ਮੁੰਬਈ - ‘ਗੁਲਾਬ’ ਤੋਂ ਬਾਅਦ ਹੁਣ ਸਮੁੰਦਰੀ ਤੂਫਾਨ ‘ਸ਼ਾਹੀਨ’ ਵਿੱਚ ਤਬਦੀਲ ਹੋ ਗਿਆ ਹੈ। ਇਸ ਵਲੋਂ ਗੁਜਰਾਤ ਦੇ ਕੰਢੇ ਨਾਲ ਸ਼ਨੀਵਾਰ ਟਕਰਾਉਣ ਦੀ ਸੰਭਾਵਨਾ ਹੈ। ਉੱਤਰ-ਪੁਰਬ ਅਰਬ ਸਾਗਰ ਅਤੇ ਨਾਲ ਲੱਗਦੇ ਇਲਾਕਿਆਂ ’ਚ ‘ਸ਼ਾਹੀਨ’ ਸ਼ੁੱਕਰਵਾਰ ਰਾਤ ਨੂੰ ਤੇਜ਼ ਹੋ ਗਿਆ।
ਤੂਫਾਨ ਦੇ ਸੰਕਟ ਨੂੰ ਵੇਖਦੇ ਹੋਏ ਗੁਜਰਾਤ ਸਰਕਾਰ ਸਰਗਰਮ ਹੋ ਗਈ ਹੈ। ਸਰਕਾਰ ਵਲੋਂ ਅਧਿਕਾਰੀਆਂ ਅਤੇ ਐੱਨ.ਡੀ.ਆਰ.ਐੱਫ. ਦੀ ਟੀਮ ਨਾਲ ਬੈਠਕ ਕੀਤੀ ਗਈ। ਮੌਸਮ ਵਿਭਾਗ ਨੇ ਗੁਜਰਾਤ ਵਿੱਚ ਆਉਂਦੇ ਤਿੰਨ ਦਿਨ ਤੱਕ ਭਾਰੀ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਗੁਜਰਾਤ ਦੇ ਸਮੁੰਦਰੀ ਕੰਢਿਆਂ ਵਾਲੇ ਇਲਾਕਿਆਂ ’ਚ 60 ਤੋਂ 150 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।
ਇਹ ਵੀ ਪੜ੍ਹੋ - ਕੰਗਨਾ ਰਣੌਤ ਨੇ CM ਯੋਗੀ ਨਾਲ ਕੀਤੀ ਮੁਲਾਕਾਤ, 'ODOP' ਯੋਜਨਾ ਦੀ ਹਣੀ ਬ੍ਰਾਂਡ ਅੰਬੈਸਡਰ
ਸਮੁੰਦਰੀ ਤੂਫਾਨ ਨੂੰ ਵੇਖਦੇ ਹੋਏ ਗੁਜਰਾਤ ਦੇ ਸਭ ਜ਼ਿਲ੍ਹਿਆਂ ’ਚ ਪ੍ਰਸ਼ਾਸਨ ਨੂੰ ਅਲਰਟ ਕਰ ਦਿੱਤਾ ਗਿਆ ਹੈ। 17 ਜ਼ਿਲ੍ਹਿਆਂ ’ਚ ਐੱਨ.ਡੀ.ਆਰ.ਐੱਫ. ਅਤੇ ਐੱਸ.ਡੀ.ਆਰ.ਐੱਫ. ਦੀਆਂ ਟੀਮਾਂ ਨੇ ਮੋਰਚੇ ਸੰਭਾਲ ਲਏ ਹਨ। ਮੌਸਮ ਵਿਭਾਗ ਨੇ ਮਛੇਰਿਆਂ ਨੂੰ ਅਰਬ ਸਾਗਰ ’ਚ ਨਾ ਜਾਣ ਦੀ ਚਿਤਾਵਨੀ ਦਿੱਤੀ ਹੈ। ਅਰਬ ਸਾਗਰ ’ਚ ਇਹ ਤੂਫਾਨ ਹੌਲੀ-ਹੌਲੀ ਪੱਛਮ ਵੱਲ ਵਧ ਰਿਹਾ ਹੈ ਜੋ ਪਾਕਿਸਤਾਨ ਦੇ ਸਮੁੰਦਰੀ ਕੰਢੇ ਦੇ ਨਾਲ-ਨਾਲ ਈਰਾਨ ਵੱਲ ਵਧ ਜਾਏਗਾ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਬਾਈਡੇਨ ਨੂੰ ਝਟਕਾ, ਬਿਨਾਂ ਦਸਤਾਵੇਜ਼ ਵਾਲੇ 67 ਲੱਖ ਪ੍ਰਵਾਸੀਆਂ ਨੂੰ ਗ੍ਰੀਨ ਕਾਰਡ ਦੇਣ ਦੀ ਯੋਜਨਾ ਖਾਰਿਜ਼
NEXT STORY