ਮਿਲਾਨ/ਇਟਲੀ (ਸਾਬੀ ਚੀਨੀਆ): ਇਟਲੀ ਦੇ ਦੱਖਣੀ ਵਾਲੇ ਪਾਸੇ ਵੱਸਦੇ ਸ਼ਹਿਰ ਫੌਦੀ, ਜਿਸ ਨੂੰ ਯੂਰਪ ਦੀ ਸਭ ਤੋ ਵੱਡੀ ਸਬਜ਼ੀ ਮੰਡੀ ਹੋਣ ਦਾ ਮਾਣ ਵੀ ਪ੍ਰਾਪਤ ਹੈ ਵਿਖੇ ਸਥਾਪਿਤ ਗੁਰਦੁਆਰਾ ਸਿੰਘ ਸਭਾ ਫੌਦੀ ਦੀਆਂ ਸਮੁੱਚੀਆਂ ਸੰਗਤਾਂ ਵੱਲੋ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦਿਹਾੜੇ ਦੀਆਂ ਖੁਸ਼ੀਆਂ ਨੂੰ ਮੁੱਖ ਰੱਖਕੇ ਵਿਸ਼ਾਲ ਨਗਰ ਕੀਰਤਨ ਸਜਾਏ ਗਏ। ਨਗਰ ਕੀਰਤਨ ਵਿਚ ਸਥਾਨਿਕ ਸ਼ਹਿਰ ਫੌਦੀ ਦੇ ਮੇਅਰ ਤੋਂ ਇਲਾਵਾ ਸਥਾਨਿਕ ਲੀਡਰਸਿ਼ਪ ਅਤੇ ਪ੍ਰਸ਼ਾਸ਼ਨਿਕ ਅਧਿਆਰੀ ਵੀ ਉਚੇਚੇ ਤੌਰ 'ਤੇ ਮੌਜੂਦ ਸਨ ਜਿਨ੍ਹਾਂ ਵੱਲੋਂ ਨਗਰ ਕੀਰਤਨ ਵਿਚ ਹਾਜ਼ਰੀਆਂ ਭਰਦੇ ਹੋਏ ਸਮੂਹ੍ਹ ਸਿੱਖ ਸੰਗਤਾਂ ਨੂੰ ਨਗਰ ਕੀਰਤਨ ਦੀਆਂ ਮੁਬਾਰਕਾਂ ਦਿੰਦੇ ਹੋਏ ਇਸ ਸ਼ਹਿਰ ਵਿਚ ਰਹਿੰਦੇ ਭਾਰਤੀ ਭਾਈਚਾਰੇ ਦੇ ਨਾਗਰਿਕਾਂ ਦਾ ਹਰ ਤਰ੍ਹਾਂ ਦਾ ਖਿਆਲ ਰੱਖਣ ਅਤੇ ਮਾਣ ਸਤਿਕਾਰ ਦੇਣ ਦੀ ਗੱਲ ਆਖੀ ਗਈ।
ਰੋਮ ਇਲਾਕੇ ਵਿਚ ਹੋਣ ਵਾਲੇ ਕਿਸੇ ਵੀ ਨਗਰ ਕੀਰਤਨ ਵਿਚ ਅਜਿਹਾ ਪਹਿਲੀ ਵਾਰੀ ਹੋਇਆ ਜਦੋਂ ਹੈਲੀਕਾਪਟਰ ਰਾਹੀਂ ਨਗਰ ਕੀਰਤਨ ਤੇ ਫੁੱਲਾਂ ਦੀ ਵਰਖਾ ਕੀਤੀ ਗਈ ਹੋਵੇ। ਇਸ ਅਲੌਕਿਕ ਨਜ਼ਾਰੇ ਨੂੰ ਵੇਖਣ ਲਈ ਜਿੱਥੇ ਸਿੱਖ ਸੰਗਤਾਂ ਵਿਚ ਭਾਰੀ ਉਤਸ਼ਾਹ ਵੇਖਿਆ ਗਿਆ ਉਥੇ ਗੋਰੇ ਲੋਕਾਂ ਵੀ ਇਸ ਨਜ਼ਾਰੇ ਨੂੰ ਬੜੇ ਉਤਸ਼ਾਹ ਨਾਲ ਤੱਕ ਰਹੇ ਸਨ। ਇਸ ਦੌਰਾਨ ਨੌਜਵਾਨਾਂ ਵੱਲੋਂ ਜੋ ਬੋਲੇ ਸੋ ਨਿਹਾਲ ਦੇ ਜੈਕਾਰੇ ਲਾਉਂਦਿਆ ਅਸਮਾਨ ਗੂੰਜਣ ਲਾ ਲਿਆ ਛੱਡਿਆ। ਜਿੱਥੇ ਇਕ ਪਾਸੇ ਸਿੱਖ ਕੌਮ ਦੇ ਮਹਾਨ ਢਾਡੀ ਮੇਜਰ ਸਿੰਘ ਤੇ ਉਨਾਂ ਦੇ ਸਾਥੀਆਂ ਵੱਲੋਂ ਆਈਆਂ ਸੰਗਤਾਂ ਨੂੰ ਢਾਡੀ ਵਾਰਾਂ ਰਾਹੀ ਨਿਹਾਲ ਕੀਤਾ ਗਿਆ ਉਥੇ ਕਵੀਸ਼ਰ ਭਾਈ ਸਤਨਾਮ ਸਿੰਘ ਸਰਹਾਲ੍ਹੀ ਭਾਈ ਅਜੀਤ ਸਿੰਘ ਥਿੰਦ ਤੇ ਸਾਥੀਆਂ ਵੱਲੋਂ ਜੋਸ਼ੀਲੀਆਂ ਵਾਰਾਂ ਰਾਹੀ ਸੰਗਤਾਂ ਵਿਚ ਜੋਸ਼ ਭਰਿਆ ਗਿਆ।
ਪੜ੍ਹੋ ਇਹ ਅਹਿਮ ਖ਼ਬਰ- 1 ਲੱਖ ਤੋਂ ਵੱਧ ਕੈਨੇਡੀਅਨ ਸਿੱਖਾਂ ਨੇ ਸ਼ਕਤੀ ਪ੍ਰਦਰਸ਼ਨ ਕਰਦਿਆਂ ਖਾਲਿਸਤਾਨ ਰੈਫਰੈਂਡਮ ਦੇ ਹੱਕ 'ਚ ਪਾਈ ਵੋਟ
ਇਸ ਮੌਕੇ ਫੌਦੀ ਸ਼ਹਿਰ ਦੇ ਸੇਵਾਦਾਰਾਂ ਵੱਲੋਂ ਦੂਰ ਦਰਾਂਡੇ ਤੋਂ ਆਈਆਂ ਸੰਗਤਾਂ ਲਈ ਜਲ੍ਹ ਪਾਣੀ ਤੋਂ ਇਲਾਵਾ ਗੁਰੂ ਕਿ ਲੰਗਰਾਂ ਦੇ ਸਟਾਲ ਵੀ ਸਜਾਏ ਗਏ ਸਨ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਨਗਰ ਕੀਰਤਨ ਨੂੰ ਸ਼ਾਨੋ ਸ਼ੌਕਤ ਨਾਲ ਕਰਵਾਉਣ ਲਈ ਸੇਵਾਵਾਂ ਨਿਭਾਉਣ ਵਾਲੇ ਸਮੂਹ ਸੇਵਾਦਾਰਾਂ ਅਤੇ ਨੇੜਲੇ ਗੁਰੂ ਘਰਾਂ ਤੋਂ ਆਏ ਪ੍ਰਬੰਧਕਾਂ ਨੂੰ ਸਿਰਪਾਉ ਦੇ ਨਾਲ ਸਨਮਾਨਿਤ ਕੀਤਾ ਗਿਆ।
ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੂੰ ਮਿਲਣ ਦੀ ਕੋਈ ਯੋਜਨਾ ਨਹੀਂ: ਈਰਾਨੀ ਰਾਸ਼ਟਰਪਤੀ
NEXT STORY