ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)-ਕੋਪ 26 ਸੰਮੇਲਨ ਦੌਰਾਨ ਸਕਾਟਲੈਂਡ ਦੀ ਧਰਤੀ 'ਤੇ ਵੱਖ-ਵੱਖ ਸੰਸਥਾਵਾਂ, ਸੰਗਠਨਾਂ ਵੱਲੋਂ ਵੱਖ-ਵੱਖ ਮੁੱਦਿਆਂ 'ਤੇ ਆਪਣਾ ਵਿਰੋਧ ਦਰਜ ਕਰਨ ਲਈ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨ ਦੇ ਸੱਦੇ 'ਤੇ ਗਲਾਸਗੋ ਦੇ ਜਾਰਜ ਸਕੁਏਅਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ 'ਚ ਬਰਤਾਨੀਆ ਦੇ ਵੱਖ ਵੱਖ ਸ਼ਹਿਰਾਂ 'ਚੋਂ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਸੰਗਤਾਂ ਨੇ ਸ਼ਮੂਲੀਅਤ ਕੀਤੀ।
ਇਹ ਵੀ ਪੜ੍ਹੋ : ਚੀਨ ਦੇ 14 ਸੂਬਿਆਂ 'ਚ ਕੋਰੋਨਾ ਦੀ ਨਵੀਂ ਲਹਿਰ, 75.8 ਫੀਸਟੀ ਟੀਕਾਕਰਨ ਦੇ ਬਾਵਜੂਦ ਫਿਰ ਵਧ ਰਹੇ ਕੇਸ
ਇਸ ਦੌਰਾਨ ਲਵਸ਼ਿੰਦਰ ਸਿੰਘ ਡੱਲੇਵਾਲ (ਐੱਫ ਐੱਸ ਓ), ਜਸਵਿੰਦਰ ਸਿੰਘ (ਸਿੱਖ ਨੈੱਟਵਰਕ), ਕਿਰਨਜੀਤ ਕੌਰ (ਕੌਰ ਫਾਰਮਰਜ਼), ਗੁਰਪ੍ਰੀਤ ਸਿੰਘ ਜੌਹਲ (ਫਰੀ ਜੱਗੀ ਨਾਓ), ਡਾ: ਇਰਫਾਨ ਜਹਾਂਗੀਰ (ਸਕਾਟਿਸ਼ ਹਿਊਮਨ ਰਾਈਟ ਫਾਰਮ), ਸੁਖਵਿੰਦਰ ਸਿੰਘ (ਸਿੱਖ ਫੈਡਰੇਸ਼ਨ ਯੂਕੇ), ਕੁਲਦੀਪ ਸਿੰਘ ਚਹੇੜੂ (ਐੱਫ ਐੱਸ ਓ), ਜਸਪਾਲ ਸਿੰਘ (ਸੈਂਟਰਲ ਗੁਰਦੁਆਰਾ ਸਿੰਘ ਸਭਾ), ਦਬਿੰਦਰਜੀਤ ਸਿੰਘ (ਐਡਵਾਈਜ਼ਰ ਟੂ ਸਿੱਖ ਫੈਡਰੇਸ਼ਨ ਯੂਕੇ), ਅਮਰੀਕ ਸਿੰਘ ਗਿੱਲ (ਸਿੱਖ ਫੈਡਰੇਸ਼ਨ ਯੂਕੇ), ਤਰਸੇਮ ਸਿੰਘ ਦਿਓਲ ਆਦਿ ਪ੍ਰਮੁੱਖ ਬੁਲਾਰਿਆਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਦੇਸ਼ ਦੇ ਅੰਨਦਾਤਾ ਕਿਸਾਨ, ਮਜ਼ਦੂਰ ਦੀ ਦੁਰਗਤੀ ਕਰਨ 'ਤੇ ਤੁਲੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਬਰਤਾਨੀਆ ਦੀ ਧਰਤੀ 'ਤੇ ਸਵਾਗਤ ਨਹੀਂ ਹੈ।
ਇਹ ਵੀ ਪੜ੍ਹੋ : ਸੂਡਾਨ 'ਚ ਸੁਰੱਖਿਆ ਬਲਾਂ ਨੇ ਦੋ ਪ੍ਰਦਰਸ਼ਨਕਾਰੀਆਂ ਦਾ ਗੋਲੀ ਮਾਰ ਕੇ ਕੀਤਾ ਕਤਲ : ਡਾਕਟਰਾਂ ਦੀ ਕਮੇਟੀ
ਇਸ ਸੰਬੋਧਨ ਦੌਰਾਨ ਬੁਲਾਰਿਆਂ ਨੇ ਭਾਰਤ 'ਚ ਚੱਲ ਰਹੇ ਕਿਸਾਨ ਅੰਦੋਲਨ, ਮੋਰਚੇ ਦੌਰਾਨ ਹੋਈਆਂ ਸੈਂਕੜੇ ਸ਼ਹੀਦੀਆਂ, ਭਾਜਪਾ ਸਰਕਾਰ ਦੌਰਾਨ ਘੱਟ ਗਿਣਤੀਆਂ 'ਤੇ ਅੱਤਿਆਚਾਰ ਅਤੇ ਸਕਾਟਲੈਂਡ ਦੇ ਨੌਜਵਾਨ ਜੱਗੀ ਜੌਹਲ ਦੀ ਰਿਹਾਈ ਸਬੰਧੀ ਅਵਾਜ਼ ਬੁਲੰਦ ਕੀਤੀ। ਬੁਲਾਰਿਆਂ ਨੇ ਕਿਹਾ ਕਿ ਕਿਸਾਨਾਂ, ਮਜ਼ਦੂਰਾਂ 'ਤੇ 3 ਕਾਲੇ ਕਾਨੂੰਨ ਥੋਪ ਕੇ ਉਨ੍ਹਾਂ ਦੀਆਂ ਜ਼ਮੀਨਾਂ ਅੰਬਾਨੀਆਂ, ਅਡਾਨੀਆਂ ਦੇ ਹੱਥਾਂ 'ਚ ਸੌਂਪਣ ਦੀ ਲੁਕਵੀਂ ਤਿਆਰੀ ਜੱਗ ਜ਼ਾਹਰ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ 'ਚ ਵੱਸਦੇ ਪੰਜਾਬੀ ਕਿਸਾਨ ਅੰਦੋਲਨ ਦੀ ਪਿੱਠ 'ਤੇ ਖੜ੍ਹੇ ਹਨ। ਇਸ ਰੋਸ ਪ੍ਰਦਰਸ਼ਨ ਦੌਰਾਨ ਭਾਰੀ ਗਿਣਤੀ 'ਚ ਸਥਾਨਕ ਲੋਕਾਂ ਨੇ ਵੀ ਸ਼ਮੂਲੀਅਤ ਕੀਤੀ।
ਇਹ ਵੀ ਪੜ੍ਹੋ : ਮਿਆਂਮਾਰ 'ਚ ਫੌਜ ਦੀ ਗੋਲੀਬਾਰੀ ਕਾਰਨ 160 ਘਰਾਂ ਨੂੰ ਲੱਗੀ ਅੱਗ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਚੀਨ ਦੇ 14 ਸੂਬਿਆਂ 'ਚ ਕੋਰੋਨਾ ਦੀ ਨਵੀਂ ਲਹਿਰ, 75.8 ਫੀਸਟੀ ਟੀਕਾਕਰਨ ਦੇ ਬਾਵਜੂਦ ਫਿਰ ਵਧ ਰਹੇ ਕੇਸ
NEXT STORY