ਲਾਹੌਰ (ਏਜੰਸੀ)- ਆਖਿਰਕਾਰ ਭਾਰਤ ਦੇ ਦਬਾਅ ਅੱਗੇ ਝੁਕਦੇ ਹੋਏ ਪਾਕਿਸਤਾਨ ਨੇ ਕਰਤਾਰਪੁਰ ਲਾਂਘੇ 'ਤੇ ਬਣੀ ਕਮੇਟੀ ਤੋਂ ਖਾਲਿਸਤਾਨੀ ਹਮਾਇਤੀ ਗੋਪਾਲ ਚਾਵਲਾ ਨੂੰ ਹਟਾ ਦਿੱਤਾ ਹੈ। 12 ਜੁਲਾਈ ਨੂੰ ਪਾਕਿਸਤਾਨ ਦੇ ਧਾਰਮਿਕ ਕੰਮਾਂ ਦੇ ਮੰਤਰਾਲੇ ਨੇ ਇਸ ਦੀ ਜਾਣਕਾਰੀ ਦਿੱਤੀ। ਕਰਤਾਰਪੁਰ ਲਾਂਘਾ ਕਮੇਟੀ ਵਿਚ ਗੋਪਾਲ ਸਿੰਘ ਚਾਵਲਾ ਨੂੰ ਸ਼ਾਮਲ ਕਰਨ 'ਤੇ ਭਾਰਤ ਨੇ ਸਖ਼ਤ ਨਾਰਾਜ਼ਗੀ ਜਤਾਈ ਸੀ। ਭਾਰਤ ਨੇ ਇਸ ਮਾਮਲੇ 'ਤੇ ਪਿਛਲੀ ਮੀਟਿੰਗ ਰੱਦ ਕਰ ਦਿੱਤੀ ਸੀ।
ਗੋਪਾਲ ਕੱਟਰ ਤੌਰ 'ਤੇ ਭਾਰਤ ਵਿਰੋਧੀ ਅਤੇ ਖਾਲਿਸਤਾਨੀ ਅੰਦੋਲਨ ਦਾ ਹਮਾਇਤੀ ਹੈ। ਉਸ ਨੂੰ ਮੋਸਟ ਵਾਂਟਿਡ ਅੱਤਵਾਦੀ ਹਾਫਿਜ਼ ਸਈਦ ਦਾ ਕਰੀਬੀ ਮੰਨਿਆ ਜਾਂਦਾ ਹੈ। ਤੁਹਾਨੂੰ ਦੱਸ ਦਈਏ ਕਿ ਪਾਕਿਸਤਾਨ ਸਥਿਤ ਡੇਰਾ ਬਾਬਾ ਨਾਨਕ ਸਾਹਿਬ ਤੱਕ ਜਾਣ ਵਾਲੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿਸਤਾਨ ਦੇ ਨਾਲ ਹੋਣ ਵਾਲੀ ਗੱਲਬਾਤ ਦੇ ਚੰਗੇ ਨਤੀਜੇ ਨਿਕਲਣ ਦੀ ਉਮੀਦ ਜਤਾਉਂਦੇ ਹੋਏ ਭਾਰਤ ਨੇ ਕਿਹਾ ਕਿ ਦੇਸ਼ ਹਿੱਤ ਅਤੇ ਯਾਤਰੀਆਂ ਦੀ ਸੁਰੱਖਿਆ ਦੇ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ।
ਹਾਲ ਹੀ ਵਿਚ ਗੋਪਾਲ ਚਾਵਲਾ ਨੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਮਾਰਫਡ ਤਸਵੀਰ ਫੇਸਬੁੱਕ 'ਚ ਪੋਸਟ ਕੀਤੀ ਸੀ ਅਤੇ ਲੋਕਾਂ ਨੂੰ ਉਸ ਨੂੰ ਜ਼ਿਆਦਾ ਤੋਂ ਜ਼ਿਆਦਾ ਸ਼ੇਅਰ ਕਰਨ ਨੂੰ ਕਿਹਾ ਸੀ। ਪਾਕਿਸਤਾਨ ਵਿਚ ਗੋਪਾਲ ਚਾਵਲਾ ਫੋਟੋ ਖਿਚਵਾਉਣ 'ਤੇ ਨਵਜੋਤ ਸਿੰਘ ਸਿੱਧੂ ਨੂੰ ਭਾਰਤ ਵਿਚ ਸਖ਼ਤ ਨਿੰਦਿਆ ਦਾ ਸ਼ਿਕਾਰ ਹੋਣਾ ਪਿਆ ਸੀ।
ਨਵੇਂ ਇਮੀਗ੍ਰੇਸ਼ਨ ਨਿਯਮਾਂ ਤਹਿਤ ਇੰਝ ਬਣੋ 'ਪੱਕੇ ਕੈਨੇਡਾ ਵਾਲੇ'
NEXT STORY