ਕਾਠਮੰਡੂ - ਨੇਪਾਲ ਦੀ ਕੇ. ਪੀ. ਸ਼ਰਮਾ ਓਲੀ ਸਰਕਾਰ ਨੇ ਹੈਰਾਨ ਕਰਨ ਵਾਲਾ ਵੱਡਾ ਫੈਸਲਾ ਲਿਆ ਹੈ। ਐਤਵਾਰ ਨੂੰ ਨੇਪਾਲ ਸਰਕਾਰ ਨੇ ਸਾਰੇ 7 ਸੂਬਿਆਂ ਦੇ ਰਾਜਪਾਲਾਂ ਨੂੰ ਬਰਖਾਸਤ ਕਰ ਦਿੱਤਾ ਹੈ। ਐਤਵਾਰ ਸ਼²ਾਮ ਹੋਈ ਕੈਬਨਿਟ ਦੀ ਹੰਗਾਮੀ ਬੈਠਕ ਵਿਚ ਸਾਰੇ ਰਾਜਪਾਲਾਂ ਨੂੰ ਬਰਖਾਸਤ ਕਰਨ ਦਾ ਫੈਸਲਾ ਲਿਆ ਗਿਆ। ਨੇਪਾਲ ਕੈਬਨਿਟ ਦੀ ਸਿਫਾਰਸ਼ 'ਤੇ ਰਾਸ਼ਟਰਪਤੀ ਦਫਤਰ ਨੇ ਇਕ ਪ੍ਰੈੱਸ ਨੋਟ ਜਾਰੀ ਕਰਦਿਆਂ ਇਸ ਫੈਸਲੇ ਦੀ ਜਾਣਕਾਰੀ ਦਿੱਤੀ। ਇਨ੍ਹਾਂ ਸਾਰੇ ਰਾਜਪਾਲਾਂ ਦੀਆਂ ਨਿਯੁਕਤੀਆਂ ਪਿਛਲੀ ਨੇਪਾਲੀ ਕਾਂਗਰਸ ਸਰਕਾਰ ਨੇ ਕੀਤੀਆਂ ਸੀ। ਨਵੀਂ ਸਰਕਾਰ ਬਣਨ ਤੋਂ ਬਾਅਦ ਇਨ੍ਹਾਂ ਰਾਜਪਾਲਾਂ ਨੂੰ ਹਟਾਉਣ ਦੀ ਚਰਚਾ ਚੱਲ ਰਹੀ ਸੀ ਪਰ ਸਰਕਾਰ ਦੇ ਗਠਨ ਤੋਂ ਦੋ ਸਾਲ ਬੀਤਣ ਤੋਂ ਬਾਅਦ ਸ਼ਨੀਵਾਰ ਅਚਾਨਕ ਸਰਕਾਰ ਨੇ ਇਹ ਫੈਸਲਾ ਕਰ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਦੱਸਣਯੋਗ ਹੈ ਕਿ ਨੇਪਾਲ ਦੀਆਂ ਹਾਲ ਹੀ ਵਿਚ ਹੋਈਆਂ ਸੰਸਦੀ ਚੋਣਾਂ ਵਿਚ ਖੱਬੇਪੱਖੀ ਗਠਜੋੜ ਨੂੰ ਜਿੱਤ ਮਿਲੀ ਸੀ, ਜਿਸ ਤੋਂ ਬਾਅਦ ਸੀ. ਪੀ. ਐੱਨ. ਯੂ. ਐੱਮ. ਐੱਲ. ਦੇ ਪ੍ਰਧਾਨ ਕੇ. ਪੀ. ਸ਼ਰਮਾ ਓਲੀ ਨੂੰ ਦੁਬਾਰਾ ਨੇਪਾਲ ਦਾ ਪ੍ਰਧਾਨ ਮੰਤਰੀ ਬਣਾਇਆ ਗਿਆ ਸੀ। ਇਸ ਤੋਂ ਪਹਿਲਾਂ ਓਲੀ 11 ਅਕਤੂਬਰ 2015 ਤੋਂ 3 ਅਗਸਤ 2016 ਤਕ ਨੇਪਾਲ ਦੇ ਪ੍ਰਧਾਨ ਮੰਤਰੀ ਰਹਿ ਚੁੱਕੇ ਹਨ। ਗੁਆਂਢੀ ਦੇਸ਼ ਨੇਪਾਲ ਦਾ ਭਾਰਤ ਨਾਲ ਰੋਟੀ-ਬੇਟੀ ਦਾ ਰਿਸ਼ਤਾ ਮੰਨਿਆ ਜਾਂਦਾ ਹੈ।
ਟਾਇਟੈਨਿਕ ਫਿਲਮ ਦੇ ਅਭਿਨੇਤਾ ਨੇ ਗ੍ਰੇਟਾ ਥਨਬਰਗ ਨਾਲ ਕੀਤੀ ਮੁਲਾਕਾਤ
NEXT STORY