ਇੰਟਰਨੈਸ਼ਨਲ ਡੈਸਕ- ਕੈਨੇਡਾ ਦੀ ਧਰਤੀ ਤੋਂ ਭਾਰਤ ਵਿਰੋਧੀ ਗਤੀਵਿਧੀਆਂ ਲਗਾਤਾਰ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ, ਜਿਸ ਕਾਰਨ ਭਾਰਤ ਤੇ ਕੈਨੇਡਾ ਦੇ ਰਿਸ਼ਤਿਆਂ 'ਚ ਵੀ ਕਾਫ਼ੀ ਕੁੜੱਤਣ ਆਈ ਹੈ। ਇਸੇ ਦੌਰਾਨ ਕੈਨੇਡਾ ਦੀ 'ਹਾਊਸ ਆਫ਼ ਕਾਮਨਜ਼' (ਸੰਸਦ) ਨੇ 'ਕੰਬੈਟਿੰਗ ਹੇਟ ਐਕਟ' ਪਾਸ ਕਰ ਦਿੱਤਾ ਹੈ। ਇਸ ਨਵੇਂ ਕਾਨੂੰਨ ਤਹਿਤ ਕੈਨੇਡਾ 'ਚ ਅੱਤਵਾਦੀ ਜਥੇਬੰਦੀਆਂ ਨਾਲ ਜੁੜੇ ਪ੍ਰਤੀਕਾਂ ਦੇ ਜਨਤਕ ਪ੍ਰਦਰਸ਼ਨ ਅਤੇ ਨਫ਼ਰਤ ਫੈਲਾਉਣ ਵਾਲੇ ਕੱਟੜਵਾਦੀ ਪ੍ਰਚਾਰ 'ਤੇ ਸਖ਼ਤੀ ਨਾਲ ਰੋਕ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਇਸ ਕਾਨੂੰਨ ਮੁਤਾਬਕ ਜੇਕਰ ਕੋਈ ਵਿਅਕਤੀ ਜਾਂ ਸਮੂਹ ਨਫ਼ਰਤ ਅਤੇ ਕੱਟੜਵਾਦ ਨੂੰ ਬੜ੍ਹਾਵਾ ਦੇਣ ਲਈ ਕਿਸੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਦੇ ਨਿਸ਼ਾਨ ਜਾਂ ਝੰਡੇ ਜਨਤਕ ਤੌਰ 'ਤੇ ਦਿਖਾਉਂਦਾ ਹੈ, ਤਾਂ ਇਸ ਨੂੰ ਇੱਕ ਜੁਰਮ ਮੰਨਿਆ ਜਾਵੇਗਾ। ਇਹ ਫ਼ੈਸਲਾ ਅਜਿਹੇ ਸਮੇਂ ਆਇਆ ਹੈ, ਜਦੋਂ ਭਾਰਤੀ-ਕੈਨੇਡੀਅਨ ਭਾਈਚਾਰਾ ਲੰਬੇ ਸਮੇਂ ਤੋਂ ਕੈਨੇਡਾ ਵਿੱਚ ਖਾਲਿਸਤਾਨੀ ਕੱਟੜਵਾਦ, ਹਿੰਸਾ ਦਾ ਮਾਣ ਵਾਲਾ ਪ੍ਰਦਰਸ਼ਨ ਅਤੇ ਅੱਤਵਾਦੀਆਂ ਨੂੰ ਸਨਮਾਨਿਤ ਕਰਨ ਵਾਲੀਆਂ ਜਨਤਕ ਗਤੀਵਿਧੀਆਂ 'ਤੇ ਰੋਕ ਲਗਾਉਣ ਦੀ ਮੰਗ ਕਰ ਰਿਹਾ ਸੀ।
ਇਹ ਵੀ ਪੜ੍ਹੋ- ਫ਼ੋਨ ਖੋਹ ਕੇ ਭੱਜਦੇ ਸਨੈਚਰ ਨੂੰ ਆ ਗਿਆ Heart Attack ! ਮੌਕੇ 'ਤੇ ਹੀ ਨਿਕਲੀ ਜਾਨ
