ਇੰਟਰਨੈਸ਼ਨਲ ਡੈਸਕ- ਪਾਕਿ ਦੀ ਸ਼ਰੀਫ ਸਰਕਾਰ ਨੇ ਆਪਣੇ ਦੇਸ਼ ’ਚ ਰਹਿ ਰਹੇ ਅਫਗਾਨੀਆਂ ਨੂੰ ਬਾਹਰ ਕੱਢਣ ਜਾਂ ਫਿਰ ਉਨ੍ਹਾਂ ਨੂੰ ਹਿਰਾਸਤ ’ਚ ਲੈਣ ਦੀਆਂ ਤਿਆਰੀਆਂ ਕਰ ਲਈਆਂ ਹਨ। ਸਰਕਾਰ ਵੱਲੋਂ ਕਿਹਾ ਗਿਆ ਕਿ ਗੈਰ-ਕਾਨੂੰਨੀ ਤੌਰ ’ਤੇ ਰਹਿ ਰਹੇ ਅਫਗਾਨੀਆਂ ਨੂੰ ਫੜਨ ਲਈ ਪ੍ਰਸ਼ਾਸਨ ਹੁਣ ਘਰ-ਘਰ ਕਾਰਵਾਈ ਸ਼ੁਰੂ ਕਰੇਗਾ।
ਦਰਅਸਲ ਸ਼ਰੀਫ਼ ਸਰਕਾਰ ਨੇ ਜਨਵਰੀ ’ਚ ਹੀ ਪਾਕਿਸਤਾਨ ’ਚ ਰਹਿ ਰਹੇ ਅਫ਼ਗਾਨੀ ਨਾਗਰਿਕਾਂ ਨੂੰ 31 ਮਾਰਚ ਤੱਕ ਅਫ਼ਗਾਨਿਸਤਾਨ ਵਾਪਸ ਜਾਣ ਦਾ ਅਲਟੀਮੇਟਮ ਦਿੱਤਾ ਸੀ। ਹੁਣ ਜਿਵੇਂ-ਜਿਵੇਂ 31 ਮਾਰਚ ਦੀ ਤਰੀਕ ਨੇੜੇ ਆ ਰਹੀ ਹੈ ਪਾਕਿ ਸਰਕਾਰ ਦੀਆਂ ਤਿਆਰੀਆਂ ਵੀ ਪੂਰੀਆਂ ਹੋ ਗਈਆਂ ਹਨ।
ਇਹ ਵੀ ਪੜ੍ਹੋ- ਹੁਣ ਘਰਾਂ 'ਚ ਵੜ ਕੇ ਕੱਢੇ ਜਾਣਗੇ ਗ਼ੈਰ-ਕਾਨੂੰਨੀ ਪ੍ਰਵਾਸੀ, ਸਰਕਾਰ ਨੇ ਅਪਣਾਇਆ ਸਖ਼ਤ ਰੁਖ਼
ਪਾਕਿ ਅਧਿਕਾਰੀਆਂ ਅਨੁਸਾਰ 31 ਮਾਰਚ ਤੋਂ ਬਾਅਦ ਅਫਗਾਨ ਨਾਗਰਿਕਾਂ ਨੂੰ ਹਿਰਾਸਤ ਵਿਚ ਲੈ ਕੇ ਕੱਢਣ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਪਾਕਿ ਦੇ ਗ੍ਰਹਿ ਮੰਤਰੀ ਮੋਹਸਿਨ ਨਕਵੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਇਸ ਪੂਰੇ ਮਾਮਲੇ ਸਬੰਧੀ ਕੀਤੀਆਂ ਗਈਆਂ ਤਿਆਰੀਆਂ ਦੀ ਸਮੀਖਿਆ ਕੀਤੀ ਗਈ।
ਇਹ ਵੀ ਪੜ੍ਹੋ- ਵਿਦੇਸ਼ 'ਚ ਕੰਮ ਕਰਦੇ ਪੰਜਾਬੀ ਨੂੰ ਛੁੱਟੀ ਮੰਗਣਾ ਪੈ ਗਿਆ ਮਹਿੰਗਾ, ਕੰਪਨੀ ਨੇ ਘਰ ਦੀ ਬਜਾਏ ਭੇਜ'ਤਾ ਜੇਲ੍ਹ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੇਪਾਲ ਦੇ ਸਾਬਕਾ ਰਾਜਾ ਗਿਆਨੇਂਦਰ ਦੇ ਸੁਰੱਖਿਆ ਕਰਮਚਾਰੀਆਂ ਦੀ ਗਿਣਤੀ ਘਟੀ
NEXT STORY