ਰੋਮ (ਕੈਂਥ) - ਉੱਤਰੀ ਇਟਲੀ ਦੇ ਸੂਬਾ ਲੰਬਾਰਦੀਆ ਦੇ ਗੁਰਦੁਆਰਾ ਕਲਗੀਧਰ ਸਾਹਿਬ ਐਸੋ ਲੈਕੋ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਨਾਨਕਸ਼ਾਹੀ ਕੰਲੈਡਰ ਅਨੁਸਾਰ ਨਵੇਂ ਸਾਲ ਦੀ ਆਮਦ ਅਤੇ ਹੋਲੇ ਮਹੱਲੇ ਨੂੰ ਸਮਰਪਿਤ ਇੱਕ ਵਿਸ਼ਾਲ ਗੁਰਮਿਤ ਸਮਾਗਮ ਕਰਵਾਇਆ ਗਿਆ। ਇਸ ਸੰਬੰਧੀ ਪ੍ਰੈੱਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਸਮਾਗਮ ਦੇ ਸੰਬੰਧ ਵਿੱਚ 15 ਮਾਰਚ 2024 ਦਿਨ ਸ਼ੁੱਕਰਵਾਰ ਨੂੰ ਇਲਾਹੀ ਬਾਣੀ ਦੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ ਅਤੇ 17 ਮਾਰਚ ਦਿਨ ਐਤਵਾਰ ਨੂੰ ਸੰਪੂਰਨਤਾ ਦੇ ਨਾਲ ਭੋਗ ਪਾਏ ਗਏ। ਭੋਗ ਉਪਰੰਤ ਭਾਈ ਕਸ਼ਮੀਰ ਸਿੰਘ ਵਲੋ ਕਥਾ ਵਿਚਾਰਾਂ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਦਿਲਬਾਗ ਸਿੰਘ ਗੁਰਦਾਸਪੁਰੀਏ ਦੇ ਕੀਰਤੀਨੀਏ ਜਥੇ ਸਮੇਤ ਗੁਗਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਭਾਈ ਸੁੱਖਵੰਤ ਸਿੰਘ ਕੋਲੋ ਕੀਰਤਨ ਦੀ ਸਿੱਖਿਆ ਲੈ ਰਹੇ ਬੱਚਿਆਂ ਵਲੋਂ ਸੰਗਤਾਂ ਨੂੰ ਕੀਰਤਨ ਸਰਵਣ ਕਰਵਾਇਆ ਗਿਆ। ਇਸ ਮੌਕੇ ਸੰਗਤਾਂ ਲਈ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ। ਸਮਾਗਮ ਦੇ ਸਮਾਪਤੀ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋ ਸਮਾਗਮ ਵਿੱਚ ਸੇਵਾਵਾਂ ਕਰਨ ਵਾਲੇ ਸੇਵਾਦਾਰਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਸਨਮਾਨਿਤ ਕੀਤਾ ਗਿਆ।
ਇਹ ਵੀ ਪੜ੍ਹੋ - ਭਾਰਤੀ YouTuber ਦੇ ਪਿਆਰ 'ਚ ਪਈ ਈਰਾਨੀ ਕੁੜੀ, ਮੁਰਾਦਾਬਾਦ 'ਚ ਕੀਤੀ ਮੰਗਣੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੰਦਭਾਗੀ ਖ਼ਬਰ: ਅਮਰੀਕਾ 'ਚ 20 ਸਾਲਾ ਭਾਰਤੀ ਵਿਦਿਅਰਥੀ ਦੀ ਹੱਤਿਆ
NEXT STORY