ਵੈਲਿੰਗਟਨ (ਏਜੰਸੀ) ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਅਰਡਰਨ ਨੇ ਵਾਤਾਵਰਣ ਸੁਰੱਖਿਆ ਵਿਚ ਯੋਗਦਾਨ ਲਈ ਅਹਿਮ ਫ਼ੈਸਲਾ ਲਿਆ ਹੈ। ਸਰਕਾਰ ਨੇ ਸੋਮਵਾਰ ਨੂੰ ਕਿਹਾ ਕਿ ਉਹ ਗ੍ਰੀਨਹਾਉਸ ਗੈਸਾਂ ਦੇ ਨਿਕਾਸ ਨੂੰ ਘਟਾਉਣ ਲਈ ਆਪਣੀ ਵਿਆਪਕ ਯੋਜਨਾ ਦੇ ਹਿੱਸੇ ਵਜੋਂ ਘੱਟ ਆਮਦਨੀ ਵਾਲੇ ਪਰਿਵਾਰਾਂ ਨੂੰ ਆਪਣੀਆਂ ਪੁਰਾਣੀਆਂ ਕਾਰਾਂ ਨੂੰ ਹਾਈਬ੍ਰਿਡ ਅਤੇ ਇਲੈਕਟ੍ਰਿਕ ਕਾਰਾਂ ਨਾਲ ਬਦਲਣ ਲਈ ਵਿੱਤੀ ਸਹਾਇਤਾ ਪ੍ਰਦਾਨ ਕਰੇਗੀ। ਨਿਊਜ਼ੀਲੈਂਡ ਸਰਕਾਰ ਦਾ ਕਹਿਣਾ ਹੈ ਕਿ ਉਹ ਇਸ ਪ੍ਰੋਗਰਾਮ 'ਤੇ 35.7 ਕਰੋੜ ਅਮਰੀਕੀ ਡਾਲਰ ਖਰਚਣ ਦੀ ਯੋਜਨਾ ਬਣਾ ਰਹੀ ਹੈ, ਜਿਸਦੇ ਤਹਿਤ ਗ੍ਰੀਨਹਾਊਸ ਗੈਸਾਂ ਦੇ ਨਿਕਾਸ ਨੂੰ ਘਟਾਉਣ ਵਾਲੇ ਵਪਾਰਕ ਅਦਾਰਿਆਂ ਨੂੰ ਵੀ ਸਬਸਿਡੀ ਪ੍ਰਦਾਨ ਕੀਤੀ ਜਾਵੇਗੀ।
ਪੜ੍ਹੋ ਇਹ ਅਹਿਮ ਖ਼ਬਰ- ਸੰਯੁਕਤ ਰਾਸ਼ਟਰ ਨੇ ਪਾਕਿਸਤਾਨ ਨੂੰ ਸੋਕਾ ਪ੍ਰਭਾਵਿਤ 23 ਦੇਸ਼ਾਂ 'ਚ ਕੀਤਾ ਸ਼ਾਮਲ
ਨਿਊਜ਼ੀਲੈਂਡ ਨੇ ਸਾਲ 2035 ਤੱਕ ਸਾਰੀਆਂ ਪੁਰਾਣੀਆਂ ਬੱਸਾਂ ਨੂੰ ਹਟਾ ਕੇ ਪੂਰੀ ਤਰ੍ਹਾਂ ਨਾਲ ਹਰਿਤ ਊਰਜਾ ਨਾਲ ਸੰਚਾਲਿਤ ਬੱਸਾਂ ਨੂੰ ਅਪਨਾਉਣ ਦਾ ਟੀਚਾ ਰੱਖਿਆ ਹੈ। ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਅਰਡਰਨ ਨੇ ਇੱਕ ਬਿਆਨ ਵਿੱਚ ਕਿਹਾ ਕਿ ਭਵਿੱਖ ਵਿੱਚ ਘੱਟ ਕਾਰਬਨ ਨਿਕਾਸੀ ਵਾਲੇ ਆਵਾਜਾਈ ਦੇ ਢੰਗਾਂ ਨੂੰ ਅਪਣਾਉਣ ਦੀ ਨੀਤੀ ਦੇ ਮੱਦੇਨਜ਼ਰ ਇਹ ਇੱਕ ਇਤਿਹਾਸਕ ਦਿਨ ਹੈ। ਜੈਸਿੰਡਾ ਨੇ ਇਹ ਵੀ ਕਿਹਾ ਕਿ ਅਸੀਂ ਸਾਰਿਆਂ ਨੇ ਹਾਲ ਹੀ ਵਿਚ ਨਿਊਜ਼ੀਲੈਂਡ ਵਿੱਚ ਸਮੁੰਦਰ ਦੇ ਪੱਧਰ ਵਧਣ ਅਤੇ ਇਸ ਦੇ ਪ੍ਰਭਾਵ ਦੀਆਂ ਤਾਜ਼ਾ ਰਿਪੋਰਟਾਂ ਦੇਖੀਆਂ ਹਨ। ਅਸੀਂ ਜਲਵਾਯੂ ਤਬਦੀਲੀ ਦੇ ਮੁੱਦੇ ਨੂੰ ਨਜ਼ਰਅੰਦਾਜ਼ ਨਹੀਂ ਕਰ ਸਕਦੇ। ਅਜਿਹਾ ਨਾ ਹੋਵੇ ਕਿ ਇਸ ਨਾਲ ਨਜਿੱਠਣ ਵਿੱਚ ਬਹੁਤ ਦੇਰ ਹੋ ਜਾਵੇ। ਮਹੱਤਵਪੂਰਨ ਗੱਲ ਇਹ ਹੈ ਕਿ ਨਿਊਜ਼ੀਲੈਂਡ ਨੇ 2016 ਦੇ ਪੈਰਿਸ ਜਲਵਾਯੂ ਪਰਿਵਰਤਨ ਸਮਝੌਤੇ ਤਹਿਤ 2050 ਤੱਕ ਆਪਣੇ ਆਪ ਨੂੰ ਜ਼ੀਰੋ ਕਾਰਬਨ ਨਿਕਾਸੀ ਵਾਲਾ ਦੇਸ਼ ਬਣਾਉਣ ਦਾ ਵਾਅਦਾ ਕੀਤਾ ਸੀ।ਇਸ ਯੋਜਨਾ ਨੂੰ ਉਸੇ ਟੀਚੇ ਵੱਲ ਇੱਕ ਮਹੱਤਵਪੂਰਨ ਕਦਮ ਵਜੋਂ ਦੇਖਿਆ ਜਾ ਰਿਹਾ ਹੈ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਸੰਯੁਕਤ ਰਾਸ਼ਟਰ ਨੇ ਪਾਕਿਸਤਾਨ ਨੂੰ ਸੋਕਾ ਪ੍ਰਭਾਵਿਤ 23 ਦੇਸ਼ਾਂ 'ਚ ਕੀਤਾ ਸ਼ਾਮਲ
NEXT STORY