ਨੈਸ਼ਨਲ ਡੈਸਕ— ਭਾਰਤ ਦੇ ਗੋਲਡਨ ਬੁਆਏ ਨੀਰਜ ਚੋਪੜਾ ਨੇ ਇੱਕ ਵਾਰ ਫਿਰ ਇਤਿਹਾਸ ਰਚ ਦਿੱਤਾ ਹੈ। ਨੀਰਜ ਚੋਪੜਾ ਨੇ ਵਿਸ਼ਵ ਐਥਲੈਟਿਕਸ ਚੈਂਪੀਅਨਸ਼ਿਪ ਦੇ ਜੈਵਲਿਨ ਥਰੋਅ ਈਵੈਂਟ 'ਚ 88.13 ਮੀਟਰ ਦੀ ਦੂਰੀ 'ਤੇ ਜੈਵਲਿਨ ਸੁੱਟ ਕੇ ਦੇਸ਼ ਦੀ ਝੋਲੀ ’ਚ ਸਿਲਵਰ ਮੈਡਲ ਪਾ ਦਿੱਤਾ ਹੈ। ਵਿਸ਼ਵ ਚੈਂਪੀਅਨਸ਼ਿਪ 'ਚ ਸਿਲਵਰ ਮੈਡਲ ਜਿੱਤਣ ਵਾਲੇ ਨੀਰਜ ਪਹਿਲੇ ਅਥਲੀਟ ਬਣ ਗਏ ਹਨ।
ਪੜ੍ਹੋ ਇਹ ਵੀ ਖ਼ਬਰ: ਸਿੱਧੂ ਮੂਸੇਵਾਲਾ ਨੂੰ ਪਾਕਿਸਤਾਨ ਸਰਕਾਰ ਦੇਵੇਗੀ ‘ਵਾਰਿਸ ਸ਼ਾਹ’ ਐਵਾਰਡ!

ਦੱਸ ਦੇਈਏ ਕਿ ਅਮਰੀਕਾ ਦੇ ਯੂਜੀਨ 'ਚ ਖੇਡੀ ਜਾ ਰਹੀ ਵਿਸ਼ਵ ਐਥਲੈਟਿਕਸ ਚੈਂਪੀਅਨਸ਼ਿਪ ਦੇ ਫਾਈਨਲ 'ਚ ਗ੍ਰੇਨਾਡਾ ਦੇ ਐਂਡਰਸਨ ਪੀਟਰਸ ਨੇ ਸੋਨ ਤਗਮਾ ਜਿੱਤਿਆ, ਜਦਕਿ ਨੀਰਜ ਨੇ ਦੂਜੇ ਸਥਾਨ 'ਤੇ ਆ ਕੇ ਚਾਂਦੀ ਦਾ ਤਮਗਾ ਜਿੱਤਿਆ। ਇਸ ਚੈਂਪੀਅਨਸ਼ਿਪ 'ਚ ਨੀਰਜ ਤੋਂ ਇਲਾਵਾ ਰੋਹਿਤ ਯਾਦਵ ਨੇ ਵੀ ਫਾਈਨਲ 'ਚ ਪ੍ਰਵੇਸ਼ ਕੀਤਾ ਸੀ। ਰੋਹਿਤ ਯਾਦਵ 10ਵੇਂ ਨੰਬਰ 'ਤੇ ਰਹਿ ਕੇ ਫਾਈਨਲ 'ਚ ਤਗਮੇ ਦੀ ਦੌੜ ਤੋਂ ਬਾਹਰ ਹੋ ਗਿਆ।
ਪੜ੍ਹੋ ਇਹ ਵੀ ਖ਼ਬਰ: ਹੈਰਾਨੀਜਨਕ ਖ਼ੁਲਾਸਾ : ਕੁੜੀਆਂ ਦੇ ਗੈਂਗ ਨੇ ਕਰਨਾ ਸੀ ਸਿੱਧੂ ਮੂਸੇਵਾਲਾ ਦਾ ਕਤਲ, ਬਣਾਈਆਂ ਸਨ ਇਹ ਯੋਜਨਾਵਾਂ

