਾਲ ਦੇ ਰੈਜ਼ੀਡੈਂਟ ਫਿਜ਼ੀਸ਼ੀਅਨ ਡਾ. ਇਕਬਾਲ ਹਸਨ ਅਨੁਸਾਰ ਮੰਗਲਵਾਰ ਸਵੇਰ ਤੱਕ ਉਸ ਦੀ ਹਾਲਤ ਵਿੱਚ ਸੁਧਾਰ ਆਇਆ ਹੈ ਅਤੇ ਉਹ ਹੁਣ ਖ਼ਤਰੇ ਤੋਂ ਬਾਹਰ ਹੈ। ਫਿਲਹਾਲ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਭਾਰਤ ਨਾਲ ਇੰਨੀ ਨਫ਼ਰਤ..?, ਬੰਗਲਾਦੇਸ਼ੀ ਝੁੱਗ-ਬਸਤੀਆਂ ਨੂੰ 'ਨਵੀਂ ਦਿੱਲੀ' ਦੱਸ ਕੇ ਬਦਨਾਮ ਕਰ ਰਹੇ ਵਲੌਗਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕੈਨੇਡਾ, ਅਮਰੀਕਾ ਦੀ ਰਾਹ 'ਤੇ ਆਸਟ੍ਰੇਲੀਆ, ਵੀਜ਼ਾ ਨਿਯਮ ਕੀਤੇ ਸਖ਼ਤ ! ਪੰਜਾਬੀਆਂ ਨੂੰ ਵੱਡਾ ਝਟਕਾ
NEXT STORY