ਇਸਲਾਮਾਬਾਦ (ਬਿਊਰੋ)— ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੇ ਮੁਖੀ ਇਮਰਾਨ ਖਾਨ ਨੇ ਮੰਗਲਵਾਰ ਨੂੰ ਖੈਬਰ ਪਖਤੂਨਖਵਾ ਦੇ ਗਵਰਨਰ ਇਕਬਾਲ ਜਫਰ ਝਾਗਰਾ ਨੂੰ ਬਦਲਣ ਦੀ ਮੰਗ ਕੀਤੀ ਹੈ। ਪਾਕਿਸਤਾਨ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਨਸੀਰ-ਉਲ-ਮੁਲਕ ਨੂੰ ਲਿਖੇ ਗਏ ਪੱਤਰ ਵਿਚ ਪੀ.ਟੀ.ਆਈ. ਪ੍ਰਧਾਨ ਨੇ ਕਿਹਾ ਜੇ ਝਾਗਰਾ ਆਪਣੇ ਅਹੁਦੇ 'ਤੇ ਬਣੇ ਰਹਿੰਦੇ ਹਨ ਤਾਂ ਸੁਤੰਤਰ ਅਤੇ ਨਿਰਪੱਖ ਚੋਣ ਕਰਾਉਣ ਦੀ ਮੁਸ਼ਕਲ ਆਵੇਗੀ। ਇਮਰਾਨ ਨੇ ਆਪਣੀ ਸ਼ਿਕਾਇਤ ਵਿਚ ਕਿਹਾ ਕਿ ਖੇਤਰ ਦੇ ਸਿਆਸੀ ਮਾਮਲਿਆਂ ਵਿਚ ਝਾਗਰਾ ਵੀ ਦਖਲ ਅੰਦਾਜ਼ੀ ਕਰਦੇ ਹਨ।
ਇਮਰਾਨ ਨੇ ਅੱਗੇ ਕਿਹਾ ਕਿ ਕੇ.ਪੀ.ਗਵਰਨਰ ਨੂੰ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (PML-N) ਵੱਲੋਂ ਨਿਯੁਕਤ ਕਰਾਇਆ ਗਿਆ ਹੈ। ਜਿਨ੍ਹਾਂ ਦੇ ਸਾਰੇ ਨੌਕਰਸ਼ਾਹ ਆਉਣ ਵਾਲੀਆਂ ਚੋਣਾਂ ਦੇ ਨਤੀਜੇ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਪਾਕਿਸਤਾਨ ਦੇ ਸਾਬਕਾ ਮੁਖ ਜੱਜ ਰਹਿ ਚੁੱਕੇ ਨਸੀਰ-ਉਲ-ਮੁਲਕ ਨੂੰ ਦੇਸ਼ ਦਾ ਕਾਰਜਕਾਰੀ ਪ੍ਰਧਾਨ ਮੰਤਰੀ ਐਲਾਨ ਕੀਤਾ ਗਿਆ ਹੈ। ਪਾਕਿਸਤਾਨ ਦੀ ਸੰਸਦ ਦਾ ਕਾਰਜਕਾਲ 31 ਮਈ ਨੂੰ ਪੂਰਾ ਹੋ ਗਿਆ ਅਤੇ ਆਮ ਚੋਣਾਂ 25 ਜੁਲਾਈ ਨੂੰ ਹੋਣੀਆਂ ਹਨ। ਇਸ ਤੋਂ ਪਹਿਲਾਂ 1 ਜੂਨ ਨੂੰ ਨਵੀਂ ਕਾਰਜਕਾਰੀ ਸਰਕਾਰ ਦੇ ਤੌਰ 'ਤੇ ਮੁਲਕ ਨੇ ਦੇਸ਼ ਦੀ ਜ਼ਿੰਮੇਵਾਰੀ ਸਾਂਭੀ ਹੈ।
ਤਾਲਿਬਾਨ ਦੇ ਹਮਲੇ 'ਚ 30 ਅਫਗਾਨੀ ਸੁਰੱਖਿਆ ਕਰਮਚਾਰੀਆਂ ਦੀ ਮੌਤ
NEXT STORY