ਲਾਹੌਰ - ਪਾਕਿਸਤਾਨ ਸਰਕਾਰ ਨੇ ਸ਼ੁੱਕਰਵਾਰ ਨੂੰ ਲਾਹੌਰ 'ਚ 'ਗੁਰਦੁਆਰਾ ਜਨਮ ਅਸਥਾਨ ਗੁਰੂ ਰਾਮਦਾਸ ਜੀ' ਦੇ ਵਿਸਥਾਰ ਦਾ ਐਲਾਨ ਕੀਤਾ ਤਾਂ ਜੋ ਸਿੱਖ ਭਾਈਚਾਰੇ ਲਈ ਅਰਦਾਸ ਅਤੇ ਹੋਰ ਧਾਰਮਿਕ ਗਤੀਵਿਧੀਆਂ ਲਈ ਬਿਹਤਰ ਸਹੂਲਤਾਂ ਅਤੇ ਵਧੇਰੇ ਜਗ੍ਹਾ ਪ੍ਰਦਾਨ ਕੀਤੀ ਜਾ ਸਕੇ। ਇਹ ਐਲਾਨ ਲਾਹੌਰ ਦੀ ਚੂਨਾ ਮੰਡੀ 'ਚ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਆਯੋਜਿਤ ਇਕ ਸਮਾਗਮ 'ਚ ਕੀਤਾ ਗਿਆ। ਦੱਸ ਦਈਏ ਕਿ ਦੱਸ ਸਿੱਖ ਗੁਰੂਆਂ 'ਚੋਂ ਗੁਰੂ ਰਾਮਦਾਸ ਦੀ ਨੂੰ ਚੌਥਾ ਗੁਰੂ ਮੰਨਿਆ ਜਾਂਦਾ ਹੈ ਤੇ ਇਨ੍ਹਾਂ ਦਾ ਜਨਮ ਲਾਹੌਰ 'ਚ 1534 'ਚ ਹੋਇਆ ਸੀ। ਉਨ੍ਹਾਂ ਦੇ ਬਚਪਨ ਦਾ ਨਾਮ ਜੇਠਾ ਸੀ ਅਤੇ 7 ਸਾਲਾਂ ਦੀ ਉਮਰ 'ਚ ਉਨ੍ਹਾਂ ਦੇ ਮਾਤਾ-ਪਿਤਾ ਦਾ ਦਿਹਾਂਤ ਹੋ ਗਿਆ, ਜਿਸ ਤੋਂ ਬਾਅਦ ਉਨ੍ਹਾਂ ਦਾ ਪਾਲਣ-ਪੋਸ਼ਣ ਉਨ੍ਹਾਂ ਦੇ ਨਾਨਾ-ਨਾਨੀ ਨੇ ਕੀਤਾ।
ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਇਵੈਕੁਈ ਟਰੱਸਟ ਪ੍ਰਾਪਰਟੀ ਬੋਰਡ ਦੇ ਸਕੱਤਰ ਨਾਸਿਰ ਮੁਸ਼ਤਾਕ ਨੇ ਕਿਹਾ ਕਿ ਬੋਰਡ ਸਿੱਖ ਭਾਈਚਾਰੇ ਦੀ ਸਹੂਲਤ ਲਈ ਗੁਰਦੁਆਰੇ ਦਾ ਵਿਸਥਾਰ ਕਰੇਗਾ, ਤਾਂ ਜੋ ਅਰਦਾਸ ਅਤੇ ਹੋਰ ਧਾਰਮਿਕ ਰਸਮਾਂ ਲਈ ਬਿਹਤਰ ਪ੍ਰਬੰਧ ਕੀਤੇ ਜਾ ਸਕਣ। ਇਸ ਦੌਰਾਨ ਮੁਸ਼ਤਾਕ ਨੇ ਕਿਹਾ ਕਿ ਗੁਰਦੁਆਰੇ ਦੇ ਨਾਲ ਲੱਗਦੀ ਲਗਭਗ 13 ਮਰਲੇ (272 ਵਰਗ ਮੀਟਰ) ਵਪਾਰਕ ਜ਼ਮੀਨ ਨੂੰ ਇਸਦੇ ਅਹਾਤੇ 'ਚ ਸ਼ਾਮਲ ਕੀਤਾ ਜਾਵੇਗਾ। ਇਸ ਨਾਲ ਧਾਰਮਿਕ ਗਤੀਵਿਧੀਆਂ ਲਈ ਵਾਧੂ ਜਗ੍ਹਾ ਮਿਲੇਗੀ। ਇਸ ਸਮਾਗਮ 'ਚ ਦੌਰਾਨ ਪਾਕਿਸਤਾਨ, ਬ੍ਰਿਟੇਨ, ਅਮਰੀਕਾ ਤੇ ਕੈਨੇਡਾ ਤੋਂ ਆਏ ਕਈ ਸਿੱਖ ਸੰਗਤਾਂ ਨੇ ਹਿੱਸਾ ਲਿਆ ਤੇ ਇਸ ਮੌਕੇ 'ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਤਵੰਤ ਕੌਰ ਵੀ ਮੌਜੂਦ ਸਨ।
Airtel Money ਲੰਡਨ ਸਟਾਕ ਐਕਸਚੇਂਜ 'ਚ ਸੂਚੀਬੱਧ
NEXT STORY