ਵਾਸ਼ਿੰਗਟਨ- ਇਸ ਸਮੇਂ ਕੋਰੋਨਾ ਵਾਇਰਸ ਦੁਨੀਆ ਦੇ ਹਰ ਦੇਸ਼ ਵਿਚ ਫੈਲ ਚੁੱਕਾ ਹੈ। ਮਹਾਮਾਰੀ ਨੇ ਦੁਨੀਆ ਦੇ ਲੱਖਾਂ ਲੋਕਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ। ਬੀਤੇ 24 ਘੰਟਿਆਂ ਵਿਚ ਇਸ ਬੀਮਾਰੀ ਨਾਲ ਦੁਨੀਆ ਭਰ ਵਿਚ 1 ਲੱਖ ਲੋਕ ਕੋਰੋਨਾ ਦੀ ਲਪੇਟ ਵਿਚ ਆਏ ਹਨ। ਜੌਹਨ ਹੌਪਿੰਕਸ ਯੂਨੀਵਰਸਿਟੀ ਮੁਤਾਬਕ ਇਸ ਦੇ ਨਾਲ ਹੀ ਦੁਨੀਆ ਭਰ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 55,89,626 ਹੋ ਗਈ ਹੈ।
ਇਸ ਦੇ ਨਾਲ ਹੀ ਵਿਸ਼ਵ ਭਰ ਵਿਚ ਕੋਰੋਨਾ ਕਾਰਨ 3 ਲੱਖ 50 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾ ਵਾਇਰਸ ਦਾ ਸਭ ਤੋਂ ਵੱਧ ਪ੍ਰਕੋਪ ਅਮਰੀਕਾ ਸਹਿਣ ਕਰ ਰਿਹਾ ਹੈ, ਜਿੱਥੇ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 1 ਲੱਖ ਨੂੰ ਪਾਰ ਕਰ ਗਈ ਹੈ। ਇੱਥੇ 24,54, 452 ਲੋਕ ਕੋਰੋਨਾ ਵਾਇਰਸ ਦੇ ਸ਼ਿਕਾਰ ਹੋ ਚੁੱਕੇ ਹਨ। ਵਿਸ਼ਵ ਭਰ ਵਿਚ ਸਭ ਤੋਂ ਵੱਧ ਮਾਮਲੇ ਤੇ ਮੌਤਾਂ ਦੀ ਗਿਣਤੀ ਵਿਚ ਅਮਰੀਕਾ ਹੀ ਪਹਿਲੇ ਨੰਬਰ 'ਤੇ ਹੈ। ਹਾਲਾਂਕਿ ਡਿੱਗਦੀ ਅਰਥ ਵਿਵਸਥਾ ਨੂੰ ਦੇਖਦਿਆਂ ਰਾਸ਼ਟਰਪਤੀ ਟਰੰਪ ਨੇ ਕੋਰੋਨਾ ਕਾਰਨ ਲੱਗੀਆਂ ਪਾਬੰਦੀਆਂ ਵਿਚ ਢਿੱਲ ਦੇ ਦਿੱਤੀ ਹੈ। ਲੋਕਾਂ ਨੂੰ ਸਮਾਜਿਕ ਦੂਰੀ ਅਤੇ ਹੋਰ ਸਾਵਧਾਨੀਆਂ ਨੂੰ ਵਰਤਦੇ ਹੋਏ ਕੰਮ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ।
ਫਰਾਂਸ ਦੇ ਇਨ੍ਹਾਂ ਚਾਰ ਖੇਤਰਾਂ ਨੂੰ ਘੇਰਿਆ ਕੋਰੋਨਾ ਨੇ, ਕਾਫੀ ਹੱਦ ਤੱਕ ਘਟੇ ਮਾਮਲੇ
NEXT STORY