ਕਈ ਰਿਪੋਰਟਾਂ 'ਚ ਸਪੱਸ਼ਟ ਕੀਤਾ ਗਿਆ ਹੈ ਕਿ ਕੈਨੇਡਾ ਵਿੱਚ ਰਹਿਣ ਵਾਲੇ ਕਾਨੂੰਨ ਦੀ ਪਾਲਣਾ ਕਰਨ ਵਾਲੇ ਸਿੱਖਾਂ ਦੀ ਬਹੁਗਿਣਤੀ ਦਾ ਅਜਿਹੇ ਵੱਖਵਾਦੀ ਕੱਟੜਵਾਦ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਉਨ੍ਹਾਂ ਨੂੰ ਕੁਝ ਗਿਣੇ-ਚੁਣੇ ਕੱਟੜਪੰਥੀ ਅਨਸਰਾਂ ਨਾਲ ਜੋੜ ਕੇ ਨਹੀਂ ਦੇਖਿਆ ਜਾਣਾ ਚਾਹੀਦਾ।
ਇਸ ਕਾਨੂੰਨ ਰਾਹੀਂ ਧਾਰਮਿਕ ਅਤੇ ਸੱਭਿਆਚਾਰਕ ਸੰਸਥਾਵਾਂ ਨੂੰ ਨਿਸ਼ਾਨਾ ਬਣਾਉਣ ਵਾਲੀਆਂ ਧਮਕੀਆਂ ਖ਼ਿਲਾਫ਼ ਵੀ ਸਖ਼ਤ ਪ੍ਰਬੰਧ ਕੀਤੇ ਗਏ ਹਨ। ਹਾਲਾਂਕਿ, ਪੱਤਰਕਾਰੀ, ਸਿੱਖਿਆ ਅਤੇ ਕਲਾਤਮਕ ਪ੍ਰਗਟਾਵੇ ਨਾਲ ਜੁੜੇ ਜਾਇਜ਼ ਅਧਿਕਾਰਾਂ ਨੂੰ ਕਾਨੂੰਨ ਦੇ ਦਾਇਰੇ 'ਚ ਸੁਰੱਖਿਅਤ ਰੱਖਿਆ ਗਿਆ ਹੈ।
ਇਸ ਕਾਨੂੰਨ ਦੀ ਤਿਆਰੀ ਕੈਨੇਡਾ ਪ੍ਰਸ਼ਾਸਨ ਦੇ ਇਸ ਸੰਦੇਸ਼ ਨੂੰ ਸਾਫ਼ ਕਰਦੀ ਹੈ ਕਿ ਅਧਿਕਾਰਾਂ ਦੀ ਰੱਖਿਆ ਜ਼ਰੂਰੀ ਹੈ, ਪਰ ਇਨ੍ਹਾਂ ਦੀ ਦੁਰਵਰਤੋਂ ਹਿੰਸਾ ਨੂੰ ਬੜ੍ਹਾਵਾ ਦੇਣ, ਆਮ ਲੋਕਾਂ 'ਚ ਡਰ ਪੈਦਾ ਕਰਨ ਜਾਂ ਸਮਾਜ ਦੀ ਅਖੰਡਤਾ ਨੂੰ ਨੁਕਸਾਨ ਪਹੁੰਚਾਉਣ ਲਈ ਕਰਨ ਦੀ ਇਜਾਜ਼ਤ ਕਦੇ ਵੀ ਨਹੀਂ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ ਦੀ ਵੱਡੀ ਨਹਿਰ 'ਚ ਅੱਧੀ ਰਾਤੀਂ ਪੈ ਗਿਆ 40 ਫੁੱਟ ਚੌੜਾ ਪਾੜ ! ਘਰਾਂ 'ਚ ਭਰ ਗਿਆ ਪਾਣੀ, ਫ਼ਸਲਾਂ ਵੀ ਤਬਾਹ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕਤਰ ਦੇ ਗੈਸ ਪਲਾਂਟ 'ਚ ਭਿਆਨਕ ਧਮਾਕਾ; 54 ਲੋਕ ਜ਼ਖਮੀ
NEXT STORY