ਓਲੰਪਿਕ ਚੈਂਪੀਅਨ ਨੀਰਜ ਚੋਪੜਾ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਤਮਗਾ ਜਿੱਤਣ ਵਾਲਾ ਦੂਜਾ ਭਾਰਤੀ ਅਤੇ ਜੈਵਲਿਨ ਥਰੋਅ ਵਿੱਚ 88.13 ਮੀਟਰ ਥਰੋਅ ਨਾਲ ਚਾਂਦੀ ਦਾ ਤਮਗਾ ਜਿੱਤਣ ਵਾਲਾ ਪਹਿਲਾ ਭਾਰਤੀ ਪੁਰਸ਼ ਅਥਲੀਟ ਬਣ ਗਿਆ ਹੈ। 2003 ਵਿਚ ਪੈਰਿਸ ਵਿਚ ਅੰਜੂ ਬੌਬੀ ਜਾਰਜ ਦੁਆਰਾ ਵਿਸ਼ਵ ਚੈਂਪੀਅਨਸ਼ਿਪ ਵਿਚ ਭਾਰਤ ਲਈ ਇਕਲੌਤਾ ਤਮਗਾ ਲੰਬੀ ਛਾਲ ਵਿਚ ਕਾਂਸੀ ਦਾ ਤਮਗਾ ਸੀ।
ਪੜ੍ਹੋ ਇਹ ਵੀ ਖ਼ਬਰ: ਮਨੂੰ-ਕੁੱਸਾ ਦੇ ਐਨਕਾਊਂਟਰ ਦੌਰਾਨ ਹੋੋਈ ਫਾਇਰਿੰਗ ਦੇ ਦਰੱਖ਼ਤਾਂ 'ਤੇ ਮਿਲੇ ਨਿਸ਼ਾਨ, 'ਹਵੇਲੀ' ਨੇੜੇ ਪੁਲਸ ਦਾ ਪਹਿਰਾ

ਫਾਊਲ ਨਾਲ ਸ਼ੁਰੂਆਤ ਕਰਨ ਵਾਲੇ ਚੋਪੜਾ ਨੇ ਸ਼ਾਨਦਾਰ ਵਾਪਸੀ ਕਰਦੇ ਹੋਏ ਦੂਜੀ ਕੋਸ਼ਿਸ਼ 'ਚ 82.39, ਤੀਜੀ ਕੋਸ਼ਿਸ਼ 'ਚ 86.37 ਅਤੇ ਚੌਥੀ ਕੋਸ਼ਿਸ਼ 'ਚ 88.13 ਮੀਟਰ ਥਰੋਅ ਸੁੱਟਿਆ। ਉਸ ਦੀ ਪੰਜਵੀਂ ਅਤੇ ਛੇਵੀਂ ਕੋਸ਼ਿਸ਼ ਫਾਊਲ ਰਹੀ। ਗ੍ਰੇਨਾਡਾ ਦੇ ਐਂਡਰਸਨ ਪੀਟਰਸ ਨੇ 90.54 ਮੀਟਰ ਥਰੋਅ ਨਾਲ ਸੋਨ ਤਮਗਾ ਜਿੱਤਿਆ, ਜਦਕਿ ਚੈੱਕ ਗਣਰਾਜ ਦੇ ਯਾਕੂਬ ਵਾਲਦੇਸ਼ ਨੇ 88.09 ਮੀਟਰ ਥਰੋਅ ਨਾਲ ਕਾਂਸੀ ਦਾ ਤਗਮਾ ਹਾਸਲ ਕੀਤਾ।
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਆਪਣਾ ਜਵਾਬ
ਸਾਊਥਾਲ 'ਚ ਤੀਆਂ ਮੌਕੇ ਜੁੜ ਰਹੇ ਨੇ ਪੰਜਾਬਣਾਂ ਦੇ ਵੱਡੇ ਇਕੱਠ
NEXT STORY