ਮਿਲਾਨ/ਇਟਲੀ (ਸਾਬੀ ਚੀਨੀਆ): ਇਟਲੀ ਦੀ ਰਾਜਧਾਨੀ ਰੋਮ ਵਿਚ ਖਾਲਸਾ ਸਾਜਨਾ ਦਿਵਸ ਨੂੰ ਸਮਰਪਤ ਵਿਸ਼ਾਲ ਨਗਰ ਕੀਰਤਨ ਖਾਲਸਾਈ ਸ਼ਾਨੋ ਸ਼ੋਕਤ ਤੇ ਜਾਹੋ ਜਲਾਲ ਨਾਲ ਸਜਾਇਆ ਗਿਆ। ਗੁਰਦੁਆਰਾ ਹਰਿਗੋਬਿੰਦ ਸੇਵਾ ਸੁਸਾਇਟੀ (ਮਾਸੀਮੀਨਾ) ਵਿਖੇ ਆਖੰਠ ਪਾਠ ਦੇ ਭੋਗ ਉਪਰੰਤ ਨਗਰ ਕੀਰਤਨ ਦੀ ਆਰੰਭਤਾ ਇਸਾਈ ਧਰਮ ਦੇ ਸਰਬ ਉੱਚ ਸਥਾਨ ਵੈਟੀਕਰਨ ਸਿਟੀ ਦੀ ਕੁਝ ਹੀ ਦੂਰੀ ਤੋ ਪਿਆਸਾ ਵਿਕਟੋਰੀਆ ਤੋਂ ਹੋਈ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਸਜਾਏ ਨਗਰ ਕੀਰਤਨ ਦੀ ਅਗਾਵਾਈ ਪੰਜ ਪਿਆਰਿਆਂ ਦੁਆਰਾ ਕੀਤੀ ਗਈ।

ਇਸ ਇਤਿਹਾਸਿਕ ਮੌਕੇ ਤੇ ਸਿੱਖ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਵੇਖਿਆ ਹੀ ਬਣਦਾ ਸੀ। ਕੇਸਰੀ ਦਸਤਾਰਾਂ ਤੇ ਦੁਮਾਲਿਆਂ ਨਾਲ ਨੂੰ ਵੇਖ ਲੱਗ ਰਿਹਾ ਸੀ ਜਿਵੇਂ ਇਹ ਖਾਸ ਦਿਨ ਕੇਸਰੀ ਰੰਗ ਦਾ ਹੀ ਚੜ੍ਹਿਆ ਹੋਵੇ। ਕਵਸ਼ੀਰੀ ਅਤੇ ਕੀਰਤਨੀ ਜੱਥਿਆ ਦੁਆਰਾ ਆਈਆਂ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਇਆ ਗਿਆ। ਇਟਲੀ ਦੇ ਵੱਖ ਵੱਖ ਹਿੱਸਿਆਂ ਤੋਂ ਪੁੱਜੀਆਂ ਸੰਗਤਾਂ ਦੇ ਚਿਹਰਿਆਂ 'ਤੇ ਚੜ੍ਹੇ ਨੂਰ ਤੋਂ ਖਾਲਸੇ ਦੀ ਚੜ੍ਹਦੀ ਕਲ੍ਹਾ ਦੀ ਦਿੱਖ ਆਪ ਮੂਹਰੇ ਨਜ਼ਰੀ ਪੈ ਰਹੀ ਸੀ।

ਪੜ੍ਹੋ ਇਹ ਅਹਿਮ ਖ਼ਬਰ- ਦੁਨੀਆ ਦਾ ਰੱਖਿਆ ਬਜਟ 162 ਲੱਖ ਕਰੋੜ ਦੇ ਪਾਰ, ਫੌਜੀ ਖਰਚਿਆਂ ਦੇ ਮਾਮਲੇ 'ਚ ਤੀਜਾ ਦੇਸ਼ ਬਣਿਆ ਭਾਰਤ
ਸੰਤ ਬਾਬਾ ਜਰਨੈਲ ਸਿੰਘ ਗਤਕਾ ਅਕੈਡਮੀ ਦੇ ਨੌਜਵਾਨਾਂ ਵੱਲੋਂ ਗਤਕੇ ਦੇ ਜੌਹਰ ਵਿਖਾਉਂਦੇ ਹੋਏ ਇਸ ਨਗਰ ਕੀਰਤਨ ਦੀਆਂ ਰੌਣਕਾਂ ਨੂੰ ਹੋਰ ਵੀ ਚਾਰ ਚੰਨ ਲਾ ਦਿੱਤੇ। ਰੋਮ ਵਿਚ ਸਜਾਏ ਜਾਣ ਵਾਲੇ ਨਗਰ ਕੀਰਤਨ ਦੀ ਖਾਸ ਗੱਲ ਹੁੰਦੀ ਹੈ ਕਿ ਇਟਾਲੀਅਨ ਲੋਕਾਂ ਤੋਂ ਇਲਾਵਾ ਦੂਜੇ ਮੁਲਕਾਂ ਤੋਂ ਇਤਿਹਾਸਿਕ ਸ਼ਹਿਰ ਰੋਮ ਘੁੰਮਣ ਆਏ ਬਹੁਤ ਸਾਰੇ ਸੈਲਾਨੀ ਵੀ ਨਗਰ ਕੀਰਤਨ ਵਿਚ ਸ਼ਮੂਲੀਅਤ ਕਰਕੇ ਆਨੰਦ ਪ੍ਰਾਪਤ ਕਰਦੇ ਹਨ ਤੇ ਗੁਰੂ ਕਿ ਲੰਗਰ ਛੱਕਦੇ ਹਨ।

ਦੱਸਣਯੋਗ ਹੈ ਕਿ ਰੋਮ ਸ਼ਹਿਰ ਦੇ ਚਾਰ ਚੁਫੇਰੇ ਦੇ ਇਲਾਕਿਆਂ ਵਿਚ ਬੜੀ ਵੱਡੀ ਗਿਣਤੀ ਵਿਚ ਭਾਰਤੀ ਭਾਈਚਾਰੇ ਲੋਕ ਵੱਸੇ ਹੋਏ ਹਨ ਜੋ ਖਾਲਸਾ ਸਾਜਨਾ ਦਿਵਸ ਨੂੰ ਬੜੀ ਚੜ੍ਹਦੀ ਕਲ੍ਹਾ ਨਾਲ ਮਨਾਉਂਦੇ ਹੋਏ ਤੇ ਨਗਰ ਕੀਰਤਨ ਸਜਾਉਂਦੇ ਹਨ। ਨੌਜਵਾਨਾਂ ਦਾ ਉਤਸ਼ਾਹ ਵੇਖਕੇ ਇੰਝ ਲੱਗ ਰਿਹਾ ਸੀ ਜਿਵੇ "ਜੋ ਬੋਲੇ ਸੋ ਨਿਹਾਲ, ਦੇ ਜੈਕਾਰਿਆਂ ਦੇ ਨਾਲ ਰੋਮ ਦੀਆਂ ਇਤਿਹਾਸਿਕ ਕੰਧਾਂ ਵੀ ਗੂੰਜ ਉੱਠੀਆਂ ਹੋਣ।
ਕੈਨੇਡਾ ਦੀ ਫ਼ੌਜ 'ਚ ਕੱਟੜਪੰਥੀਆਂ ਦੀ ਘੁਸਪੈਠ : ਅਨੀਤਾ ਆਨੰਦ
NEXT STORY