ਕੈਨਬਰਾ (ਯੂ. ਐੱਨ. ਆਈ.)- ਆਸਟ੍ਰੇਲੀਆ ਸਰਕਾਰ ਨੇ ਵੱਡੀ ਯੋਜਨਾ ਦਾ ਐਲਾਨ ਕੀਤਾ ਹੈ। ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਬੱਚਿਆਂ ਦੇ ਸੋਸ਼ਲ ਮੀਡੀਆ ਦੀ ਵਰਤੋਂ ਕਰਨ 'ਤੇ ਪਾਬੰਦੀ ਲਗਾਉਣ ਦੀ ਯੋਜਨਾ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਮੰਗਲਵਾਰ ਨੂੰ ਕਿਹਾ ਕਿ ਸਰਕਾਰ ਸੋਸ਼ਲ ਮੀਡੀਆ ਅਤੇ ਹੋਰ ਸੰਬੰਧਿਤ ਡਿਜੀਟਲ ਪਲੇਟਫਾਰਮਾਂ ਤੱਕ ਪਹੁੰਚ ਲਈ ਘੱਟੋ-ਘੱਟ ਉਮਰ ਨੂੰ ਲਾਗੂ ਕਰਨ ਲਈ 2024 ਵਿੱਚ ਕਾਨੂੰਨ ਪੇਸ਼ ਕਰੇਗੀ।
ਉਨ੍ਹਾਂ ਨੇ ਇਕ ਬਿਆਨ ਵਿਚ ਕਿਹਾ,"ਅਸੀਂ ਜਾਣਦੇ ਹਾਂ ਕਿ ਸੋਸ਼ਲ ਮੀਡੀਆ ਸਮਾਜਿਕ ਨੁਕਸਾਨ ਦਾ ਕਾਰਨ ਬਣ ਰਿਹਾ ਹੈ ਅਤੇ ਇਹ ਬੱਚਿਆਂ ਨੂੰ ਅਸਲ ਦੋਸਤਾਂ ਅਤੇ ਅਸਲ ਅਨੁਭਵਾਂ ਤੋਂ ਦੂਰ ਲੈ ਜਾ ਰਿਹਾ ਹੈ।" ਉਨ੍ਹਾਂ ਕਿਹਾ ਕਿ ਇਸ ਕਾਨੂੰਨ ਬਾਰੇ ਰਾਜਾਂ ਅਤੇ ਪ੍ਰਦੇਸ਼ਾਂ ਨਾਲ ਸ਼ਮੂਲੀਅਤ ਕਰਕੇ ਸੂਚਿਤ ਕੀਤਾ ਜਾਵੇਗਾ, ਪਰ ਉਨ੍ਹਾਂ ਦੀ ਤਰਜੀਹ ਘੱਟੋ-ਘੱਟ ਉਮਰ 16 ਸਾਲ ਤੈਅ ਕਰਨ ਦੀ ਹੈ। ਰਾਜ ਦੇ ਪ੍ਰਸਾਰਕ ਆਸਟ੍ਰੇਲੀਆਈ ਬ੍ਰੌਡਕਾਸਟਿੰਗ ਕਾਰਪੋਰੇਸ਼ਨ ਦੁਆਰਾ ਅਗਸਤ ਵਿੱਚ ਕਰਵਾਏ ਗਏ ਇੱਕ ਸਰਵੇਖਣ ਅਨੁਸਾਰ, 61 ਪ੍ਰਤੀਸ਼ਤ ਆਸਟ੍ਰੇਲੀਅਨਾਂ ਨੇ 17 ਸਾਲ ਤੋਂ ਘੱਟ ਉਮਰ ਦੇ ਲੋਕਾਂ ਤੱਕ ਸੋਸ਼ਲ ਮੀਡੀਆ ਦੀ ਪਹੁੰਚ ਨੂੰ ਸੀਮਤ ਕਰਨ ਦਾ ਸਮਰਥਨ ਕੀਤਾ।
ਪੜ੍ਹੋ ਇਹ ਅਹਿਮ ਖ਼ਬਰ-ਜਜ਼ਬੇ ਨੂੰ ਸਲਾਮ : ਸ਼ਖਸ ਨੇ 70 ਸਾਲ ਦੀ ਉਮਰ 'ਚ ਹਾਸਲ ਕੀਤੀ ਮੈਡੀਕਲ ਡਿਗਰੀ
ਇਸ ਦੇ ਨਾਲ ਹੀ ਦੱਖਣੀ ਆਸਟ੍ਰੇਲੀਆ ਦੇ ਪ੍ਰੀਮੀਅਰ, ਪੀਟਰ ਮਲੀਨੌਸਕਾਸ ਨੇ ਸਾਬਕਾ ਫੈਡਰਲ ਜੱਜ ਰੌਬਰਟ ਫ੍ਰੈਂਚ ਨੂੰ 14 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸੋਸ਼ਲ ਮੀਡੀਆ 'ਤੇ ਪਾਬੰਦੀ ਲਗਾਉਣ ਲਈ ਕਾਨੂੰਨੀ ਰਾਹਾਂ ਦੀ ਖੋਜ ਕਰਨ ਲਈ ਕਿਹਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸੰਘੀ ਸਰਕਾਰ ਕਾਨੂੰਨ ਦਾ ਖਰੜਾ ਤਿਆਰ ਕਰਦੇ ਸਮੇਂ ਰਾਬਰਟ ਫ੍ਰੈਂਚ ਦੀ ਸਮੀਖਿਆ 'ਤੇ ਵਿਚਾਰ ਕਰੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪਾਕਿਸਤਾਨੀ ਸੁਰੱਖਿਆ ਬਲਾਂ ਨਾਲ ਝੜਪ 'ਚ 8 ਅਫ਼ਗਾਨ ਫ਼ੌਜੀਆਂ ਦੀ ਮੌਤ, 16 ਜ਼ਖਮੀ
NEXT STORY