ਮਿਲਾਨ/ਇਟਲੀ (ਸਾਬੀ ਚੀਨੀਆਂ)- ਪੰਚਮ ਪਾਤਸ਼ਾਹੀ ਸ਼ਹੀਦਾਂ ਦੇ ਸਰਤਾਜ ਗੁਰੂ ਅਰਜਨ ਦੇਵ ਜੀ ਮਹਾਰਾਜ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਸਬੋਧੀਆ ਦੀਆਂ ਸਮੁੱਚੀਆਂ ਸੰਗਤਾਂ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਹਾਨ ਨਗਰ ਕੀਰਤਨ 15 ਜੂਨ ਦਿਨ ਐਤਵਾਰ ਨੂੰ ਸਜਾਇਆ ਜਾਵੇਗਾ। ਦੱਸਣ ਯੋਗ ਹੈ ਕਿ ਪਿਛਲੇ ਢਾਈ ਦਹਾਕਿਆਂ ਤੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਇੱਕ ਨਗਰ ਕੀਰਤਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ ਜਿਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਬੀਬੀ ਇੰਦਰਜੀਤ ਕੌਰ ਢਿੱਲੋ ਨੇ ਦੱਸਿਆ ਕਿ ਸਲਾਨਾ ਨਗਰ ਕੀਰਤਨ ਨੂੰ ਲੈ ਕੇ ਸਿੱਖ ਸੰਗਤਾਂ ਵਿੱਚ ਭਾਰੀ ਉਤਸਾਹ ਵੇਖਿਆ ਜਾ ਸਕਦਾ ਹੈ।


ਪੜ੍ਹੋ ਇਹ ਅਹਿਮ ਖ਼ਬਰ- ਇਪਸਾ ਵੱਲੋਂ ਕਰਵਾਇਆ ਗਿਆ ਸਾਲਾਨਾ ਸਮਾਰੋਹ

ਦੱਸਣ ਯੋਗ ਹੈ ਕਿ ਗੁਰਦੁਆਰਾ ਸਾਹਿਬ ਜੀ ਦੀ ਤਿੰਨ ਮੰਜ਼ਿਲਾਂ ਅਲੀਸ਼ਾਨ ਇਮਾਰਤ ਦੀ ਉਸਾਰੀ ਦੀਆਂ ਸੇਵਾਵਾਂ ਵੀ ਜੰਗੀ ਪੱਧਰ ਤੇ ਚੱਲ ਰਹੀਆਂ ਹਨ। ਇਸ ਮੌਕੇ 'ਤੇ ਪੰਜਾਬ ਦੀ ਧਰਤੀ ਤੋਂ ਵਿਸ਼ੇਸ਼ ਤੌਰ 'ਤੇ ਪਹੁੰਚੇ ਭਾਈ ਸੁਖਵਿੰਦਰ ਸਿੰਘ ਮੋਮੀ, ਅਵਤਾਰ ਸਿੰਘ ਦੂਲੋਵਾਲ, ਸੁਖਪ੍ਰੀਤ ਸਿੰਘ ਰਾਮੇ ਅਤੇ ਯੂਰਪ ਦੇ ਪ੍ਰਸਿੱਧ ਕਵੀਸ਼ਰ ਭਾਈ ਸਰਬਜੀਤ ਸਿੰਘ ਮਾਣਕਪੁਰੀ ਦੇ ਜਥੇ ਆਈਆਂ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਉਣਗੇ। ਇਸ ਮੌਕੇ ਜੁੜੀਆਂ ਸੰਗਤਾਂ ਨੇ ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਬੇਸ਼ੱਕ ਇਹਨਾਂ ਦਿਨਾਂ ਵਿੱਚ ਯੂਰਪ ਦੇ ਵਿੱਚ ਭਾਰੀ ਗਰਮੀ ਪੈ ਰਹੀ ਹੈ ਪਰ ਇਸ ਦੇ ਬਾਵਜੂਦ ਸੰਗਤਾਂ ਦਾ ਨਗਰ ਕੀਰਤਨ ਨੂੰ ਲੈ ਕੇ ਉਤਸ਼ਾਹ ਵੇਖਣ ਯੋਗ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਸਕੂਲ 'ਚ bouncy castle ਬਣਿਆ ਮੌਤ ਦਾ ਝੂਲਾ, 25 ਫੁੱਟ ਦੀ ਉੱਚਾਈ ਤੋਂ ਡਿੱਗੇ ਵਿਦਿਆਰਥੀ
NEXT STORY